‘ਵਧਦੀ ਆਬਾਦੀ, ਚਿੰਤਾ ਦਾ ਵਿਸ਼ਾ’, ਤੇ ਕਰਾਇਆ ਸਮਾਗਮ : ਪ੍ਰਿੰਸੀਪਲ ਕਮਲਪ੍ਰੀਤ ਕੌਰ !!
ਮੋਗਾ 12 ਜੁਲਾਈ, (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੇ ਨਿਰਦੇਸ਼ਾਂ ਹੇਠ ਸਰਕਾਰੀ ਹਸਪਤਾਲ ਦੇ ਨਰਸਿੰਗ ਸਕੂਲ ਵਿਖੇ ‘ਵਧਦੀ ਆਬਾਦੀ, ਚਿੰਤਾ ਦਾ ਵਿਸ਼ਾ’, ਤੇ ਇਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਕਮਲਪ੍ਰੀਤ ਕੌਰ ਨੇ ਕੀਤੀ। ਇਸ ਮੌਕੇ ਤੇ ਮੌਜੂਦ ਵਿਦਿਆਰਥੀ। ਇਸ ਮੌਕੇ ਪ੍ਰਿੰਸੀਪਲ ਕਮਲਪ੍ਰੀਤ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਵਧਦੀ ਆਬਾਦੀ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਨਰਸਿੰਗ ਅਧਿਆਪਕਾ ਕਿਰਨ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ, ਦੇਸ਼ ਦੇ ਵਿਕਾਸ ਵਿੱਚ ਹੀ ਨਹੀਂ, ਸਗੋਂ ਸਮੂਚੀ ਮਨੁੱਖਤਾ ਦੇ ਢਾਂਚੇ ਲਈ ਵੀ ਰੋਕ ਲਗਾਉਂਦੀ ਹੈ। ਇਸ ਮੌਕੇ SI ਗਗਨਦੀਪ ਸਿੰਘ ਨੇ ਵੀ ਲੋੱਕਾਂ ਨੂੰ ਆਪਣੀਆਂ ਜਿੰਮੇਵਾਰੀਆਂ ਸਮਝਣ ਦੀ ਅਪੀਲ ਕੀਤੀ, ਉਹਨਾਂ ਕਿਹਾ ਕਿ ਵਧਦੀ ਆਬਾਦੀ ਨਾਲ ਆਰਥਿਕ, ਸਮਾਜਿਕ ਅਤੇ ਮਾਨਸਿਕ ਨੁਕਸਾਨ ਹੁੰਦੇ ਹਨ। ਆਪਣੇ ਸੰਬੋਧਨ ਵਿੱਚ ਉਹਨਾਂ ਨੇ ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾਉਨ ਤੇ ਵੀ ਜੋਰ ਦਿੱਤਾ। ਓਹਨਾ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇੱਕ ਸੁਖੀ, ਸੁਰੱਖਿਅਤ ਜੀਵਨ ਦੇ ਲਈ ਆਬਾਦੀ ਦੇ ਵਾਧੇ ਨੂੰ ਰੋਕਣ ਲਈ ਇੱਕਠੇ ਹੋ ਕੇ ਕੰਮ ਕਰੀਏ। ਓਹਨਾ ਕਿਹਾ ਕਿ ਵਧਦੀ ਆਬਾਦੀ ਦੇਸ਼ ਦੇ ਵਾਧੇ ਵਿੱਚ ਰੁਕਾਵਟ ਬਣਦੀ ਹੈ, ਇਸ ਲਈ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਸਰਕਾਰੀ ਨਰਸਿੰਗ ਸਕੂਲਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
