logo

ਮੋਗਾ ਨੂੰ 100 ਕਰੋੜ ਰੁ ਦੀ ਗ੍ਰਾਂਟ ਜਾਰੀ, ਇਸ ਖੇਤਰ ਵਿੱਚ ਹੋਵੇਗਾ ਸੁਧਾਰ, ਵਿਧਾਇਕ ਅਮਨਦੀਪ ਨੇ ਕੀਤਾ ਉਦਘਾਟਨ

ਮੋਗਾ ਨੂੰ 100 ਕਰੋੜ ਰੁ ਦੀ ਗ੍ਰਾਂਟ ਜਾਰੀ, ਇਸ ਖੇਤਰ ਵਿੱਚ ਹੋਵੇਗਾ ਸੁਧਾਰ, ਵਿਧਾਇਕ ਅਮਨਦੀਪ ਨੇ ਕੀਤਾ ਉਦਘਾਟਨ

ਮੋਗਾ 08 ਅਕਤੂਬਰ, (ਮੁਨੀਸ਼ ਜਿੰਦਲ)

‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਤਰੱਕੀ ਲਈ ਯਤਨਸ਼ੀਲ ਰਹੀ ਹੈ। ਸੂਬੇ ਦੀ ਤਰੱਕੀ ਦੇ ਹਰੇਕ ਅਹਿਮ ਪਹਿਲੂਆਂ ਉਪਰ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਕਿ ਆਮ ਲੋਕਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਨੂੰ ਜੀਰੋ ਕੀਤਾ ਜਾ ਸਕੇ। ਆਮ ਲੋਕਾਂ ਦੀ ਸਹੂਲਤ ਲਈ ਸਰਕਾਰ ਦੇ ਖਜਾਨੇ ਹਮੇਸ਼ਾ ਖੁੱਲ੍ਹੇ ਰੱਖੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਨਿਰਵਿਘਨ ਬਿਨ੍ਹਾਂ ਕਿਸੇ ਕੱਟ ਤੋਂ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਹਨ’। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹਾ ਮੋਗਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਮੋਗਾ ਦਫ਼ਤਰ ਵਿਖੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਲਈ 100 ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਮਾਰਕਿਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਮਹਿਲਾ ਵਿੰਗ ਕੋਆਰਡੀਨੇਟਰ ਦਰਸ਼ਨ ਕੌਰ, ਐਕਸੀਅਨ ਮਨਦੀਪ ਸਿੰਘ ਸੰਧੂ, ਐਕਸੀਅਨ ਹਰਦਿਦਾਰ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ, ਸਮੂਹ ਐਸ.ਸੀ. ਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜਰ ਸਨ। 

ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਅਧੀਨ ਮੋਗਾ ਨੂੰ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਹੋਣ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਇਸ ਖੇਤਰ ਵਿੱਚ ਐਨੀ ਵੱਡੀ ਵਿਕਾਸ ਰਾਸ਼ੀ ਜਾਰੀ ਕੀਤੀ ਹੋਵੇ। ਉਹਨਾਂ ਕਿਹਾ ਕਿ ਇਸ 100 ਕਰੋੜ ਦੀ ਗ੍ਰਾਂਟ ਨਾਲ ਮੋਗਾ ਵਿੱਚ ਬਿਜਲੀ ਦੀ ਨੈਟਵਰਕਿੰਗ, ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾਵੇਗਾ, ਨਵੇਂ ਟਰਾਂਸਫਰਮਰ ਲਗਾਏ ਜਾਣਗੇ, ਓਵਰਲੋਡ ਟਰਾਂਸਫਰਾਂ ਨੂੰ ਅੰਡਰਲੋਡ ਕੀਤਾ ਜਾਵੇਗਾ, ਕਿਤੇ ਵੀ ਲਟਕਦੀਆਂ ਤਾਰਾਂ ਦਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ, ਪਹਿਲ ਦੇ ਆਧਾਰ ਉੱਪਰ ਕੀਤੇ ਜਾਣਗੇ। ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਮੱਦਦ ਨਾਲ ਉਹ ਖੁਦ ਇਹਨਾਂ ਕੰਮਾਂ ਦੀ ਅਗਵਾਈ ਕਰਨਗੇ ਅਤੇ ਆਉਣ ਵਾਲੇ ਗਰਮੀਆਂ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੰਘਾਂ ਵਾਲਾ ਗਰਿੱਡ ਨੂੰ ਅਪਗਰੇਡ ਕਰਵਾਇਆ ਗਿਆ ਹੈ ਜਿਸਦਾ ਰਸਮੀ ਉਦਘਾਟਨ ਛੇਤੀ ਹੀ ਕੀਤਾ ਜਾਵੇਗਾ। ਸ਼ਹਿਰ ਵਾਸੀਆਂ ਦੀ ਇਹ ਬੜੀ ਪੁਰਾਣੀ ਲਟਕਦੀ ਮੰਗ ਸੀ। ਡਗਰੂ ਵਿਖੇ ਵਿਭਾਗ ਅਧੀਨ 1.25 ਕਰੋੜ ਰੁਪਏ ਦੀ ਨਵੀਂ ਬਿਲਡਿੰਗ ਬਣਾਈ ਗਈ ਹੈ। ਉਹਨਾਂ ਆਪਣੇ ਬਿਆਨ ਵਿੱਚ ਕਿਹਾ ਕਿ ਸਾਡਾ ਮੋਗਾ ਪੂਰੇ ਪੰਜਾਬ ਦੇ ਵਿੱਚੋਂ ਪਹਿਲਾਂ ਹਲਕਾ ਹੈ ਜਿੱਥੇ ਪਿਛਲੇ 4 ਸਾਲਾਂ ਦੇ ਵਿੱਚ 6 ਨਵੇਂ ਸਕੂਲ ਬਣਨ ਜਾ ਰਹੇ ਹਨ ਅਤੇ ਤਿੰਨ ਨਵੇਂ ਸਕੂਲ ਬਣ ਚੁੱਕੇ ਹਨ। 3 ਹੈਲਥ ਵੈੱਲਨਸ ਸੈਂਟਰ ਬਣ ਕੇ ਤਿਆਰ ਹੋ ਚੁੱਕੇ ਹਨ, ਬੁੱਧ ਸਿੰਘ ਵਾਲਾ, ਡਰੋਲੀ ਭਾਈ, ਧੱਲੇਕੇ, ਘੱਲ ਕਲਾਂ ਵਿਖੇ ਛੇਤੀ ਹੀ ਇਹ ਸੈਂਟਰ ਸ਼ੁਰੂ ਕੀਤੇ ਜਾ ਰਹੇ ਹਨ।

administrator

Related Articles

Leave a Reply

Your email address will not be published. Required fields are marked *

error: Content is protected !!