logo

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਕਰੋ ਲਾਗੂ : ADC

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਕਰੋ ਲਾਗੂ : ADC

ਮੋਗਾ, 28 ਜਨਵਰੀ (ਮੁਨੀਸ਼ ਜਿੰਦਲ)

ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ  ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਰਕਾਰੀ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ। ਮੀਟਿੰਗ ਦੌਰਾਨ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ, ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ), ਪੈਕਸ ਸਭਾਵਾਂ ਨੂੰ ਸੀ.ਐੱਸ.ਸੀ (ਕਾਮਨ ਸਰਵਿਸ ਸੈਂਟਰ) ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪ ਖੋਲ੍ਹਣਾ, ਪੈਟਰੋਲ ਅਤੇ ਡੀਜ਼ਲ ਪੰਪ ਕੰਨਵਰਜ਼ਨ ਬਾਰੇ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਰੀਵਿਊ ਕਰਦਿਆਂ ਅਧਿਕਾਰੀਆਂ ਕੋਲੇਂ ਲੋੜੀਂਦੇ ਸੁਝਾਅ ਵੀ ਲਏ ਗਏ। 

ਇਸ ਮੌਕੇ ਤੇ ਹਾਜਿਰ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ। (ਫੋਟੋ: ਡੈਸਕ)

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ। ਇਸ ਮੌਕੇ ਡਾ. ਗੁਰਜੋਤ ਸਿੰਘ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਮੋਗਾ, ਮੈਨੇਜਿੰਗ ਡਾਇਰੈਕਟਰ, ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੋਗਾ, ਏ.ਡੀ.ਉ. ਖੇਤੀਬਾੜੀ ਵਿਭਾਗ, ਡੀ.ਡੀ.ਐੱਮ. ਨਾਬਾਰਡ, ਮੱਛੀ ਪਾਲਣ, ਪੰਜਾਬ ਵੇਅਰ ਹਾਊਸ, ਸੈਂਟਰਲ ਵੇਅਰ ਹਾਊਸ, ਫੂਡ ਸਪਲਾਈ, ਮਿਲਕ ਯੂਨੀਅਨ, (ਵੇਰਕਾ) ਲੁਧਿਆਣਾ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

administrator

Related Articles

Leave a Reply

Your email address will not be published. Required fields are marked *

error: Content is protected !!