logo

ਏਂਜਲ ਹਾਰਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਮੈਰਾਥਨ ਦਾ ਆਯੋਜਨ

ਏਂਜਲ ਹਾਰਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਮੈਰਾਥਨ ਦਾ ਆਯੋਜਨ

ਮੋਗਾ/ ਧਰਮਕੋਟ 23 ਨਵੰਬਰ (ਮੁਨੀਸ਼ ਜਿੰਦਲ)

ਧਰਮਕੋਟ ਸਬ ਡਿਵੀਜਨ ਦੇ ਨਾਮਵਰ ਸਕੂਲ, ਏਂਜਲ ਹਾਰਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਇੱਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਮੈਰਾਥਨ ਸਕੂਲ ਦੇ ਡਾਇਰੈਕਟਰ ਡਾ. ਅਸ਼ੋਕ ਸ਼ਰਮਾ, ਪ੍ਰਧਾਨ ਐਡਵੋਕੇਟ ਕਰਨ ਸ਼ਰਮਾ ਅਤੇ ਪ੍ਰਿੰਸੀਪਲ ਮਿਸ ਅੰਮ੍ਰਿਤਾ ਸਿੰਘ ਦੀ ਅਗਵਾਈ ਹੇਠ ਸਕੂਲ ਤੋਂ ਰਵਾਨਾ ਹੋਕੇ ਪੂਰੇ ਸ਼ਹਿਰ ਦਾ ਚੱਕਰ ਲਗਾਉਂਦੇ ਹੋਏ ਮੈਰਾਥਨ ਭਾਗੀਦਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਗੁਰਦੁਆਰੇ ਵਿੱਚ ਜਾਕੇ ਖਤਮ ਹੋਈ। ਜਿੱਥੇ ਜਾਕੇ ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਨੇ ਸਤਿਕਾਰਯੋਗ ਸਿੱਖ ਗੁਰੂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਸਰਵਉੱਚ ਬਲੀਦਾਨ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।

ਪ੍ਰਿੰਸੀਪਲ ਅੰਮ੍ਰਿਤਾ ਸਿੰਘ ਨੇ ਦਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਾਰੇ ਵਿਦਿਆਰਥੀ, ਅਧਿਆਪਕ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੱਤ ਮਸਤਕ ਹੋਏ। ਗੁਰਦੁਆਰਾ ਸਾਹਿਬ ਤੋਂ ਉਪਰੰਤ ਮੈਰਾਥਨ ਭਾਗੀਦਾਰਾਂ ਨੇ ਸਥਾਨਕ ਗਊਸ਼ਾਲਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੀਆਂ ਦਿਆਲਤਾ ਅਤੇ ਹਮਦਰਦੀ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਹੋਏ ਜਾਨਵਰਾਂ ਦੀ ਭਲਾਈ ਅਤੇ ਦਇਆ ਬਾਰੇ ਜਾਗਰੂਕਤਾ ਫੈਲਾਈ। ਇਸ ਮੈਰਾਥਨ ਦਾ ਉਦੇਸ਼ ਸਭ ਨੂੰ ਏਕਤਾ ਦੀ ਭਾਵਨਾ ਵਿੱਚ ਰੱਖਣਾ ਅਤੇ ਇੱਕ ਦੂਜੇ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਲਈ ਪ੍ਰੇਰਿਤ ਕਰਨਾ ਅਤੇ ਸਭ ਦੇ ਜੀਵਨ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਕਿਰਪਾ ਸਦਕਾ ਸੁਖ ਸਮਰਿਧੀ ਦੀ ਕਾਮਨਾ ਕਰਨਾ ਸੀ। ਜੋਸ਼ ਅਤੇ ਉਤਸ਼ਾਹ ਨਾਲ ਭਰੇ ਵਿਦਿਆਰਥੀਆਂ ਨੇ ਮੈਰਾਥਨ ਦੀ ਦੌੜ ਨੂੰ ਸਕੂਲ ਦੇ ਕੈਂਪਸ ਤੋਂ ਸ਼ੁਰੂ ਕੀਤਾ ਅਤੇ ਸਕੂਲ ਵਾਪਸ ਪਹੁੰਚ ਕੇ ਪੂਰਾ ਕੀਤਾ। ਜਿੱਥੇ ਸਕੂਲ ਦੇ ਡਾਇਰੈਕਟਰ ਡਾ. ਅਸ਼ੋਕ ਸ਼ਰਮਾ ਤੇ ਪ੍ਰਧਾਨ ਐਡਵੋਕੇਟ ਕਰਨ ਸ਼ਰਮਾ ਵੱਲੋਂ ਜੇਤੂਆਂ ਸਣੇ ਹੋਰ ਭਾਗੀਦਾਰਾਂ ਵਿੱਚ ਉਤਸ਼ਾਹ ਭਰਨ ਲਈ ਉਹਨਾਂ ਨੂੰ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ। 

ਸਕੂਲ ਦਾ ਇਹ ਮਹੱਤਵਪੂਰਨ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਮਨਾਏ ਜਾ ਰਹੇ 350ਵੇਂ ਸ਼ਹੀਦੀ ਦਿਵਸ ਦਾ ਇੱਕ ਛੋਟਾ ਜਿਹਾ ਹਿੱਸਾ ਸੀ।  

administrator

Related Articles

Leave a Reply

Your email address will not be published. Required fields are marked *

error: Content is protected !!