

ਮੋਗਾ, 14 ਅਪ੍ਰੈਲ, (ਮੁਨੀਸ਼ ਜਿੰਦਲ)
ਭਾਰਤੀ ਸੰਵਿਧਾਨ ਦੇ ਨਿਰਮਾਤਾ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ, ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਸਣੇ ਹੋਰ ਅਧਿਕਾਰੀਆਂ ਨੇ ਫੁੱਲ ਭੇਂਟ ਕਰਕੇ ਕੀਤੀ। ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ (ਜ) ਹਿਤੇਸ਼ ਵੀਰ ਗੁਪਤਾ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਕੁਲਵੰਤ ਸਿੰਘ ਸੰਧੂ, ਦਫਤਰ ਸੁਪਰਡੈਂਟ ਪ੍ਰਵੀਨ ਵੀ ਮੌਜੂਦ ਸਨ।
ਇਸ ਤੋਂ ਬਾਅਦ ਇਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ BIS ਸੰਸਥਾਵਾਂ, ਗਗੜਾ (ਕੋਟ ਈਸੇ ਖਾਂ) ਵਿਖੇ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਹਾਜ਼ਰੀਨ ਅਤੇ ਆਏ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਸਮਾਗਮ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, SDM ਨਿਹਾਲ ਸਿੰਘ ਵਾਲਾ ਸਵਾਤੀ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕਰਕੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ ਗਿਆ। ਉਪਰੰਤ ਹਾਜ਼ਰ ਸ਼ਖਸੀਅਤਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਸੁਮਨ ਅਰਪਿਤ ਕਰਦਿਆਂ ਉਨ੍ਹਾਂ ਦੇ ਵਿਚਾਰਾਂ, ਸੰਘਰਸ਼ਾਂ ਅਤੇ ਯੋਗਦਾਨਾਂ ਨੂੰ ਸਲਾਮ ਕੀਤਾ ਗਿਆ।

ਇਸ ਮੌਕੇ ਤੇ ਮੌਜੂਦ ਪਤਵੰਤੇ।
ਮਨਜੀਤ ਸਿੰਘ ਬਿਲਾਸਪੁਰ ਅਤੇ ਦਵਿੰਦਰਜੀਤ ਸਿੰਘ, ਦੋਨਾਂ ਵਿਧਾਇਕਾਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ. ਕਿਸੇ ਸੂਬਾ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੰਮ ਕਰ ਰਹੇ ਹਨ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੀ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਯੋਗ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਬਿਨਾ ਕਿਸੇ ਖੱਜਲ ਖ਼ੁਆਰੀ ਦੇ ਵਜ਼ੀਫੇ ਮਿਲ ਰਹੇ ਹਨ। ਇਸ ਤਰ੍ਹਾਂ ਕਰਕੇ ਸੂਬੇ ਦੀ ਆਪ ਸਰਕਾਰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਨੂੰ ਸਹੀ ਅਰਥਾਂ ਵਿੱਚ ਪੂਰਾ ਕਰ ਰਹੀ ਹੈ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ। ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਜਿੱਥੇ ਮੀਡਿਆ ਦੇ ਰੂਬਰੂ ਹੋਏ, ਔਥੇ ਹੀ ਚੇਅਰਮੈਨ ਨਗਰ ਨਿਗਮ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਵੱਲੋਂ ਬਾਬਾ ਸਾਹਿਬ ਦੇ ਭਾਰਤੀ ਸੰਵਿਧਾਨ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਕੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਗਮਾਡਾ ਜਸਵਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਬਾਬਾ ਈਸ਼ਰ ਸਿੰਘ ਸੰਸਥਾਵਾਂ ਦੇ ਚੇਅਰਮੈਨ ਡਾ. ਨਵਜੋਤ ਸਿੰਘ ਧਾਲੀਵਾਲਵੀ ਮੌਜੂਦ ਸਨ।