ADC ਵੱਲੋਂ 168 ਖੇਤੀਬਾੜੀ ਸਭਾਵਾਂ ਦੇ ਕੰਪਿਊਟਰੀਕਰਨ ਕੰਮ ਵਿੱਚ ਤੇਜੀ ਲਿਆਉਣ ਦੇ ਸਖਤ ਨਿਰਦੇਸ਼ !!
ਮੋਗਾ, 20 ਫਰਵਰੀ, (ਮੁਨੀਸ਼ ਜਿੰਦਲ) ਸਹਿਕਾਰੀ ਸਭਾਵਾਂ ਜ਼ਮੀਨੀ ਪੱਧਰ ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਉਂਦੀ ਹੈ। ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਪੁੱਜਦਾ ਹੁੰਦਾ ਹੈ। ਕੰਪਿਊਟਰੀਕਰਨ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਂਦਾ ਹੈ। ਜ਼ਿਲ੍ਹਾ ਮੋਗਾ ਵਿੱਚ ਵੀ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦਾ ਕੰਮ ਚੱਲ ਰਿਹਾ ਹੈ। ਜ਼ਿਲ੍ਹਾ ਮੋਗਾ ਦੀਆਂ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦੇ ਕੰਮ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਕੰਪਿਊਟਰੀਕਰਨ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਇੰਪਲੀਮੈਂਟੇਸ਼ਨ ਐਂਡ ਮੋਨੀਟਿਰੰਗ ਕਮੇਟੀ ਦੀ ਮੀਟਿੰਗ ਬੁਲਾਈ। ਉਹਨਾਂ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿੱਚ ਮੌਜੂਦ ADC (D) ਗਰੇਵਾਲ ਅਤੇ ਕਮੇਟੀ ਮੇਮ੍ਬਰ। (ਫੋਟੋ: ਡੈਸਕ) ਇਸ ਮੀਟਿੰਗ ਵਿੱਚ ਹਾਜ਼ਰ, ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਦੇ ਪੰਬਧ ਨਿਰਦੇਸ਼ਕ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 168 ਖੇਤੀਬਾੜੀ ਸਭਾਵਾਂ ਵਿੱਚ ਕੰਪਿਊਟਰੀਕਰਨ ਲਈ ਲੋੜੀਂਦਾ ਹਾਰਡਵੇਅਰ ਜਿਵੇਂ ਕਿ ਕੰਪਿਊਟਰ, ਪ੍ਰਿੰਟਰ, ਰਾਊਟਰ, ਸਕੈਨਰ, ਅਤੇ ਬਾਇਉਮੈਟ੍ਰਿਕ ਡਿਵਾਈਸ ਪਹੁੰਚ ਚੁੱਕੇ ਹਨ। ਸਭਾਵਾਂ ਲਈ ਪਾਸਬੁੱਕ ਪ੍ਰਿੰਟਰ ਅਤੇ ਵੈਬ ਕੈਮਰਾ ਦੀ ਮੰਗ ਕੇਂਦਰ ਸਰਕਾਰ ਨੂੰ ਭੇਜਣ ਸਬੰਧੀ ਮਤਾ ਵੀ ਇਸ ਮੀਟਿੰਗ ਵਿੱਚ ਪਾਸ ਕੀਤਾ ਗਿਆ। ADC ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਕਮੇਟੀ ਨੂੰ ਹਦਾਇਤ ਕੀਤੀ ਕਿ ਮਿਤੀ 31-03-2025 ਤੱਕ ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਨਾਲ ਲਗਦੀਆਂ ਸਾਰੀਆਂ ਸਭਾਵਾਂ ਦਾ ਕੰਪਿਊਟਰੀਕਰਨ ਪੂਰਾ ਕੀਤਾ ਜਾਵੇ, ਕਿਉਂਕਿ ਜ਼ਿਲ੍ਹੇ ਦੇ ਕਿਸਾਨ ਇਹਨਾਂ ਨਾਲ ਸਿੱਧੇ ਤੌਰ ਉੱਤੇ ਜੁੜੇ ਹੋਏ ਹਨ ਅਤੇ ਕਿਸਾਨਾਂ ਨੂੰ ਇਹਨਾਂ ਸਹਿਕਾਰੀ ਸਭਾਵਾਂ ਦਾ ਪੂਰਨ ਲਾਹਾ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ। ਇਸ ਮੀਟਿੰਗ ਵਿੱਚ ਗੁਰਜੋਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ, ਸਵੀਤਾ ਸਿੰਘ ਡੀ.ਡੀ.ਐਮ ਨਾਬਾਰਡ, ਪਰਮਜੀਤ ਕੌਰ ਜ਼ਿਲ੍ਹਾ ਮੈਨੇਜਰ ਕੇਂਦਰੀ ਸਹਿਕਾਰੀ ਬੈਂਕ ਸ਼ਾਮਿਲ ਹੋਏ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
