logo

ਰਾਮਗੜੀਆ ਵੈਲਫੇਅਰ ਸੁਸਾਇਟੀ ਵੱਲੋਂ ਮੰਤਰੀ ਤਰੁਣਪ੍ਰੀਤ ਦਾ ਗਰਮ ਜੋਸ਼ੀ ਨਾਲ ਸਵਾਗਤ !!

ਰਾਮਗੜੀਆ ਵੈਲਫੇਅਰ ਸੁਸਾਇਟੀ ਵੱਲੋਂ ਮੰਤਰੀ ਤਰੁਣਪ੍ਰੀਤ ਦਾ ਗਰਮ ਜੋਸ਼ੀ ਨਾਲ ਸਵਾਗਤ !!

ਮੋਗਾ 20 ਮਾਰਚ (ਮੁਨੀਸ਼ ਜਿੰਦਲ/ ਗਿਆਨ ਸਿੰਘ)

‘ਪੰਜਾਬ ਸਰਕਾਰ ਉਦਯੋਗਾਂ ਦੀਆਂ ਬਕਾਇਆ ਰਕਮਾਂ ਜਾਰੀ ਕਰਨ ਅਤੇ ਉਦਯੋਗਿਕ ਖੇਤਰ ਦੇ ਵਿਕਾਸ ਤੇ ਮਜ਼ਬੂਤੀ ਲਈ ਸਮਾਂਬੱਧ ਪ੍ਰੋਗਰਾਮ ਤਿਆਰ ਕਰ ਰਹੀ ਹੈ’। ਇਹ ਐਲਾਨ ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਪੇੰਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਨੇ ਰਾਮਗੜੀ੍ਆ ਵੈਲਫੇਅਰ ਸੁਸਾਇਟੀ ਵਲੋਂ, ਉਨਾਂ ਦੇ ਸਨਾਮਨ ਵਿਚ ਵਿਸ਼ਵਕਰਮਾ ਭਵਨ ਵਿਖੇ ਰੱਖੇ ਸਮਾਗਮ ਦੌਰਾਨ ਕੀਤਾ। ਇਸ ਮੌਕੇ ਊਹਨਾਂ ਦੇ ਨਾਲ ਹਲਕਾ ਮੋਗਾ ਦੀ ਵਧਾਇਕ ਡਾ ਅਮਨਦੀਪ ਕੌਰ ਅਰੋੜਾ, ਹਲਕਾ ਬਾਘਾਪੁਰਾਣਾ ਦੇ ਵਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਧਾਇਕ ਦਵਿੰਦਰਜੀਤ ਸਿੰਘ ਲਾਡੀ ਢੋੱਸ ਅਤੇ ਨਿਹਾਲਸਿੰਘ ਵਾਲਾ ਦੇ ਵਧਾਇਕ ਮਨਜੀਤ ਸਿੰਘ ਬਿਲਾਸਪੁਰ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ ਬਰਾੜ, ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ, ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਮਨਦੀਪ ਕੌਰ ਰਾਮਗੜੀ੍ਆ, ਮਾਰਕੀਟ ਕਮੇਟੀ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ, ਰਾਮਗੜੀਆ ਸੰਗਠਨ ਤੇ ਸੁਸਾਇਟੀ ਦੇ ਅਹੁੱਦੇਦਾਰ ਤੇ ਮੈਬਰ ਸਾਮਲ ਹੋਏ।

ਤਰੁਣਪ੍ਰੀਤ ਸਿੰਘ ਸੌੰਦ ਨੇ ਅੱਗੇ ਕਿਹਾ ਕਿ ਪੰਜਾਬ ਦੇ 52 ਉਦਯੋਗਿਕ ਫੋਕਲ ਪੁਆਂਇੰਟਾਂ ਵਿਚੋ 26 ਦਾ ਵਿਕਾਸ ਹੋਣਾ ਬਾਕੀ ਹੈ। ਜਿਨਾਂ ਵਲ ਪਿਛਲੇ 30 ਸਾਲਾਂ ਤੋ ਧਿਆਨ ਨਹੀ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਉਦਯੋਗਾਂ ਦੇ ਵਿਕਾਸ ਲਈ ਮਨਜੂਰੀ ਦੇ ਦਿੱਤੀ ਹੈ। ਪੰਜਾਬ ਵਿਚ ਨੌਜਵਾਨਾਂ ਦੇ ਲਈ ਰੋਜਗਾਰ ਪੈਦਾ ਕਰਨ ਲਈ ਉਦਯੋਗਿਕ ਵਿਕਾਸ ਜਰੂਰੀ ਹੈ। ਉਨਾਂ ਉਦਯੋਗ ਮਾਲਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਅਧੀਨ ਕੰਮ ਕਰਨ ਵਾਲੇ ਤਕਨੀਕੀ ਮਾਹਿਰਾਂ ਤੇ ਮਜ਼ਦੂਰਾਂ ਤੇ ਨਸ਼ਿਆਂ ਪ੍ਰਤੀ ਚੌਕਸੀ ਰੱਖਣ। ਪੰਜਾਬ ਸਰਕਾਰ ਵਲੋ ਨਸ਼ਿਆਂ ਨੂੰ ਰੋਕਣ ਲਈ ਮੁਹਿੰਮ ਅਰੰਭੀ ਹੋਈ ਹੈ। ਉਨਾਂ ਕਿਹਾ ਕਿ ਨਸ਼ਾ ਮੁੱਕਤੀ ਲਈ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਜਾਰੀ ਰਹੇਗੀ। ਇਸ ਮੁਹਿੰਮ ਵਿਚ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ। ਉਹਨਾਂ ਚਿਤਾਵਨੀ ਦਿੰਦਿਆ ਕਿਹਾ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਹਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਮੋਗਾ ਜਿਲੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੀ ਪੱਧਰ ‘ਤੇ  ਜਾਗਰੂਕਤਾ ਮੁਹਿੰਮ ਚਲਾਉਣ। 

ਰਾਮਗੜੀਆ ਵੈਲਫੇਅਰ ਸੁਸਾਇਟੀ ਪ੍ਰਧਾਨ ਹਰਮੇਲ ਸਿੰਘ ਡਰੋਲੀ ਭਾਈ ਨੇ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੱਛੜੀਆਂ ਸ੍ਰੇਣੀਆਂ ਵਿਚੋ ਮੰਤਰੀ ਬਣਾਉਣ ਲਈ ਧੰਨਵਾਦ ਕੀਤਾ। ਉਹਨਾਂ ਮੰਤਰੀ ਨੂੰ ਅਪੀਲ ਕੀਤੀ ਕਿ ਪੱਛੜੇ ਲੋਕਾਂ ਦੇ ਮਸਲਿਆ ਵੱਲ ਧਿਆਨ ਦਿੱਤਾ ਜਾਵੇ।ਰਾਮਗੜੀਆ ਵੈਲਫੇਅਰ ਸੁਸਾਇਟੀ ਦੇ ਆਹੁਦੇਦਾਰਾਂ ਤੇ ਮੈਬਰਾਂ ਨੇ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਤੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਮਨਦੀਪ ਕੌਰ ਰਾਮਗੜੀਆ ਪੰਜਾਬ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ, ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ ਬਰਾੜ, ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਰਪ੍ਰਸਤ ਸੋਹਣ ਸਿੰਘ ਸੱਗੂ, ਪ੍ਰਧਾਨ ਹਰਮੇਲ ਸਿੰਘ ਡਰੋਲੀ, ਰਾਜਾ ਸਿੰਘ ਭਾਰਤ ਵਾਲੇ, ਮਾਸਟਰ ਇੰਦਰਜੀਤ ਸਿੰਘ, ਗੁਰਦਰਸ਼ਨ ਸਿੰਘ, ਕੁਲਵੰਤ ਸਿੰਘ ਰਾਮਗੜੀ੍ਆ, ਚਰਨਜੀਤ ਸਿੰਘ ਝੰਡੇਆਣਾ, ਸੁਰਿੰਦਰ ਸਿੰਘ, ਗੁਰਪ੍ਰੀਤਮ ਸਿੰਘ ਚੀਮਾ, ਹਾਕਮ ਸਿੰਘ ਖੋਸਾ, ਮਹਿੰਦਰ ਸਿੰਘ ਕਲਸੀ, ਸ਼ਰਨਜੀਤ ਸਿੰਘ ਜੰਡੂ, ਭਾਈ ਚੰਮਕੌਰ ਸਿੰਘ, ਜੋਗਿੰਦਰ ਸਿੰਘ ਕੋਕਰੀ ਆਦਿ ਸ਼ਾਮਲ ਸਨ।

administrator

Related Articles

Leave a Reply

Your email address will not be published. Required fields are marked *

error: Content is protected !!