logo

General

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਕਰੇ ਯਤਨ : ADC

ਮੋਗਾ, 30 ਜਨਵਰੀ (ਮੁਨੀਸ਼ ਜਿੰਦਲ) ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਵੀਰਵਾਰ ਨੂੰ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ ਭੇਂਟ ਕਰਕੇ ਸ਼ਹੀਦ ਦਿਵਸ ਮਨਾਇਆ ਗਿਆ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਹਿਤੇਸ਼ ਵੀਰ ਗੁਪਤਾ, ਐਸ.ਪੀ. ਸੰਦੀਪ ਵਡੇਰਾ, ਜ਼ਿਲਾ ਮਾਲ ਅਫ਼ਸਰ ਲਕਸ਼ੇ ਕੁਮਾਰ ਗੁਪਤਾ, ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਵੀ ਅਧਿਕਾਰੀ ਅਤੇ  ਕਰਮਚਾਰੀ ਹਾਜਰ ਸਨ। ਸੀਨੀਅਰ ਅਧਿਕਾਰੀਆਂ ਵੱਲੋਂ ਮਹਾਮਤਾ ਗਾਂਧੀ ਜੀ ਦੀ ਫੋਟੋ ਉਪਰ ਫੁੱਲ ਅਰਪਣ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਪ੍ਰਬੰਧੀ ਕੰਪਲੈਕਸ ਵਿਖੇ ADC (G) ਚਾਰੂਮਿਤਾ, ਮਹਾਮਤਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਅਰਪਣ ਕਰਦੇ ਹੋਏ। ਸਟਾਫ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਕਿਹਾ ਕਿ ਸਾਨੂੰ ਆਪਣੇ ਦਸ਼ ਦੇ ਸ਼ਹੀਦਾਂ ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜਾਦ ਫਿਜਾ ਵਿੱਚ ਸਾਂਹ ਲੈ ਰਿਹਾ ਹੈ। ਉਨਾਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੌਮ ਦੇ ਸਮੂਹ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜਮਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਉਹਨਾਂ ਦੱਸਿਆ ਕਿ ਇਹ ਦਿਨ ਖਾਸ ਤੌਰ ਤੇ ਮਹੱਤਵਪੂਰਨ ਤਾਂ ਵੀ ਹੈ, ਕਿਉਂਕਿ ਇਹ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ। 1948 ਵਿੱਚ ਬਿਰਲਾ ਹਾਊਸ ਵਿੱਚ ਗਾਂਧੀ ਸਮਿ੍ਰਤੀ ਵਿਖੇ ਸਾਮ ਦੀ ਪ੍ਰਾਰਥਨਾ ਦੌਰਾਨ, ਨੱਥੂਰਾਮ ਗੋਡਸੇ ਨੇ ਗਾਂਧੀ ਜੀ ਦੀ ਹੱਤਿਆ ਕੀਤੀ ਸੀ। ਭਾਰਤ ਦੇ ਮੁਕਤੀ ਸੰਘਰਸ਼ ਵਿੱਚ ਇੱਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਜੀ ਨੇ ਬਿ੍ਰਟਿਸ਼ ਸਾਸ਼ਨ ਤੋਂ ਆਜਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸਾਹਿਤ ਕੀਤਾ ਸੀ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

मोगा और बरनाला को मिले 36 पटवारी ! DC सारंगल ने दी शुभकामनाएं !!

मोगा, 30 जनवरी (मुनीश जिन्दल) जिला मोगा और बरनाला के 36 पटवारियों का प्रशिक्षण पूरा हो गया है, और वे जल्द ही फील्ड में नियुक्त किए जाएंगे। यह प्रशिक्षण जिला प्रशासनिक परिसर में स्थित स्टेट पटवार प्रशिक्षण स्कूल में दिया गया। डिप्टी कमिश्नर विशेष सारंगल ने आज इन नव नियुक्त पटवारियों से मुलाकात कर उनके उज्ज्वल भविष्य की शुभकामनाएं दीं और उन्हें बिना किसी दबाव के पारदर्शी तरीके से कार्य करने के लिए प्रेरित किया। इस अवसर पर अतिरिक्त डिप्टी कमिश्नर (जनरल)  चारूमिता, एसडीएम मोगा सारंगप्रीत सिंह औजला, सहायक कमिश्नर (जनरल) हितेश वीर गुप्ता, जिला राजस्व अधिकारी लक्षे कुमार गुप्ता, स्टेट पटवार प्रशिक्षण स्कूल मोगा के प्रिंसिपल राम सिंह (सेवानिवृत्त एसडीएम) सहित अन्य वरिष्ठ अधिकारी भी उपस्थित रहे। डिप्टी कमिश्नर विशेष सारंगल ने प्रशिक्षित पटवारियों को संबोधित करते हुए कहा कि आपको जो जिम्मेदारी सौंपी जा रही है, उसे पूरी मेहनत और ईमानदारी से निभाएं। उन्होंने कहा कि पंजाब सरकार और जिला प्रशासन का जो भी कार्य जमीनी स्तर से शुरू होता है, वह पटवारी स्तर से ही शुरू होता है। उन्होंने चेताया कि जानबूझकर की गई गलती क्षम्य नहीं होती, इसलिए अपने पूरे कार्यकाल में ऐसी गलती न करें। उन्होंने कहा कि ईमानदारी और मेहनत का रास्ता कठिन जरूर होता है, लेकिन इससे मिलने वाला सुकून सबसे अधिक होता है। लोगों के लिए ईमानदारी से किया गया काम हमेशा आपकी प्रतिष्ठा को बढ़ाएगा। उन्होंने कहा कि राजस्व विभाग में पटवारियों के पास “जमाबंदी” एक महत्वपूर्ण दस्तावेज होता है, जिसकी देखभाल सुव्यवस्थित तरीके से की जानी चाहिए। डिप्टी कमिश्नर ने निर्देश दिए कि नियमों से बाहर जाकर कोई भी कार्य न किया जाए और अपने-अपने हलकों के गांवों के लोगों के साथ समन्वय बढ़ाया जाए। उन्होंने कहा कि राजस्व विभाग के हर कार्य की जानकारी रखना आपकी पहचान को और मजबूत करेगा। पटवारियों को सलाह दी कि वे राजस्व और जमाबंदी से संबंधित अध्यायों को रोजाना पढ़ने की आदत डालें, जिससे उनके काम की गति और दक्षता में सुधार होगा। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

देखें, नशे में धुत्त नाबालिग लड़की का वायरल वीडियो ! पुलिस ने किए एहम खुलासे !!

मोगा 29 जनवरी (मुनीश जिन्दल) आइए, पहले आप जरा इस दिल दहला देने वाली वायरल वीडियो पर एक नजर डाल लें :  1ST PART OF VIRAL VIDEO 2ND PART OF VIRAL VIDEO लड़की नाबालिग है। इसलिए हम आपको इस लड़की का चेहरा व इसका नाम उजागर नहीं कर रहे हैं। मामला पंजाब के जिला मोगा के कस्बा कोट-ईसे-खां से संबंधित है। जहां एक गैर सरकारी संस्था के कुछ कार्यकर्ताओं को सड़क पर  नशे में धुत्त एक लड़की मिलती है। जिसके बाद आप ने सुना कि लड़की बताती है कि उसने मैडिकल नशा किया हुआ है। इसके बाद संस्था के लोग निरंतर लड़की से बात करने की कोशिश करते हैं, लेकिन नशे में धुत्त उक्त लड़की कुछ भी बता पाने में असमर्थ ही रहती है। लेकिन दोस्तों इस वीडियो को देखकर आप ये जरूर समझ गए होंगे कि पंजाब के नौजवान ही नहीं, अपितु नाबालिग लड़कियां भी मैडिकल नशे की गिरफ्त में आ चुकी हैं। और आसानी से मिलता ये मैडिकल नशा, पुलिस प्रशासन सहित सरकारी दावों पर अनेक सवालिया निशान खड़े कर रहा है। नशों के संबंध में सरकारी दावों की पोल खोलती, वीडियो आपके सामने हैं। इसके बाद संस्था के लोगों द्वारा जहां इस वीडियो को वायरल किया जाता है, वहीं उनके एक सदस्य द्वारा अपना खुद का भी एक वीडियो बनाकर वायरल किया गया।  इसी दौरान इलाके के कुछ व्यक्तियों ने बताया कि ये लड़की हर रोज नशे में धुत्त ही आती है।  वीडियो वायरल होने के बाद, जिला पुलिस का हरकत में आना लाजमी था। जिसके चलते बुधवार को थाना कोट-इसे-खां की प्रभारी SI सुनीता रानी ने अपना एक वीडियो, मीडिया कर्मियों को जारी कर, इस लड़की संबंधी पुष्टि की।  SI SUNITA RANI, SHO KOT-ISE-KHAN Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਿੱਚ ਵਾਧਾ !!

ਮੋਗਾ, 29 ਜਨਵਰੀ (ਮੁਨੀਸ਼ ਜਿੰਦਲ) ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ ਪਹਿਲਾਂ 27 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਸਨ। ਪ੍ਰੰਤੂ ਹੁਣ ਇਸਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 2 ਫਰਵਰੀ, 2025 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਭਰਤੀ ਲਈ ਵੈਬਸਾਈਟ agnipathvayu.cdac.in ਉਪਰ ਅਪਲਾਈ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਭਰਤੀ ਨੂੰ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 01 ਜਨਵਰੀ 2005 ਤੋਂ 01 ਜੁਲਾਈ 2008 ਵਿਚਕਾਰ ਹੋਣੀ ਚਾਹੀਦੀ ਹੈ। ਅਤੇ ਨੌਜਵਾਨਾਂ ਦਾ 12ਵੀਂ ਜਮਾਤ ਕਿਸੇ ਵੀ ਵਿਸ਼ੇ ਵਿੱਚੋਂ 50 ਫੀਸਦੀ ਨੰਬਰਾਂ ਦਾ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜਿਹਨਾਂ ਨੌਜਵਾਨਾਂ ਨੇ 10ਵੀਂ ਤੋਂ ਬਾਅਦ 3 ਸਾਲ ਦਾ ਡਿਪਲੋਮਾ ਜਾਂ 2 ਸਾਲਾ ਕੋਈ ਵੋਕੇਸ਼ਨਲ ਕੋਰਸ (ਅੰਗਰੇਜੀ, ਫਿਜ਼ਿਕਸ ਅਤੇ ਗਣਿਤ) ਪਾਸ ਕੀਤਾ ਹੈ, ਵੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਸਿਰਫ ਅਣ ਵਿਆਹੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਵੱਲੋਂ ਹੁਣ ਤੱਕ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ, ਉਹ 02 ਫਰਵਰੀ 2025 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ agnipathvayu.cdac.in  ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਹੈਲਪਲਾਈਨ ਨੰਬਰ 62392-66860 ਤੇ ਸੰਪਰਕ ਕਰ ਕੀਤਾ ਜਾ ਸਕਦਾ ਹੈ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਮੈਨੇਜਰ, ਡਿਪਟੀ ਮੈਨੇਜਰ, ਤਕਨੀਕੀ ਸਹਾਇਕ, ਕਲਰਕ ਆਦਿ ਆਸਾਮੀਆਂ ਲਈ ਇੰਟਰਵਿਊ 31 ਜਨਵਰੀ ਨੂੰ !!

ਮੋਗਾ, 29 ਜਨਵਰੀ (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਡਿੰਪਲ ਥਾਪਰ ਨੇ ਮੀਡਿਆ ਨਾਲ ਸਾਂਝੀ ਕੀਤੀ।  ਉਹਨਾਂ ਕਿਹਾ ਕਿ ਇਸਦੇ ਨਾਲ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮੱਦਦ ਮਿਲੇਗੀ। ਉਹਨਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਕੈਂਪਾਂ ਰਾਹੀਂ, ਸਹੀ ਦਿਸ਼ਾ ਚੁਣਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਤਾਂ ਕਿ ਉਹਨਾਂ ਨੂੰ ਅੱਗੇ ਚੱਲ ਕੇ ਰੋਜ਼ਗਾਰ ਦੇ ਮੌਕਿਆਂ ਵਿੱਚ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲੜੀ ਤਹਿਤ 31 ਜਨਵਰੀ, 2025 ਦਿਨ ਸ਼ੁਕਰਵਾਰ ਨੂੰ ਇਸ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਗਲੋਬਸ ਵੇਅਰਹਾਊਸ ਅਤੇ ਟ੍ਰੇਨਿੰਗ ਪ੍ਰੋਵਾਇਡਿੰਗ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਵੱਖ ਵੱਖ ਅਸਾਮੀਆਂ ਸਬੰਧੀ ਇੰਟਰਵਿਊ ਦੇ ਆਧਾਰ ਤੇ ਯੋਗ ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਇਹਨਾਂ ਆਸਾਮੀਆਂ ਵਿੱਚ ਮੈਨੇਜਰ, ਡਿਪਟੀ ਮੈਨੇਜਰ, ਟੈਕਨੀਕਲ ਅਸਿਸਟੈਂਟ, ਗੋਦਾਊਨ ਅਸਿਸਟੈਂਟ, ਵੇਬ੍ਰਿਜ ਓਪਰੇਟਰ, ਗੋਦਾਊਨ ਕਲਰਕ ਆਦਿ ਸ਼ਾਮਲ ਹੈ।  ਡਿੰਪਲ ਥਾਪਰ ਨੇ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਬਾਰਵੀਂ, ਗੈਜੂਏਟ, ਬੀ.ਐਸ.ਸੀ (ਐਗਰੀਕਲਚਰ) ਪਾਸ ਜਾਂ ਇਸ ਤੋਂ ਉੱਪਰ ਯੋਗਤਾ ਵਾਲੇ ਪ੍ਰਾਰਥੀ (ਸਿਰਫ ਲੜਕੇ) ਇੰਟਰਵਿਊ ਦੇ ਸਕਦੇ ਹਨ। ਇਹਨਾਂ ਅਸਾਮੀ ਸਬੰਧੀ ਚੋਣ ਕੀਤੇ ਪ੍ਰਾਰਥੀਆਂ ਨੂੰ 15000 ਤੱਕ ਮਹੀਨੇ ਦੌਰਾਨ ਤਨਖਾਹ ਦਿੱਤੀ ਜਾਵੇਗੀ ਅਤੇ ਜਾਬ ਦੀ ਲੋਕੇਸ਼ਨ ਮੋਗਾ ਹੋਵੇਗੀ। ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਚਾਹਵਾਨ ਪ੍ਰਾਰਥੀ ਜਿਹਨਾਂ ਦੀ ਉਮਰ 18 ਤੋਂ 40 ਸਾਲ ਤੱਕ ਹੋਵੇ, ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ, ਰੀਜਿਊਮ, ਆਧਾਰ ਕਾਰਡ ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਉਹਨਾਂ ਕਿਹਾ ਕਿ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਦਫ਼ਤਰ ਮੋਗਾ, ਚਿਨਾਬ ਜੇਹਲਮ ਬਲਾਕ, ਤੀਜੀ ਮੰਜਿਲ, ਡੀ.ਸੀ.ਕੰਪਲੈਕਸ, ਨੈਸਲੇ ਦੇ ਸਾਹਮਣੇ ਅਤੇ ਹੈਲਪਲਾਈਨ ਨੰਬਰ: 62392—66860 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਕਰੋ ਲਾਗੂ : ADC

ਮੋਗਾ, 28 ਜਨਵਰੀ (ਮੁਨੀਸ਼ ਜਿੰਦਲ) ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ  ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਰਕਾਰੀ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ। ਮੀਟਿੰਗ ਦੌਰਾਨ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ, ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ), ਪੈਕਸ ਸਭਾਵਾਂ ਨੂੰ ਸੀ.ਐੱਸ.ਸੀ (ਕਾਮਨ ਸਰਵਿਸ ਸੈਂਟਰ) ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪ ਖੋਲ੍ਹਣਾ, ਪੈਟਰੋਲ ਅਤੇ ਡੀਜ਼ਲ ਪੰਪ ਕੰਨਵਰਜ਼ਨ ਬਾਰੇ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਰੀਵਿਊ ਕਰਦਿਆਂ ਅਧਿਕਾਰੀਆਂ ਕੋਲੇਂ ਲੋੜੀਂਦੇ ਸੁਝਾਅ ਵੀ ਲਏ ਗਏ।  ਇਸ ਮੌਕੇ ਤੇ ਹਾਜਿਰ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ। (ਫੋਟੋ: ਡੈਸਕ) ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ। ਇਸ ਮੌਕੇ ਡਾ. ਗੁਰਜੋਤ ਸਿੰਘ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਮੋਗਾ, ਮੈਨੇਜਿੰਗ ਡਾਇਰੈਕਟਰ, ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੋਗਾ, ਏ.ਡੀ.ਉ. ਖੇਤੀਬਾੜੀ ਵਿਭਾਗ, ਡੀ.ਡੀ.ਐੱਮ. ਨਾਬਾਰਡ, ਮੱਛੀ ਪਾਲਣ, ਪੰਜਾਬ ਵੇਅਰ ਹਾਊਸ, ਸੈਂਟਰਲ ਵੇਅਰ ਹਾਊਸ, ਫੂਡ ਸਪਲਾਈ, ਮਿਲਕ ਯੂਨੀਅਨ, (ਵੇਰਕਾ) ਲੁਧਿਆਣਾ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦਾ ਪ੍ਰੋਗਰਾਮ ! ਨਾਟਕ “ਲੱਛੂ ਕਬਾੜੀਆ” ਨੇ ਦਰਸ਼ਕਾਂ ਤੇ ਛੱਡੀ ਅਮਿੱਟ ਛਾਪ !!

ਮੋਗਾ 28 ਜਨਵਰੀ (ਗਿਆਨ ਸਿੰਘ) ਸਿਰਜਣਾ ਤੇ ਸੰਵਾਦ ਸਾਹਿਤ ਸਭਾ, ਮੋਗਾ ਵੱਲੋਂ ਸੰਦਲੀ ਦਰਵਾਜਾ ਘੱਲ ਕਲਾਂ ਵਿਖੇ ਬਹੁਤ ਖੂਬਸੂਰਤ ਨਾਟਕ “ਲੱਛੂ ਕਬਾੜੀਆ” ਦਾ ਮੰਚਨ ਕਰਵਾਇਆ ਗਿਆ। ਇਸ ਨਾਟਕ ਦੇ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਡਾਕਟਰ ਸਾਹਿਬ ਸਿੰਘ ਨੇ ਆਪਣੀ ਬਾਕਮਾਲ ਪੇਸ਼ਕਾਰੀ ਦੇ ਨਾਲ ਜਿੱਥੇ ਸਰਮਾਏਦਾਰਾਂ ਅਤੇ ਕਿਰਤੀਆਂ ਦੇ ਆਪਸੀ ਸਬੰਧਾਂ ਦੇ ਪੱਖ ਨੂੰ ਬਿਆਨ ਕੀਤਾ, ਉਥੇ, ਨਾਲ ਹੀ ਸਾਡੇ ਸਮਾਜ ਵਿਚਲੀਆਂ ਬਹੁਤ ਸਾਰੀਆਂ ਕੁਰੀਤੀਆਂ ਨੂੰ ਆਪਣੇ ਸ਼ਬਦਾਂ, ਆਪਣੀ ਅਦਾਕਾਰੀ ਰਾਹੀਂ ਲੋਕਾਂ ਦੇ ਸਨਮੁੱਖ ਪੇਸ਼ ਕੀਤਾ। ਲੱਛੂ ਕਬਾੜੀਆ ਨਾਟਕ ਰਾਹੀਂ ਡਾਕਟਰ ਸਾਹਿਬ ਸਿੰਘ ਨੇ ਲੋਕਾਂ ਦੇ ਮਨਾਂ ਵਿੱਚੋਂ ਸਾਰਾ ਕਬਾੜ ਹੂੰਝਕੇ, ਬਾਹਰ ਕੱਢਕੇ, ਦਰਸ਼ਕਾਂ ਦੇ ਮਨ ਤੇ ਅਮਿੱਟ ਛਾਪ ਛੱਡ ਗਏ ਹਨ। ਸਿਰਜਣਾ ਤੇ ਸੰਵਾਦ ਸਾਹਿਤ ਸਭਾ ਮੋਗਾ ਵੱਲੋਂ ਇਸ ਸ਼ਲਾਘਾਯੋਗ ਉਪਰਾਲੇ ਲਈ ਅਣਥੱਕ ਮਿਹਨਤ ਕੀਤੀ ਗਈ।  ਜਿਸ ਵਿੱਚ ਉਹਨਾਂ ਨੇ ਸਮਾਜ ਦੇ ਹਰ ਇੱਕ ਵਰਗ ਨੂੰ ਨਾਲ ਜੋੜਿਆ। ਇਸ ਨਾਟਕ ਨੂੰ ਦੇਖਣ ਲਈ ਛੋਟੇ ਬੱਚਿਆਂ ਤੋਂ ਲੈ ਕੇ ਵਪਾਰੀ ਵਰਗ, ਕਿਸਾਨ, ਮਜ਼ਦੂਰ, ਵਿਦਿਆਰਥੀ ਵਰਗ ਪੁੱਜਿਆ। ਸਭਾ ਵੱਲੋਂ ਕਰਵਾਏ ਨਾਟਕ ਦਾ ਲਗਭਗ 400 ਦਰਸ਼ਕਾਂ ਨੇ ਆਨੰਦ ਮਾਣਿਆ। ਪੇਸ਼ਕਾਰੀ ਦੌਰਾਨ ਦਰਸ਼ਕ ਵਾਹ ਵਾਹ ਕਰਦੇ ਰਹੇ ਤੇ ਤਾੜੀਆਂ ਨਾਲ ਹਾਲ ਗੂੰਜਦਾ ਰਿਹਾ। ਮੋਗਾ ਜ਼ਿਲ੍ਹੇ ਵਿੱਚ ਉੱਚ ਕੋਟੀ ਦੇ ਨਾਟਕਕਾਰ ਵੱਲੋਂ ਨਾਟਕ ਮੰਚਨ ਕੀਤਾ ਜਾਣਾ ਬਹੁਤ ਸ਼ਲਾਘਾਯੋਗ ਉਪਰਾਲਾ ਰਿਹਾ। ਜਿਸ ਦਾ ਸਿਹਰਾ ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦੀ ਮੋਗਾ ਇਕਾਈ ਨੂੰ ਜਾਂਦਾ ਹੈ।  ਇਸ ਮੌਕੇ ਤੇ ਦਰਸ਼ਕਾਂ ਨਾਲ ਭਰਿਆ ਹਾਲ। (ਫੋਟੋ: ਡੈਸਕ) ਪ੍ਰੋਗਰਾਮ ਵਿੱਚ ਮੌਜੂਦ ਲੋਕ, ਨਾਟਕ ਦਾ ਆਨੰਦ ਮਾਣਦੇ ਹੋਏ। (ਫੋਟੋ: ਡੈਸਕ) ਸਭਾ ਦੇ ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ ਨੇ ਦੱਸਿਆ ਕਿ ਸਭਾ ਦੇ ਸਾਰੇ ਹੀ ਮੈਂਬਰ ਸਿਰੜੀ ਤੇ ਅਣਥੱਕ ਮਿਹਨਤ ਨਾਲ ਨੌਜਵਾਨ ਵਰਗ ਨੂੰ ਸਾਹਿਤ ਅਤੇ ਸਿਰਜਣਾ ਦੇ ਨਾਲ ਜੋੜਨ ਲਈ ਤਤਪਰ ਰਹਿੰਦੇ ਹਨ। ਅਤੇ ਅਜਿਹੇ ਪ੍ਰੋਗਰਾਮ ਉਲੀਕਦੇ ਰਹਿੰਦੇ ਹਨ। ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਸਭਾ ਵੱਲੋਂ ਡਾ.ਸਾਹਿਬ ਸਿੰਘ ਅਤੇ ਉਹਨਾਂ ਦੀ ਟੀਮ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਨਾਟਕ ਮੰਚਨ ਤੇ ਵਿਸ਼ੇਸ਼ ਤੌਰ ਤੇ ਪੁੱਜੇ ਖਾਸ ਮਹਿਮਾਨ ਡਾ.ਅਜੀਤਪਾਲ ਸਿੰਘ ਜਟਾਣਾ ਜ਼ਿਲ੍ਰਾ ਭਾਸ਼ਾ ਅਫਸਰ ਮੋਗਾ, ਸ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਮਾਰਕਿਟ ਕਮੇਟੀ ਮੋਗਾ, ਸਰਬਜੀਤ ਕੌਰ ਰੋਡੇ, ਨਗਰ ਕੌਸ਼ਲਰ, ਉਘੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਗੁਰਮੇਲ ਸਿੰਘ ਬੌਡੇ, ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ, ਲੈਕ. ਮਨੋਜ ਕੁਮਾਰ ਸ਼ਰਮਾ, ਡਾ. ਜੈ ਰਾਮ ਕੱਕੜ, ਰਣਬੀਰ ਸਿੰਘ ਘੋਲੀਆ ਕਲਾਂ ਯੂ.ਐਸ.ਏ., ਕਾਜਲ ਕਪੂਰ, ਭਵਦੀਪ ਕੋਹਲੀ, ਪਬਲਿਕ ਸਪੀਕਰ ਅਤੇ ਡਾਇਰੈਕਟਰ ਕੋਹਲੀ, ਹਰਜਿੰਦਰ ਸਿੰਘ ਗਿੱਲ ਪ੍ਰਧਾਨ ਘੋਲੀਆ ਕਲੱਬ, ਦਲਜੀਤ ਸਿੰਘ ਘੋਲੀਆ ਯੂ.ਐਸ.ਏ., ਸਰਪੰਚ ਏਕਮਪ੍ਰੀਤ ਸਿੰਘ ਘੋਲੀਆ, ਬੀਬੀ ਕਰਮਜੀਤ ਲੰਢੇਕੇ, ਬਲਵਿੰਦਰ ਸਿੰਘ ਬਰਾੜ ਮੋਗਾ, ਜੰਗੀਰ ਸਿੰਘ ਖੋਖਰ, ਸਤਪਾਲ ਸਿੰਘ ਜੰਡੂ, ਮਨਦੀਪ ਕੌਰ ਜੰਡੂ, ਤਰਸੇਮ ਸਿੰਘ ਗੋਪੀਕਾ ਤੇ ਲੇਖਕ ਵਿਚਾਰ ਮੰਚ ਟੀਮ ਨਿਹਾਲ ਸਿੰਘ ਵਾਲਾ, ਗਿਆਨ ਸਿੰਘ ਸਾਬਕਾ ਡੀ.ਪੀ. ਆਰ.ਓ., ਅਮਰਜੀਤ ਸਿੰਘ ਜੱਸਲ, ਨਿਰਭੈ ਸਿੰਘ ਬਰਾੜ ਯੂ.ਐਸ.ਏ., ਆਈ.ਟੀ.ਆਈ. ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਜਸਵੀਰ ਕੌਰ, ਗੁਰਪ੍ਰੀਤ ਕੌਰ ਅਤੇ ਰੀਨਾ ਮੈਡਮ, ਮੋਹੀ ਅਮਰਜੀਤ ਆਦਿ ਹਾਜ਼ਰ ਸਨ।  ਸੰਵਾਦ ਸਾਹਿਤ ਸਿਰਜਣਾ ਦੇ ਸਲਾਹਕਾਰ ਗੁਰਮੇਲ ਸਿੰਘ ਬੌਡੇ ਨੇ ਔਰਤ ਦੀ ਸਮਰੱਥਾ ਦੇ ਪਿਛੋਕੜ ਅਤੇ ਅਜੋਕੀ ਸਥਿਤੀ ਤੇ ਚਾਨਣਾ ਪਾਉਂਦੇ ਹੋਏ ਸਭਾ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ। ਡਾ. ਸਰਬਜੀਤ ਕੌਰ ਬਰਾੜ ਪ੍ਰਧਾਨ, ਪਰਮਿੰਦਰ ਕੌਰ ਮੀਤ ਪ੍ਰਧਾਨ, ਗੁਰਬਿੰਦਰ ਕੌਰ ਗਿੱਲ ਸਕੱਤਰ, ਵਿਸ਼ੇਸ਼ ਸਲਾਹਕਾਰ ਕੈਪਟਨ ਜਸਵੰਤ ਸਿੰਘ, ਹਰਪ੍ਰੀਤ ਸਿੰਘ ਖਜ਼ਾਨਚੀ, ਹਰਨੇਕ ਸਿੰਘ ਰੋਡੇ ਵਿਸ਼ੇਸ਼ ਸਲਾਹਕਾਰ, ਅਮਨਦੀਪ ਕੌਰ ਡਗਰੂ ਮੀਡੀਆ ਇੰਚਾਰਜ, ਕਾਰਜਕਾਰਨੀ ਕਮੇਟੀ ਦੇ ਮੈਂਬਰ ਕ੍ਰਿਸ਼ਨ ਪ੍ਰਤਾਪ ਮੈਹਨ, ਅਮਿਤਾ ਕੁਮਾਰੀ ਮੈਹਨ, ਨਿੰਦਰਜੀਤ ਕੌਰ, ਚਰਨਜੀਤ ਸਮਾਲਸਰ ਮੋਗਾ ਨੇ ਮਹਿਮਾਨਾਂ ਅਤੇ ਦਰਸ਼ਕਾਂ ਦਾ ਸਵਾਗਤ ਕੀਤਾ। ਇਸ ਮੌਕੇ ਤੇ ਪਰਮਿੰਦਰ ਕੌਰ ਨੇ ਸ਼ਾਨਦਾਰ ਮੰਚ ਸੰਚਾਲਨ ਕੀਤਾ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਡਾ. ਰਮਨਦੀਪ ਆਹਲੂਵਾਲੀਆ ਨੇ ਸੰਭਾਲਿਆ, ਬਤੌਰ ਸਿਵਿਲ ਸਰਜਨ ਮੋਗਾ ਦਾ ਅਹੁਦਾ !!

ਮੋਗਾ 28 ਜਨਵਰੀ (ਮੁਨੀਸ਼ ਜਿੰਦਲ) ਡਾ. ਰਮਨਦੀਪ ਆਹਲੂਵਾਲੀਆ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮੋਗਾ ਦਾ ਅਹੁਦਾ ਸੰਭਾਲਿਆ। ਇਸ ਮੌਕੇ ਤੇ ਸਿਵਿਲ ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਨਿੱਘਾ ਸਵਾਗਤ ਕਰਦੇ ਹੋਏ, ਨਵੇਂ ਸਿਵਿਲ ਸਰਜਨ ਮੋਗਾ, ਡਾ. ਰਮਨਦੀਪ ਆਹਲੂਵਾਲੀਆ ਨੂੰ, ਜੀ ਆਇਆ ਕਿਹਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ, ਸਮੂਹ ਪ੍ਰੋਗਰਾਮ ਅਫਸਰ ਵੀ ਹਾਜ਼ਿਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਕਿਸਾਨ ਅਤੇ ਕਿਸਾਨੀ ਨੂੰ ਸਮਰਪਿਤ “ਕਿਸਾਨੀ ਸੂਚਨਾਵਾਂ” ਚੈਨਲ ਦਾ DC ਵਿਸ਼ੇਸ਼ ਸਾਰੰਗਲ ਨੇ ਕੀਤਾ ਆਗਾਜ !!

ਮੋਗਾ, 28 ਜਨਵਰੀ (ਮੁਨੀਸ਼ ਜਿੰਦਲ) ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ। ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ ਸਮੇਂ ‘ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ। DC ਸਾਰੰਗਲ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਇਹ ਯੂ ਟਿਊਬ ਚੈਨਲ ਸ਼ੁਰੂ ਕਰਨ ਦਾ ਵੱਡਾ ਲਾਭ ਹੋਵੇਗਾ। ਕਿਸਾਨਾਂ ਨੂੰ  ਖੇਤੀਬਾੜੀ ਸਬੰਧੀ ਚੀਜ ਸਮਝਣ ਵਿੱਚ ਘਾਟ ਮਹਿਸੂਸ ਹੁੰਦੀ ਹੈ ਜਾਂ ਉਹਨਾਂ ਦੀਆਂ ਜੋ ਵੀ ਸ਼ੰਕਾਵਾਂ ਹਨ, ਉਹ ਇਸ ਚੈਨਲ ਉਪਰ ਜਾ ਕੇ ਖੇਤੀ ਬਾਰੇ ਵੱਖ ਵੱਖ ਤਕਨੀਕਾਂ ਬਾਰੇ ਜਾਣਕਾਰੀ ਲੈ ਸਕਦੇ ਹਨ। ਇਸ ਤੋਂ ਇਲਾਵਾ ਉਹ ਖੇਤੀ ਕਰਨ ਦੇ ਨਵੇਂ ਢੰਗਾਂ ਬਾਰੇ ਅਤੇ ਫਸਲਾਂ ਦੀ ਸਾਂਭ ਸੰਭਾਲ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਖਾਸ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਅਤੇ ਉਹਨਾਂ ਦੀ ਪੂਰੀ ਟੀਮ ਨੇ ਇਹ ਚੈਨਲ ਲਾਂਚ ਕਰਨ ਲਈ ਪ੍ਰੋਗਰਾਮ ਉਲੀਕਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਯੂ ਟਿਊਬ ਚੈਨਲ ਨੂੰ ਵੱਧ ਤੋਂ ਵੱਧ ਸਬਸਕਰਾਈਬ, ਸ਼ੇਅਰ ਅਤੇ ਲਾਈਕ ਕਰਕੇ ਇਸਦਾ ਫਾਇਦਾ ਲੈਣ।ਇਸ ਮੌਕੇ ਤੇ ਡਾ. ਸੁਖਰਾਜ ਕੌਰ ਏ.ਓ., ਡਾ. ਗੁਰਬਾਜ ਸਿੰਘ ਏ.ਓ., ਡਾ. ਗੁਰਲਵਲੀਨ ਸਿੰਘ ਏ.ਡੀ.ਓ., ਡਾ. ਜਗਦੀਪ ਸਿੰਘ ਏ.ਡੀ.ਓ., ਡਾ. ਖੁਸ਼ਦੀਪ ਸਿੰਘ ਏ.ਡੀ.ਓ., ਡਾ. ਤਪਤੇਜ ਸਿੰਘ ਡੀ.ਪੀ.ਡੀ. ਆਦਿ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਤੇ ਮਾਣ : ADC !!

ਢੁੱਡੀਕੇ (ਮੋਗਾ), 28 ਜਨਵਰੀ (ਮੁਨੀਸ਼ ਜਿੰਦਲ) ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਵਾਈਸ ਚੇਅਰੈਮਨ ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ। ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱਤੇ ਚੱਲਦੇ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਵੱਜ਼ੋ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਸਮੂਹ ਹਾਜ਼ਰੀਨ ਨੇ ਏ.ਡੀ.ਸੀ. ਚਾਰੂਮਿਤਾ ਦੀ ਹਾਜਰੀ ਵਿੱਚ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਅੰਤ ਵਿੱਚ  ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਨ ਨੂੰ ਸਮਰਪਿਤ 24 ਤੋਂ 28 ਜਨਵਰੀ ਤੱਕ 70ਵਾਂ ਖੇਡ ਮੇਲਾ ਵੀ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਹਾਕੀ, ਕਬੱਡੀ, ਫੁੱਟਬਾਲ, ਬੈਡਮਿੰਟਨ ਆਦਿ ਖੇਡਾਂ ਕਰਵਾਈਆਂ ਗਈਆ ਅਤੇ ਜੇਤੂ ਖਿਡਾਰੀਆਂ ਨੂੰ ਕਮੇਟੀ ਵੱਲੋਂ ਲੱਖਾਂ ਰੁਪਏ ਦੇ ਇਨਾਮਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਗੁਰਦੇਵ ਸਿੰਘ, ਸੁਮਿੱਤਰ ਸਿੰਘ ਮੈਂਬਰ, ਗੁਰਮੀਤ ਸਿੰਖ ਮੈਂਬਰ ਪੰਚਾਇਤ, ਮਾਸਟਰ ਬਲਵਿੰਦਰ ਸਿੰਘ ਕਮੇਟੀ ਮੈਂਬਰ, ਮੋਹਨ ਲਾਲ ਕਮੇਟੀ ਮੈਂਬਰ, ਸਰਬਜੀਤ ਸਿੰਘ ਕਮੇਟੀ ਮੈਂਬਰ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਦਰਸ਼ਪ੍ਰੀਤ ਸਿੰਘ ਸਰਪੰਚ, ਜਸਦੀਪ ਸਿੰਘ ਗੈਰੀ ਸਾਬਕਾ ਸਰਪੰਚ ਆਦਿ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…
error: Content is protected !!