logo

DC ਸਾਗਰ ਸੇਤੀਆ ਵੱਲੋਂ ਨਵੇਂ ਪਾਬੰਦੀ ਆਦੇਸ਼ ਜਾਰੀ !!

DC ਸਾਗਰ ਸੇਤੀਆ ਵੱਲੋਂ ਨਵੇਂ ਪਾਬੰਦੀ ਆਦੇਸ਼ ਜਾਰੀ !!

ਮੋਗਾ, 4 ਅਪ੍ਰੈਲ, (ਮੁਨੀਸ਼ ਜਿੰਦਲ/ ਅਸ਼ੋਕ ਮੌਰੀਆ)

ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਕਣਕ ਦੀ ਫ਼ਸਲ ਦਾ ਨਮੀ ਰਹਿਤ ਹੋਣਾ ਅਤਿ ਜ਼ਰੂਰੀ ਹੈ। ਜੇਕਰ ਕਣਕ ਦੀ ਫ਼ਸਲ ਦੀ ਕਟਾਈ ਸਲਾਬੇ ਵਿੱਚ ਕੀਤੀ ਜਾਂਦੀ ਹੈ ਤਾਂ ਰਗੜ ਕਾਰਨ ਫ਼ਸਲ ਨੂੰ ਅੱਗ ਲਗਣ ਵਰਗੀਆਂ ਘਟਨਾਵਾਂ ਦੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। 

ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ ਨੇ  ਭਾਰਤੀ ਨਾਗਰਕਿਤਾ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਲੋਕ ਹਿੱਤ ਵਿੱਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਮਸ਼ੀਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਹਨਾਂ ਦੱਸਿਆ ਕਿ ਕਈ ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ ਤੂੜੀ ਵਾਲੀ ਮਸ਼ੀਨ ਚਲਾਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਨਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ, ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ ਨਮੀਂ ਭਰਿਆ ਹੁੰਦਾ ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗਣ ਦੀ ਸੰਭਾਵਨਾ ਬਣਦੀ ਹੈ। ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਰੱਖਿਆ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ, ਭਾਰਤੀ ਨਾਗਰਕਿ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਲੋਕ ਹਿੱਤ ਵਿੱਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ ਤੂੜੀ ਵਾਲੀ ਮਸ਼ੀਨ ਚਲਾਉਣ ਤੇ ਮਿਤੀ 30 ਅਪ੍ਰੈਲ ਤੱਕ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਇਹਨਾਂ ਦੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।

administrator

Related Articles

Leave a Reply

Your email address will not be published. Required fields are marked *

error: Content is protected !!