29 ਜੂਨ ਨੂੰ ਹੋਵੇਗੀ UGC ਨੈੱਟ ਦੀ ਪ੍ਰੀਖਿਆ ! DC ਵੱਲੋਂ ਪਾਬੰਦੀ ਆਦੇਸ਼ ਜਾਰੀ !!
ਮੋਗਾ 28 ਜੂਨ, (ਮੁਨੀਸ਼ ਜਿੰਦਲ) ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 29 ਜੂਨ 2025 ਨੂੰ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।