logo

General

ਜਿਲ੍ਹਾ ਮੋਗਾ ਨੂੰ ਮਿਲਿਆ, 20 ਹਜਾਰ ਸਕੂਲੀ ਵਰਦੀਆਂ ਤਿਆਰ ਕਰਨ ਦਾ ਟੀਚਾ : ADC ਗਰੇਵਾਲ !!

ਮੋਗਾ, 21 ਫਰਵਰੀ (ਮੁਨੀਸ਼ ਜਿੰਦਲ) ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹਾ ਮੋਗਾ ਵਿੱਚ ‘ਪਹਿਲ’ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 145 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਪੀ.ਸੀ.ਐਸ ਵੱਲੋਂ ਕਲੱਸਟਰ ਲੈਵਲ ਫੈਡਰੇਸ਼ਨ ਇੰਦਰਗੜ੍ਹ ਵਿਖੇ ਪਹਿਲ ਪ੍ਰੋਜੈਕਟ ਅਧੀਨ ਬਣਾਏ ਗਏ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਜਿਲ੍ਹਾ ਮੋਗਾ ਵਿਖੇ ਪਹਿਲ ਪ੍ਰਜੈਕਟ ਦੇ ਦੂਜੇ ਪੜਾਅ ਦਾ ਆਗਾਜ ਕਰਵਾਇਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹਾ ਮੋਗਾ ਵਿੱਚ ਪਹਿਲ ਪ੍ਰੋਜੈਕਟ 2024 ਵਿੱਚ ਲਾਗੂ ਕੀਤਾ ਗਿਆ ਸੀ। ਜਿਸ ਦੇ ਅੰਤਰਗਤ ਬਲਾਕ ਕੋਟ ਈਸੇ ਖਾਂ ਦੇ ਪਿੰਡ ਇੰਦਰਗੜ੍ਹ ਵਿਖੇ ਪਹਿਲ ਸੈਂਟਰ ਸਥਾਪਿਤ ਕੀਤਾ ਗਿਆ ਸੀ ਅਤੇ ਧਰਮਕੋਟ 1 ਅਤੇ ਧਰਮਕੋਟ 2 ਦੇ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10000 ਵਰਦੀਆਂ ਦਾ ਆਰਡਰ ਤਿਆਰ ਕੀਤਾ ਗਿਆ ਸੀ। ਜੋ ਕਿ ਸਕੂਲਾਂ ਦੇ ਵਿੱਦਿਆਰਥੀਆਂ ਨੂੰ ਵੰਡਿਆ ਗਿਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਪ੍ਰਾਪਤ ਹੋਇਆ ਅਤੇ ਪ੍ਰਤੀ ਵਰਦੀ 100 ਰੁਪਏ ਦਾ ਲਾਭ ਪ੍ਰਾਪਤ ਹੋਇਆ ਹੈ। ਵਧੀਕ ਡਿਪਟੀ ਕਮਿਸ਼ਨਰ ਗਰੇਵਾਲ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਮੋਗਾ ਨੂੰ 20 ਹਜਾਰ ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 145 ਸਕੂਲਾਂ ਦਾ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਕਰ ਲਿਆ ਹੈ। ਇਸ ਆਰਡਰ ਅਧੀਨ ਬਲਾਕ ਬਲਾਕ ਈਸੇ ਖਾਂ ਵਿੱਚ ਬਣੇ ਸੈਲਫ ਗਰੁੱਪਾਂ ਵਿੱਚੋਂ ਲਗਭਗ 35 ਗਰੁੱਪਾਂ ਦੀਆਂ ਔਰਤਾਂ ਨੂੰ ਘਰ ਬੈਠੇ ਹੀ ਰੋਜ਼ਗਾਰ ਮਿਲੇਗਾ। ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਵੱਲੋਂ ਜਲਦ ਹੀ ਇਹ ਆਰਡਰ ਪੂਰਾ ਕਰਕੇ ਸਮੇਂ ਸਿਰ ਵਰਦੀਆਂ ਦੀ ਡਿਲਵਰੀ ਕੀਤੀ ਜਾਵੇਗੀ। ਉਹਨਾਂ ਵੱਲੋਂ ਔਰਤਾਂ ਨੂੰ ਸੈਲਫ ਹੈਲਪ ਗੁਰੱਪਾਂ ਨਾਲ ਜੁਣਨ ਦੀ ਵੀ ਅਪੀਲ ਕੀਤੀ ਗਈ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

पंजाब पुलिस में बड़ा फेरबदल ! 21 आईपीएस अधिकारी इधर से उधर !!

मोगा 21 फरवरी (मुनीश जिन्दल) पंजाब सरकार के गृह मंत्रालय के सचिव गुरकीरत कृपाल सिंह द्वारा 21 फरवरी को जारी आदेश के मुताबिक पंजाब पुलिस में बड़े फेरबदल किए गए हैं। जिसके तहत 21 आईपीएस अधिकारियों को इधर से उधर किया गया है। जिनकी सूची इस प्रकार है : Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

100 ਦਿਵਿਆਂਗਜਨਾਂ ਨੂੰ ਮਿਲੀਆਂ 58 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ !!

ਮੋਗਾ 21 ਫਰਵਰੀ (ਮੁਨੀਸ਼ ਜਿੰਦਲ) ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ CSR ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਸਥਾਨਕ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਹਿਲਾਂ ਤੋਂ ਅਸਿਸਮੈਂਟ ਕੀਤੇ ਗਏ 100 ਦਿਵਿਆਂਗਜਨਾਂ ਨੂੰ ਕੁੱਲ 58 ਲੱਖ ਰੁਪਏ ਦੀ ਲਾਗਤ ਵਾਲੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ। ਇਸ ਕੈਂਪ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਕਰਤ ਕੀਤੀ। ਉਹਨਾਂ ਨਾਲ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਵੀ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਇੰਦਰਪ੍ਰੀਤ ਕੌਰ ਅਤੇ ਅਲਿਮਕੋ ਦੇ ਨੁਮਾਇੰਦੇ ਵੀ ਹਾਜ਼ਰ ਸਨ। ਵਿਧਾਇਕ ਡਾ. ਅਮਨਦੀਪ ਨੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਉਹਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਕਰਨਾਂ ਨਾਲ ਉਹਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਆਸਾਨੀ ਨਾਲ ਕਰਨ ਵਿੱਚ ਮਦਦ ਮਿਲੇਗੀ। ਅੱਜ ਦੇ ਯੁੱਗ ਵਿੱਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕ ਸਰਕਾਰ ਉਹਨਾਂ ਨੂੰ ਹਰੇਕ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਹਨਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ, ਜਿਸ ਵਿੱਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ। ਇਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ। ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕਰਿਤ੍ਰਮ ਅੰਗ ਨਿਰਮਾਣ ਨਿਗਮ (ਅਲੀਮਕੋ), ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮੋਗਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਕੇ ਸਫਲ ਬਣਾਇਆ ਗਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਪੁਰਜ਼ੋਰ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਦਿਵਿਆਂਗਜਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾ ਕੇ, ਉਹਨਾਂ ਨੂੰ ਹਰੇਕ ਪੱਖੋਂ ਉਪਰ ਚੁੱਕਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ 100 ਦਿਵਿਆਂਗਜਨਾਂ ਦੀ ਕੁਝ ਸਮਾਂ ਪਹਿਲਾਂ ਇੱਕ ਕੈਂਪ ਆਯੋਜਿਤ ਕਰਕੇ ਅਸਿਸਮੈਂਟ/ ਰਜਿਸਟ੍ਰੇਸ਼ਨ ਕੀਤੀ ਗਈ ਸੀ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਪੰਜਾਬ SCFC ਕਾਰਪੋਰੇਸ਼ਨ ਵੱਲੋ 38.35 ਲੱਖ ਦੇ ਕਰਜੇ ਮੰਨਜੂਰ ! 20 ਨੂੰ ਮਿਲਿਆ ਕਾਰੋਬਾਰ !!

ਮੋਗਾ, 21 ਫਰਵਰੀ, (ਮੁਨੀਸ਼ ਜਿੰਦਲ) ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਵੈ ਰੋਜ਼ਗਾਰ ਦਾ ਕਿੱਤਾ ਸ਼ੁਰੂ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਮਿਤੀ ਸ਼ੁਕਰਵਾਰ ਨੂੰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਰਣਬੀਰ ਸਿੰਘ ਅਤੇ ਦਲਿੰਦਰ ਪ੍ਰਸਾਦ ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾ ਨਾਲ ਨਿਰਮਲ ਸਿੰਘ ਡੀ.ਆਈ.ਸੀ ਦਫਤਰ, ਲੀਡ ਬੈਂਕ ਤੋਂ ਸੀ.ਪੀ. ਸਿੰਘ, ਐਨ.ਜੀ.ਓ. ਤੋਂ ਐਸ.ਕੇ.ਬਾਂਸਲ ਮੋਗਾ ਮੌਜੂਦ ਸਨ। ਸਮਾਜਿਕ ਨਿਆਂ ਅਤੇ ਘੱਟ ਗਿਣਤੀ ਅਫ਼ਸਰ ਰਣਬੀਰ ਸਿੰਘ ਨੇ ਦੱਸਿਆ ਕਿ ਸਕਰੀਨਿੰਗ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਉਮੀਦਵਾਰਾਂ ਨੂੰ ਵੱਖ ਵੱਖ ਕੰਮਾਂ ਲਈ 8 ਬਿਨੈਕਾਰਾ ਨੂੰ 21 ਲੱਖ ਰੁਪਏ ਦੇ ਕਰਜੇ ਮੰਨਜੂਰ ਕੀਤੇ ਅਤੇ ਬੈਂਕ ਟਾਈਅੱਪ ਸਕੀਮ ਅਧੀਨ 12 ਬਿਨੈਕਾਰਾਂ ਨੂੰ ਆਪਣਾ ਕੰਮ ਚਲਾਉਣ ਲਈ 17.35 ਲੱਖ ਦੇ ਕਰਜੇ ਮੰਨਜੂਰ ਕੀਤੇ ਗਏ। ਉਹਨਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੋੜਵੰਦ ਉਮੀਦਵਾਰਾਂ ਦੀ ਹਮੇਸ਼ਾ ਮੱਦਦ ਕਰਦੀ ਹੈ। ਭਾਵੇਂ ਉਹ ਆਰਥਿਕ ਪੱਖ ਤੋਂ ਹੋਵੇ ਭਾਵੇਂ ਕਿਸੇ ਹੋਰ ਤੋਂ। ਉਹਨਾਂ ਦੱਸਿਆ ਕਿ ਕਮੇਟੀ ਵੱਲੋਂ ਮਨਜੂਰ ਕੀਤੇ ਗਏ ਇਹਨਾਂ ਕਰਜਿਆਂ ਨਾਲ ਬੇਰੋਜ਼ਗਾਰਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਮੱਦਦ ਮਿਲੇਗੀ ਅਤੇ ਉਹ ਆਪਣਾ ਜੀਵਨ ਨਿਰਬਾਹ ਹੋਰ ਵੀ ਚੰਗੇ ਤਰੀਕੇ ਨਾਲ ਕਰ ਸਕਣਗੇ। ਉਹਨਾਂ ਕਿਹਾ ਕਿ ਹੁਨਰ ਰੱਖਣ ਵਾਲੇ ਲੋੜਵੰਦ ਨੌਜਵਾਨਾਂ ਨੂੰ ਪਹਿਲਾਂ ਵੀ ਕਾਰਪੋਰੇਸ਼ਨ ਤਰਫੋ ਕਰਜੇ ਮੁਹੱਈਆ ਕਰਵਾਏ ਜਾਂਦੇ ਸਨ ਅਤੇ ਅੱਗੇ ਵੀ ਇਹਨਾਂ ਦੀ ਇਸੇ ਤਰ੍ਹਾਂ ਮੱਦਦ ਜਾਰੀ ਰਹੇਗੀ। ਉਹਨਾਂ ਕਿਹਾ ਕਿ ਲੋੜਵੰਦ ਵਧੇਰੇ ਜਾਣਕਾਰੀ ਲਈ ਪੰਜਾਬ SCFC ਕਾਰਪੋਰੇਸ਼ਨ ਦਫਤਰ, ਜੋ ਕਿ ਡਾ. ਅੰਬੇਦਕਰ ਭਵਨ, ਡੀ.ਸੀ ਕੰਪਲੈਕਸ ਮੋਗਾ ਵਿਖੇ ਸਥਿਤ ਹੈ, ਨਾਲ ਸੰਪਰਕ ਕਰ ਸਕਦੇ ਹਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਬੱਚਿਆ ਅਤੇ ਔਰਤਾਂ ਲਈ, ਰਾਮਬਾਣ ਨੇ ਇਹ ਨੰਬਰ ! ਇਹਨਾਂ ਨੂੰ ਰੱਟ ਲਵੋ : DPO ਅਨੁਪ੍ਰਿਯਾ !!

ਮੋਗਾ 20 ਫਰਵਰੀ (ਮੁਨੀਸ਼ ਜਿੰਦਲ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਵੱਲੋ ਪੰਜਾਬ ਰਾਜ ਦੇ ਬੱਚਿਆ ਅਤੇ ਔਰਤਾਂ ਲਈ  1098 ਚਾਈਲਡ ਹੈਲਪਲਾਈਨ ਅਤੇ ਔਰਤਾਂ ਲਈ 181 ਹੈਲਪਲਾਈਨ ਰਾਹੀ ਸੇਵਾਵਾ ਪ੍ਰਦਾਨ ਕੀਤੀਆ ਜਾ ਰਹੀਆ ਹਨ।  ਇਸ ਦੀ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰੋਗਰਾਮ ਅਫਸਰ ਮੋਗਾ, ਮੈਡਮ ਅਨੁਪ੍ਰਿਯਾ ਵੱਲੋਂ ਦਸਿਆ ਗਿਆ ਕਿ ਚਾਈਲਡਲਾਈਨ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜਰੂਰਤ ਵਾਸਤੇ 24 ਘੰਟੇ ਐਮਰਜੈਸੀ ਟੋਲ ਫ੍ਰੀ ਸੇਵਾ ਹੈ। ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਹਰੇਕ ਜਿਲ੍ਹੇ ਵਿੱਚ ਚਾਈਲਡ ਲਾਈਨ ਹੈਲਪਲਾਈਨ (1098) ਸ਼ੁਰੂ ਕੀਤੀ ਗਈ ਹੈ। ਚਾਈਲਡ ਲਾਈਨ ਮਿਸ਼ਨ ਵਾਤਸੱਲਿਆ ਦਾ ਅਟੁੱਟ ਅੰਗ ਹੈ। ਬਾਲ ਵਿਆਹ, ਬਾਲ ਮਜਦੂਰੀ ਅਤੇ ਕਿਸੇ ਵੀ ਹੋਰ ਮੁਸੀਬਤ ਵਿੱਚ ਫਸੇ ਬੱਚਿਆਂ ਦੀ ਮੱਦਦ ਲਈ ਚਾਈਲਡ ਲਾਈਨ ਹੈਲਪਲਾਈਨ 1098 ਨੰਬਰ ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਚਾਈਲਡ ਹੈਲਪਲਾਈਨ ਤੇ ਕਿਸੇ ਵੀ ਤਰ੍ਹਾਂ ਦੇ ਬੱਚੇ ਕਿਸੇ ਦੀ ਤਰ੍ਹਾਂ ਦੀ ਮੱਦਦ ਮੰਗ ਸਕਦੇ ਹਨ। ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋ ਹਰ ਜਿਲ੍ਹੇ ਵਿੱਚ ਸਖੀ ਵਨ ਸਟਾਪ ਸੈਂਟਰ ਚਲਾਏ ਜਾ ਰਹੇ ਹਨ। ਸਖੀ ਵਨ ਸਟਾਪ ਸੈਂਟਰ, ਮੋਗਾ ਸਕੀਮ ਦੇ ਅਧੀਨ ਪ੍ਰਾਈਵੇਟ ਅਤੇ ਪਬਲਿਕ ਸੈਕਟਰ  ਵਿੱਚ ਸਰੀਰਕ, ਮਾਨਸਿਕ, ਆਰਥਿਕ, ਕਿਸੇ ਵੀ ਤਰ੍ਹਾਂ ਦੇ ਹੋਏ ਸ਼ੋਸ਼ਣ ਤੋਂ ਪ੍ਰੇਸ਼ਾਨ ਔਰਤਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਸਖੀ ਵਨ ਸਟਾਪ ਸੈਂਟਰ, ਮੋਗਾ ਨੂੰ ਵੂਮੈਨ ਹੈਲਪਲਾਈਨ ਨੰਬਰ 181 ਨਾਲ ਮਾਰਚ 2024 ਵਿੱਚ ਏਕੀਕ੍ਰਿਤ ਕੀਤਾ ਗਿਆ ਸੀ। ਲਾਭਪਾਤਰੀ ਦੁਆਰਾ ਬਣਦੀ ਸਹਾਇਤਾ ਲਈ 181 ਤੇ ਫੋਨ ਕਾਲ ਕੀਤੀ ਜਾਂਦੀ ਹੈ। ਜੋ ਕਿ ਪਹਿਲਾਂ ਹੈੱਡ ਆਫਿਸ ਚੰਡੀਗੜ੍ਹ ਪੁਹੰਚਦੀ ਹੈ। ਜਿੱਥੋਂ ਕਿ ਉਕਤ ਕੇਸਾਂ ਨੂੰ, ਲਾਭਪਾਤਰੀ ਦੀ ਸਮੱਸਿਆ ਦੀ ਸਮੀਖਿਆ ਕਰਨ ਤੋਂ ਬਾਅਦ ਜਰੂਰਤ ਅਨੁਸਾਰ ਕੇਸ ਸਖੀ ਵਨ ਸਟਾਪ ਸੈਂਟਰ, ਸੰਬੰਧਿਤ ਜਿਲੇ ਨੂੰ ਭੇਜੇ ਜਾਂਦੇ ਹਨ। ਜਿਹਨਾਂ ਵਿੱਚ ਲਾਭਪਾਤਰੀ ਔਰਤਾਂ ਨੂੰ ਜਰੂਰਤ ਅਨੁਸਰ ਮਨੋਵਿਗਿਆਨਿਕ ਕਾਊਂਸਲਿੰਗ ਸਹਾਇਤਾ, ਫਰੀ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ ਅਤੇ ਫਰੀ ਕਾਨੂੰਨੀ ਸਹਾਇਤਾ (ਫਰੀ ਵਕੀਲ ਸਹਾਇਤਾ) ਆਦਿ ਸੇਵਾਵਾਂ ਦਿੱਤੀਆਂ ਜਾਦੀਆਂ ਹਨ। ਉਕਤ ਸਕੀਮ ਅਧੀਨ ਕੇਸਾਂ ਦਾ ਫੋਲੋਅੱਪ ਵੀ ਸਮੇਂ ਸਮੇਂ ਤੇ ਲਿਆ ਜਾ ਰਿਹਾ ਹੈ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਫੂਡ ਸੇਫਟੀ ਜਾਗਰੂਕਤਾ ਕੈਂਪ ! 95 ਫੂਡ ਬਿਜਨੈਸ ਆਪਰੇਟਰਾਂ ਨੂੰ ਦਿੱਤੀ ਟ੍ਰੇਨਿੰਗ : ADC ਚਾਰੂਮਿਤਾ !!

ਮੋਗਾ, 20 ਫਰਵਰੀ (ਮੁਨੀਸ਼ ਜਿੰਦਲ) ‘ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ 2006 ਨੂੰ ਇੰਨ ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਵੀ ਕਰ ਰਿਹਾ ਹੈ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਕਰਾਵਾਈਆਂ ਕਰਨ ਤੋਂ ਇਲਾਵਾ ਕਮੇਟੀ ਵੱਲੋਂ ਫੂਡ ਸੇਫ਼ਟੀ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਵੀ ਹੁਣ ਹੋਰ ਤੇਜ਼ ਕਰ ਦਿੱਤਾ ਹੈ’। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਦੱਸਿਆ ਕਿ ਉਕਤ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਤੇ ਕੋਟ ਈਸੇ ਖਾਂ ਵਿਖੇ ਫੂਡ ਸੇਫਟੀ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਸਟਰੀਟ ਫੂਡ, ਰੈਸਟੋਰੈਂਟ ਅਤੇ ਫਾਸਟ ਫੂਡ ਵਿਕਰੇਤਾਵਾਂ ਨੂੰ ਫੂਡ ਸੇਫਟੀ ਦੀ ਟ੍ਰੇਨਿੰਗ ਵੀ ਦਿੱਤੀ ਗਈ। ਜਿਸ ਵਿੱਚ 95 ਫੂਡ ਬਿਜਨੈਸ ਅਪਰੇਟਰਜ ਨੇ ਭਾਗ ਲਿਆ। ਇਹ ਕੈਂਪ ਫੂਡ ਸੇਫਟੀ ਵਿਭਾਗ FSSAI ਨਵੀਂ ਦਿੱਲੀ ਤੋਂ ਮਨਜੂਰਸ਼ੁਦਾ ਟ੍ਰੇਨਿੰਗ ਫਰਮ ਤੋਂ ਕਰਵਾਏ ਗਏ।ਕੈਂਪਾਂ ਦੀ ਅਗਵਾਈ ਕਰ ਰਹੇ ਫੂਡ ਸੇਫਟੀ ਅਫ਼ਸਰ ਲਵਦੀਪ ਸਿੰਘ ਨੇ ਦੱਸਿਆ ਇਹਨਾਂ ਕੈਂਪਾਂ ਵਿੱਚ ਹੋਟਲਾਂ, ਰੈਸਟੋਰੈਂਟਾਂ, ਮਠਿਆਈ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਦਾ ਫੂਡ ਸੇਫਟੀ ਲਾਇਸੰਸ ਬਣਾਉਣਾ ਕਿਉਂ ਜਰੂਰੀ ਹੈ ਅਤੇ ਇਸਨੂੰ ਕਿਹੜੇ ਮਾਧਿਅਮਾਂ ਨਾਲ ਬਣਾਇਆ ਜਾ ਸਕਦਾ ਹੈ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕੈਂਪ ਵਿੱਚ ਦੱਸਿਆ ਗਿਆ ਕਿ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕਣ ਅਤੇ ਰੈਪ ਕਰਨ ਵਿੱਚ ਅਖ਼ਬਾਰ ਦੀ ਵਰਤੋਂ ਬਿਲਕੁਲ ਵੀ ਨਾ ਕੀਤੀ ਜਾਵੇ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ADC ਵੱਲੋਂ 168 ਖੇਤੀਬਾੜੀ ਸਭਾਵਾਂ ਦੇ ਕੰਪਿਊਟਰੀਕਰਨ ਕੰਮ ਵਿੱਚ ਤੇਜੀ ਲਿਆਉਣ ਦੇ ਸਖਤ ਨਿਰਦੇਸ਼ !!

ਮੋਗਾ, 20 ਫਰਵਰੀ, (ਮੁਨੀਸ਼ ਜਿੰਦਲ) ਸਹਿਕਾਰੀ ਸਭਾਵਾਂ ਜ਼ਮੀਨੀ ਪੱਧਰ ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਉਂਦੀ ਹੈ। ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਪੁੱਜਦਾ ਹੁੰਦਾ ਹੈ। ਕੰਪਿਊਟਰੀਕਰਨ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਂਦਾ ਹੈ। ਜ਼ਿਲ੍ਹਾ ਮੋਗਾ ਵਿੱਚ ਵੀ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦਾ ਕੰਮ ਚੱਲ ਰਿਹਾ ਹੈ। ਜ਼ਿਲ੍ਹਾ ਮੋਗਾ ਦੀਆਂ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦੇ ਕੰਮ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਕੰਪਿਊਟਰੀਕਰਨ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਇੰਪਲੀਮੈਂਟੇਸ਼ਨ ਐਂਡ ਮੋਨੀਟਿਰੰਗ ਕਮੇਟੀ ਦੀ ਮੀਟਿੰਗ ਬੁਲਾਈ। ਉਹਨਾਂ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿੱਚ ਮੌਜੂਦ ADC (D) ਗਰੇਵਾਲ ਅਤੇ ਕਮੇਟੀ ਮੇਮ੍ਬਰ। (ਫੋਟੋ: ਡੈਸਕ) ਇਸ ਮੀਟਿੰਗ ਵਿੱਚ ਹਾਜ਼ਰ, ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਦੇ ਪੰਬਧ ਨਿਰਦੇਸ਼ਕ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 168 ਖੇਤੀਬਾੜੀ ਸਭਾਵਾਂ ਵਿੱਚ ਕੰਪਿਊਟਰੀਕਰਨ ਲਈ ਲੋੜੀਂਦਾ ਹਾਰਡਵੇਅਰ ਜਿਵੇਂ ਕਿ ਕੰਪਿਊਟਰ, ਪ੍ਰਿੰਟਰ, ਰਾਊਟਰ, ਸਕੈਨਰ, ਅਤੇ ਬਾਇਉਮੈਟ੍ਰਿਕ ਡਿਵਾਈਸ ਪਹੁੰਚ ਚੁੱਕੇ ਹਨ। ਸਭਾਵਾਂ ਲਈ ਪਾਸਬੁੱਕ ਪ੍ਰਿੰਟਰ ਅਤੇ ਵੈਬ ਕੈਮਰਾ ਦੀ ਮੰਗ ਕੇਂਦਰ ਸਰਕਾਰ ਨੂੰ ਭੇਜਣ ਸਬੰਧੀ ਮਤਾ ਵੀ ਇਸ ਮੀਟਿੰਗ ਵਿੱਚ ਪਾਸ ਕੀਤਾ ਗਿਆ। ADC ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਕਮੇਟੀ ਨੂੰ ਹਦਾਇਤ ਕੀਤੀ ਕਿ ਮਿਤੀ 31-03-2025 ਤੱਕ ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਨਾਲ ਲਗਦੀਆਂ ਸਾਰੀਆਂ ਸਭਾਵਾਂ ਦਾ ਕੰਪਿਊਟਰੀਕਰਨ ਪੂਰਾ ਕੀਤਾ ਜਾਵੇ, ਕਿਉਂਕਿ ਜ਼ਿਲ੍ਹੇ ਦੇ ਕਿਸਾਨ ਇਹਨਾਂ ਨਾਲ ਸਿੱਧੇ ਤੌਰ ਉੱਤੇ ਜੁੜੇ ਹੋਏ ਹਨ ਅਤੇ ਕਿਸਾਨਾਂ ਨੂੰ ਇਹਨਾਂ ਸਹਿਕਾਰੀ ਸਭਾਵਾਂ ਦਾ ਪੂਰਨ ਲਾਹਾ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ। ਇਸ ਮੀਟਿੰਗ ਵਿੱਚ ਗੁਰਜੋਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ, ਸਵੀਤਾ ਸਿੰਘ ਡੀ.ਡੀ.ਐਮ ਨਾਬਾਰਡ, ਪਰਮਜੀਤ ਕੌਰ ਜ਼ਿਲ੍ਹਾ ਮੈਨੇਜਰ ਕੇਂਦਰੀ ਸਹਿਕਾਰੀ ਬੈਂਕ ਸ਼ਾਮਿਲ ਹੋਏ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਨੇ 100 ਦਿਵਿਆਂਗਜਨਾਂ ਨੂੰ ਵੰਡੀਆਂ 16.21 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ !!

ਮੋਗਾ 19 ਫਰਵਰੀ (ਮੁਨੀਸ਼ ਜਿੰਦਲ) ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਹਿਲਾਂ ਤੋਂ ਅਸਿਸਮੈਂਟ ਕੀਤੇ ਗਏ 100 ਦਿਵਿਆਂਗਜਨਾਂ ਨੂੰ ਕੁੱਲ 16.21 ਲੱਖ ਰੁਪਏ ਦੀ ਲਾਗਤ ਵਾਲੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ। ਇਸ ਕੈਂਪ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨਾਲ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਇੰਦਰਪ੍ਰੀਤ ਕੌਰ ਅਤੇ ਅਲਿਮਕੋ ਦੇ ਨੁਮਾਇੰਦੇ ਵੀ ਹਾਜ਼ਰ ਸਨ। ਵਿਧਾਇਕ ਅਮਨਦੀਪ, ਦਿਵਿਆਂਗਜਨਾਂ ਨੂੰ ਮੋਟਰਾਇਜ਼ਡ ਟਰਾਈਸਾਈਕਲ ਦੇਣ ਮੌਕੇ। (ਫੋਟੋ: ਡੈਸਕ) ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਉਹਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਕਰਨਾਂ ਨਾਲ ਉਹਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਆਸਾਨੀ ਨਾਲ ਕਰਨ ਵਿੱਚ ਮਦਦ ਮਿਲੇਗੀ। ਅੱਜ ਦੇ ਯੁੱਗ ਵਿੱਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ। ਕਿਉਂਕ ਸਰਕਾਰ ਉਹਨਾਂ ਨੂੰ ਹਰੇਕ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਹਨਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ, ਜਿਸ ਵਿੱਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ। ਇਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ।  ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕਰਿਤ੍ਰਮ ਅੰਗ ਨਿਰਮਾਣ ਨਿਗਮ (ਅਲੀਮਕੋ), ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮੋਗਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਕੇ ਸਫਲ ਬਣਾਇਆ ਗਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਪੁਰਜ਼ੋਰ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਦਿਵਿਆਂਗਜਨਾਂ ਨੂੰ ਵੱਧ ਤੋਂ  ਵੱਧ ਸਹੂਲਤਾਂ ਮੁਹੱਈਆ ਕਰਵਾ ਕੇ, ਉਹਨਾਂ ਨੂੰ ਹਰੇਕ ਪੱਖੋਂ ਉਪਰ ਚੁੱਕਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ 100 ਦਿਵਿਆਂਗਜਨਾਂ ਦੀ ਕੁਝ ਸਮਾਂ ਪਹਿਲਾਂ ਇੱਕ ਕੈਂਪ ਆਯੋਜਿਤ ਕਰਕੇ ਅਸਿਸਮੈਂਟ/ ਰਜਿਸਟ੍ਰੇਸ਼ਨ ਕੀਤੀ ਗਈ ਸੀ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ADC ਗਰੇਵਾਲ ਦੀ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ! ਜਾਣੋ, ਕੀ ਰਿਹਾ ਖਾਸ !!

ਮੋਗਾ 19 ਫਰਵਰੀ, (ਮੁਨੀਸ਼ ਜਿੰਦਲ) ‘ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਖਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ’। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਰਜਿ 196 ਜ਼ਿਲ੍ਹਾ ਮੋਗਾ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਦਾ ਆਯੋਜਨ ਕਰਨ ਮੌਕੇ ਕੀਤਾ। ਆਜ਼ਾਦੀ ਘੁਲਾਟੀਏ ਪਰਿਵਾਰ, ADC ਜਗਵਿੰਦਰਜੀਤ ਨੂੰ ਕਲੈਂਡਰ ਸੌਂਪਦੇ ਹੋਏ। (ਫੋਟੋ: ਡੈਸਕ) ਇਸ ਮੀਟਿੰਗ ਵਿੱਚ ਉਹਨਾਂ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਬੜੀ ਹੀ ਸੰਜੀਦਗੀ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਇਹਨਾਂ ਦਾ ਹੱਲ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਬਲਿਦਾਨ ਨੂੰ ਕਦੇ ਵੀ ਭੁਲਿਆ ਨਹੀਂ ਜਾ ਸਕਦਾ। ਇਹਨਾਂ ਦੀਆਂ ਕੋਸ਼ਿਸ਼ਾਂ ਅਤੇ ਕੁਰਬਾਨੀਆਂ ਕਰਕੇ ਹੀ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਮੀਟਿੰਗ ਵਿੱਚ ਦੱਸਿਆ ਕਿ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੋ ਵੀ ਜਾਇਜ ਮੰਗਾਂ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਜ਼ਿਲ੍ਹਾ ਮੋਗਾ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਹਨਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਪ੍ਰੈਸ ਸਕੱਤਰ ਕੁਲਦੀਪ ਗਰੋਵਰ ਦੀ ਅਗਵਾਈ ਵਿੱਚ ਇਕੱਤਰਤ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰਿਕ ਜੱਥੇਬੰਦੀ ਵੱਲੋਂ ਜਾਰੀ ਕੈਲੰਡਰ ਵੀ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਜਿਸ ਦੀ ਤਾਰੀਫ ਕਰਦਿਆਂ ਉਹਨਾਂ ਵੱਲੋਂ ਐਮ.ਏ. ਬਰਾਂਚ ਦੇ ਮੁਖੀ ਨੂੰ ਇਸ ਕੈਲੰਡਰ ਦੇ ਨਾਲ ਫਰੀਡਮ ਫਾਈਟਰ ਪਰਿਵਾਰਾਂ ਦੀ ਲਿਸਟ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਭੇਜਣ ਦੀ ਹਦਾਇਤ ਕੀਤੀ। ਤਾਂ ਜੋ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੋ ਸਕਣ।ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਖਜਾਨਚੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਜਥੇਬੰਦੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

CBSE ਦੀ 10ਵੀਂ, 12ਵੀਂ ਪ੍ਰੀਖਿਆਵਾਂ ਲਈ ਬਣੇ 10 ਪ੍ਰੀਖਿਆ ਕੇਂਦਰ ! ਇਹਨਾਂ ਦੁਆਲੇ ਧਾਰਾ 144 ਲਾਗੂ !!

ਮੋਗਾ, 18 ਫਰਵਰੀ (ਮੁਨੀਸ਼ ਜਿੰਦਲ) CBSE ਵੱਲੋਂ ਜਮਾਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਹ 4 ਅਪ੍ਰੈਲ 2025 ਤੱਕ ਸਵੇਰੇ 10.00 ਵਜੇ ਤੋਂ ਦੁਪਹਿਰ 1.30 ਵਜੇ ਤੱਕ ਜ਼ਿਲ੍ਹਾ ਮੋਗਾ ਅੰਦਰ ਵੱਖ ਵੱਖ ਸਥਾਪਿਤ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪਰੀਖਿਆ ਕੇਂਦਰਾਂ ਤੇ ਧਾਰਾ 144 (ਬੀ.ਐਨ.ਐਸ.ਐਸ. ਦੀ ਧਾਰਾ 163) ਲਗਾਉਣ ਨਾਲ ਇਹਨਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਵਿੱਚ ਮੱਦਦ ਮਿਲੇਗੀ। ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸਰੁੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਅਪਰੈਲ 2025 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਲਾਗੂ ਰਹਿਣਗੇ। ਮੋਗਾ ਜ਼ਿਲ੍ਹਾ ਵਿੱਚ CBSE ਦੀਆਂ 10ਵੀਂ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਮੋਗਾ ਵਿਖੇ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਡੀ.ਐਨ. ਮਾਡਨ ਸੀਨੀਅਰ ਸੈਕੰਡਰੀ ਸਕੂਲ ਮੋਗਾ, ਡਾ. ਸੈਫਉਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ, ਰੋਇਲ ਕਾਨਵੈਂਟ ਸਕੂਲ ਧੂੜਕੋਟ (ਨਿਹਾਲ ਸਿੰਘ ਵਾਲਾ), ਪੰਜਾਬ ਕਾਨਵੈਂਟ ਸਕੂਲ ਬਾਘਾਪੁਰਾਣਾ, ਬਲੂਮਿੰਗ ਬਡਜ ਸਕੂਲ ਤਲਵੰਡੀ ਭੰਗੇਰੀਆਂ, ਕੈਂਬਰਿਜ ਇੰਟਰਨੈਂਸਲ ਸਕੂਲ ਮੋਗਾ, ਸੁਪਰੀਮ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ, ਗਰੀਨ ਵੈਲੀ ਕਾਨਵੈਂਟ ਸਕੂਲ ਰਣਸੀਂਹ ਖੁਰਦ (ਨਿਹਾਲ ਸਿੰਘ ਵਾਲਾ), ਆਰ.ਕੇ.ਐਸ. ਇੰਟਰਨੈਂਸਲ ਸਕੂਲ ਜਨੇਰ (ਧਰਮਕੋਟ), ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ (ਧਰਮਕੋਟ) ਸ਼ਾਮਿਲ ਹਨ।  Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…
error: Content is protected !!