

ਮੋਗਾ, 2 ਜੂਨ (ਮੁਨੀਸ਼ ਜਿੰਦਲ)
ਸੋਮਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੜਿਕ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਬਲਜੀਤ ਸਿੰਘ ਅਤੇ ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਚੁਣੇ ਗਏ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਹਾਰ ਅਤੇ ਸਿਰੋਪਾਓ ਭੇਂਟ ਕਰਕੇ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਮੁੱਚੀ ਕਮੇਟੀ, ਪਿੰਡ ਅਤੇ ਸਮਾਜ ਦੇ ਵਿਕਾਸ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਅਣਥੱਕ ਮਿਹਨਤ ਕਰੇਗੀ। ਇਸ ਮੌਕੇ ਨਵ ਨਿਯੁਕਤ ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੇ ਕਿਹਾ ਕਿ ਉਹ ਇਲਾਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਧਿਕਾਰੀ ਅਤੇ ਵਲੰਟੀਅਰ ਮੌਜੂਦ ਸਨ।

