logo

CIA ਸਟਾਫ ਨੂੰ ਸਫਲਤਾ, ਲੱਖਾਂ ਦੀ ਹੈਰੋਇਨ ਸਣੇ ਸਮੱਗਲਰ ਕਾਬੂ, ਨਸ਼ਾ ਤਸਕਰ ਬਖਸ਼ੇ ਨਹੀਂ ਜਾਣਗੇ : SSP ਅਜੇ ਗਾਂਧੀ !!

CIA ਸਟਾਫ ਨੂੰ ਸਫਲਤਾ, ਲੱਖਾਂ ਦੀ ਹੈਰੋਇਨ ਸਣੇ ਸਮੱਗਲਰ ਕਾਬੂ, ਨਸ਼ਾ ਤਸਕਰ ਬਖਸ਼ੇ ਨਹੀਂ ਜਾਣਗੇ : SSP ਅਜੇ ਗਾਂਧੀ !!

ਮੋਗਾ 10 ਅਗਸਤ, (ਮੁਨੀਸ਼ ਜਿੰਦਲ)

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈਆਂ ਜੰਗੀ ਪੱਧਰ ਤੇ ਜਾਰੀ ਹਨ। ਨਸ਼ਾ ਸਮਗਲਿੰਗ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਕਾਨੂੰਨ ਮੁਤਾਬਕ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ SSP ਅਜੇ ਗਾਂਧੀ ਨੇ ਕੀਤਾ। ਮੀਡਿਆ ਨਾਲ ਗਲਬਾਤ ਕਰਦਿਆਂ ਉਹਨਾਂ ਦੱਸਿਆ ਕਿ, ਸੁੱਖਅਮ੍ਰਿਤ ਸਿੰਘ ਉਪ ਕਪਤਾਨ ਪੁਲਿਸ (ਡੀ), ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਸਿਟੀ ਮੋਗਾ) ਦੀ ਨਿਗਰਾਨੀ ਹੇਠ CIA ਸਟਾਫ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ  CIA ਸਟਾਫ ਦੀ ਪੁਲਿਸ ਪਾਰਟੀ ਵੱਲੋ ਇੱਕ ਵਿਅਕਤੀ ਨੂੰ ਕਾਬੂ ਕਰਕੇ 265 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਮਾਮਲੇ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕਿਸੇ ਨੇ CIA ਸਟਾਫ ਨੂੰ ਇਤਲਾਹ ਦਿੱਤੀ ਕਿ ਸੁਖਪਾਲ ਸਿੰਘ ਉਰਫ ਸੁੱਖਾ ਪੁੱਤਰ ਜਗਦੀਸ਼ ਸਿੰਘ ਵਾਸੀ ਮੰਦਰ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ, ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਅੱਜ ਵੀ ਮੇਨ ਹਾਈਵੇਅ ਮੋਗਾ ਬਾਘਾਪੁਰਾਣਾ ਫਲਾਈਓਵਰ ਦੇ ਹੇਠਾਂ ਰੇਲਵੇ ਲਾਈਨ ਦੇ ਨੇੜੇ ਖੜਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਐਸ.ਆਈ ਜਰਨੈਲ ਸਿੰਘ ਨੇ NDPS ਐਕਟ ਤਹਿਤ ਮੁਕੱਦਮਾ ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕਰਵਾਇਆ। ਐਸ ਆਈ ਜਰਨੈਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੁਖਬਰ ਵੱਲੋ ਦੱਸੀ ਜਗਾ ਉਪਰ ਰੇਡ ਕਰਕੇ ਦੋਸ਼ੀ ਸੁਖਪਾਲ ਸਿੰਘ ਉਰਫ ਸੁੱਖਾ ਨੂੰ ਕਾਬੂ ਕੀਤਾ ਅਤੇ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਸਿਟੀ ਮੋਗਾ) ਦੀ ਹਾਜਰੀ ਵਿੱਚ ਉਸ ਦੀ ਤਲਾਸ਼ੀ ਕੀਤੀ ਤਾਂ ਦੌਰਾਨੇ ਤਲਾਸ਼ੀ ਦੋਸ਼ੀ ਸੁਖਪਾਲ ਸਿੰਘ ਉਰਫ ਸੁੱਖਾ ਉਕਤ ਦੀ ਲੋਅਰ ਦੀ ਖੱਬੀ ਜੇਬ ਵਿੱਚੋ ਮਿਲੇ ਪਾਰਦਰਸ਼ੀ ਮੋਮੀ ਲਿਫਾਫਾ ਵਿੱਚੋ 265 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਦੋਸੀ ਸੁਖਪਾਲ ਸਿੰਘ ਉਰਫ ਸੁੱਖਾ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਦੋਸ਼ੀ ਸੁਖਪਾਲ ਸਿੰਘ ਉਰਫ ਸੁੱਖਾ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਫਾਰਵਰਡ ਅਤੇ ਬੈਕਵਰਡ ਲਿੰਕਾਂ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

administrator

Related Articles

Leave a Reply

Your email address will not be published. Required fields are marked *

error: Content is protected !!