logo

General

ਲਿਵ ਇਨ ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ : ਰਾਜ ਲਾਲੀ ਗਿੱਲ !!

ਮੋਗਾ, 10 ਜੂਨ, (ਮੁਨੀਸ਼ ਜਿੰਦਲ) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ। ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ‘ਤੇ ਹੀ  ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ  ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਲਿਵ ਇਨ ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਮੁੰਡੇ ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ।  ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬਹੁਤੇ ਕੇਸਾਂ ਵਿੱਚ ਪੁਲਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਉਹਨਾਂ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਕਰੀਬ 2800 ਤੋਂ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ਵਿੱਚੋਂ ਬਹੁਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ‘ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਇਸ ਤੋਂ ਬਾਅਦ ਚੇਅਰਪਰਸ਼ਨ ਨੇ ਪਿੰਡ ਧੱਲੇਕੇ ਤੇ ਘੱਲ ਕਲਾਂ ਪੱਤੀ ਮੇਹਰ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

जिला मोगा के 3 इंस्पैक्टर बने DSP, SSP व SPH ने अदा की पिप्पिंग की रस्म !!

मोगा 09 जून, (मुनीश जिन्दल) जिला मोगा के लिए उस समय गौरव का पल था, जब जिला मोगा में तैनात पंजाब पुलिस के तीन इंस्पेक्टर रैंक के अधिकारी एक साथ पदोन्नत होकर डीएसपी बने। आईए पहले आप इन तस्वीरों पर एक नजर डाल लें : डीएसपी गुरप्रीत सिंह की पिप्पिंग करते, SSP अजय गांधी व SPH संदीप मन्ड। SSP अजय गांधी व SPH संदीप मन्ड, DSP जसवरिन्दर की पिप्पिंग करते हुए। डीएसपी परताप सिंह की पिप्पिंग करते, SSP अजय गांधी व SPH संदीप मन्ड। जैसे ही इन तीनों पुलिस अधिकारियों इंस्पेक्टर गुरप्रीत सिंह, इंस्पेक्टर जसवरिन्दर सिंह व इंस्पेक्टर प्रताप सिंह के पदोन्नति की खबर आई, तो एसएसपी मोगा, आईपीएस अजय गांधी व एसपी हेडक्वार्टर संदीप सिंह मन्ड द्वारा इन तीनों नवनियुक्त डीएसपी की पिप्पिंग की रस्म अदा की गई। आपको बता दें कि मौजूदा समय में इंस्पैक्टर गुरप्रीत सिंह, थाना सिटी एक के प्रभारी, इंस्पैक्टर जसवरिंदर सिंह थाना बाघापुराना के प्रभारी जबकि इंस्पेक्टर प्रताप सिंह कंट्रोल रूम के इंचार्ज हैं। इस मौके पर एसएसपी अजय गांधी व एसपी हेडक्वार्टर संदीप सिंह मन्ड ने तीनों ही नवनियुक्त अधिकारियों की नई जिम्मेदारी के लिए उनकी हौसला अफजाई की व उनके उज्जवल भविष्य की कामना की। हम भी “मोगा टुडे न्यूज़” की टीम की ओर से यही आस करेंगे कि जिस प्रकार इन तीनों ही अधिकारियों ने इंस्पेक्टर रैंक पर रहते हुए, एक लंबे समय, बेहतर तरीके से जिला मोगा के विभिन्न पुलिस थानों व पुलिस के अन्य विंग में बखूबी अपनी ड्यूटी निभाई है, उसी प्रकार वे भविष्य में भी अपनी इस जिम्मेदारी को बेहतरीन तरीके से निभाएंगे। “मोगा टुडे न्यूज़” की समूची टीम इन नवनियुक्त डीसीपी गुरप्रीत सिंह, डीएसपी जसवरिन्दर सिंह व डीएसपी प्रताप सिंह को बधाई देती है। 

DC ਸਾਗਰ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਦਾ ਦੌਰਾ, ਲੌੜੀਂਦੀ ਵਸਤਾਂ ਦੀ ਮੌਕੇ ਤੇ ਦਿੱਤੀ ਪ੍ਰਵਾਨਗੀ !!

ਮੋਗਾ, 7 ਜੂਨ, (ਮੁਨੀਸ਼ ਜਿੰਦਲ) ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਹੋਰ ਮਜਬੂਤੀ ਦਿੱਤੀ ਜਾ ਰਹੀ ਹੈ, ਤਾਂ ਕਿ ਨਸ਼ਾ ਛੱਡਣ ਵਾਲਾ ਕੋਈ ਵੀ ਨੌਜਵਾਨ ਕਿਸੇ ਵੀ ਹਸਪਤਾਲ ਜਾਂ ਨਸ਼ਾ ਛੁਡਾਊ ਕੇਂਦਰ ਵਿੱਚੋਂ ਨਿਰਾਸ਼ ਹੋਕੇ ਨਾ ਪਰਤੇ’। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਮਿਊਨਿਟੀ ਸਿਹਤ ਕੇਂਦਰ ਨਿਹਾਲ ਸਿੰਘ ਵਾਲਾ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਨਸ਼ਾ ਮੁਕਤੀ ਦਵਾਈ ਕੇਂਦਰ ਦੀਆਂ ਸੇਵਾਵਾਂ ਦਾ ਰੀਵਿਊ ਲਿਆ। ਨਸ਼ਾ ਮੁਕਤੀ ਦਵਾਈ ਕੇਂਦਰ ਦੀਆਂ ਸੇਵਾਵਾਂ ਤੇ ਮੋਕੇ ਤੇ ਮਰੀਜ਼ਾਂ ਨੇ ਤਸੱਲੀ ਪ਼ਗਟਾਈ ਅਤੇ ਹਰੇਕ ਲੋੜੀਂਦੀ ਦਵਾਈ ਸਮੇਂ ਸਿਰ ਉਪਲੱਬਧ ਹੋਣ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕੇਂਦਰ ਵਿੱਚ ਢੁੱਕਵੀਂ ਮਾਤਰਾ ਵਿੱਚ ਦਵਾਈ ਉਪਲੱਬਧ ਹੋਣ ਅਤੇ ਸਮੁੱਚੇ ਰਿਕਾਰਡ ਨੂੰ ਮੁਕੰਮਲ ਰੱਖਣ ਲਈ ਕਿਹਾ। ਈ.ਸੀ.ਜੀ. ਮਸ਼ੀਨ ਬਾਰੇ ਮੈਡੀਕਲ ਅਫ਼ਸਰ ਡਾ. ਉਪਵਨ ਚੋਬਰਾ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਤਾਂ ਤੁਰੰਤ ਪ੍ਰਭਾਵ ਨਾਲ ਡਿਪਟੀ ਕਮਿਸ਼ਨਰ ਵੱਲੋਂ ਇਸਦੇ ਖਰਚੇ ਦੀ ਮਨਜੂਰੀ ਦੇ ਦਿੱਤੀ ਗਈ। ਇਸ ਤੋਂ ਇਲਾਵਾ ਓਟ ਸੈਂਟਰ ਦੇ ਬਾਹਰਲੇ ਵੇਟਿੰਗ ਏਰੀਆ ਵਿੱਚ ਸ਼ੈਡ ਪਾ ਕੇ ਕੁਰਸੀਆਂ ਲਗਾਉਣ ਵਾਸਤੇ ਖਰਚੇ ਦੀ ਪ੍ਰਵਾਨਗੀ ਵੀ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਐਸ.ਡੀ.ਐਮ. ਸਵਾਤੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜੇਸ਼ ਮਿੱਤਲ, ਮਾਰਕਿਟ ਕਮੇਟੀ ਚੇਅਰਮੈਨ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਸ਼ਰਮਾ, ਬੀ.ਡੀ.ਪੀ.ਓ. ਨਿਹਾਲ ਸਿੰਘ ਵਾਲਾ, ਭੂਸ਼ਣ ਕੁਮਾਰ ਆਦਿ ਹਾਜਰ ਸਨ।

आर्ट ऑफ़ लिविंग का तीन दिवसीय, सहज समाधि ध्यान कोर्स शुरू : सुनैना चौधरी !!

मोगा 06 जून, (मुनीश जिन्दल) आर्ट ऑफ लिविंग मोगा का तीन दिवसीय, 6 जून से 8 जून तक, चलने वाला सहज समाधि ध्यान कोर्स, शुक्रवार सुबह 6 बजे से 8 बजे तक गणेशा हॉल, प्रताप रोड, मोगा में शुरू हो गया। इस कोर्स के लिए लुधियाना से विशेष तौर से पहुंची शिक्षिका सुनैना चौधरी ने बताया कि ‘सहज’ एक संस्कृत शब्द है, जिसका अर्थ है स्वाभाविक ‘समाधि’, एक गहन, आनंदमय व ध्यानपूर्ण अवस्था है। ‘सहज समाधि ध्यान’ ध्यान का एक स्वाभाविक, सहज तरीका है। सहज समाधि कार्यक्रम आपको ध्यान तकनीक सिखाता है, जो पूरे दिन शांति, ऊर्जा और विस्तारित जागरूकता बनाए रखने के लिए प्रणाली को विकसित करके व्यक्ति के जीवन की गुणवत्ता को बढ़ाता है। यौगिक अभ्यासों के साथ इन ध्यान तकनीकों का नियमित अभ्यास तनाव संबंधी समस्याओं में महत्वपूर्ण रूप से मदद कर सकता है। इस कोर्स में आर्ट ऑफ लिविंग की मोगा इकाई से अध्यापक राकेश बंसल, राजीव शर्मा ने योगा अभ्यास करवाया। इस कोर्स में 16 से अधिक साधकों ने भाग लिया। 

RBSK ਟੀਮ ਵੱਲੋਂ ਇੱਕ ਹੋਰ ਬੱਚੇ ਦਾ ਦਿਲ ਦਾ ਮੁਫਤ ਅਪਰੇਸ਼ਨ : ਡਾ. ਪ੍ਰਦੀਪ ਮਹਿੰਦਰਾ !!

ਮੋਗਾ, 06 ਜੂਨ, (ਮੁਨੀਸ਼ ਜਿੰਦਲ) ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਸਰਕਾਰੀ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ ਤੋ ਸਫਲਤਾਪੂਰਵਕ ਕਰਵਾਇਆ ਗਿਆ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਦੀਪ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਹਾਇਤਾ ਪ੍ਰਾਪਤ, ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ। ਆਰ.ਬੀ.ਐਸ.ਕੇ. ਟੀਮ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਡਾ.  ਪਰਦੀਪ ਕੁਮਾਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਡਾ. ਗਗਨਦੀਪ ਸਿੰਘ, ਜਿਲ੍ਹਾ ਟੀ.ਬੀ ਅਫਸਰ ਡਾ. ਗੋਰਵਪ੍ਰੀਤ ਸਿੰਘ, ਐਸ.ਐਮ.ੳ. ਡਾ. ਨਿਸ਼ਾ ਬਾਸ਼ਲ, ਐਸ.ਐਮ.ੳ. ਡਾ. ਸੁਖਮਨਦੀਪ ਕੋਰ, ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਫੋਰਟੀਸ ਹਸਪਤਾਲ ਮੋਹਾਲੀ ਤੋਂ ਬਿਲਕੁਲ ਮੁਫਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ। ਆਰ.ਬੀ.ਐਸ.ਕੇ. ਦੀ ਟੀਮ ਨੇ ਦਲਜੀਤ ਸਿੰਘ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਦਲਜੀਤ ਸਿੰਘ ਦੀ ਮਾਤਾ ਪ੍ਰੀਤ ਕੋਰ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ। ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ। ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਦੇ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ।

लाश, अस्पताल के बाहर रखकर प्रदर्शन ! रोड जाम ! जाने वजह !!

मोगा 05 जून, (मुनीश जिन्दल) वीरवार को एक बिरादरी के लोगों द्वारा स्थानीय सरकारी अस्पताल के बाहर एक महिला की लाश को रखकर प्रदर्शन किया गया। जिसके चलते मेन बाजार में लम्बा जाम लग गया। मामला क्या है ? वह तो हम आपको बताने जा ही रहे हैं, लेकिन उससे पहले आप जरा प्रदर्शन की इस वीडियो पर एक नजर डाल लें। इस प्रदर्शन में विभिन्न राजनीतिक पार्टियों व गैर राजनीतिक पार्टियों से जुड़े अनेक लोगों ने अपनी हाजिरी लगवाई। आईए, उन्हीं की जुबानी आपको सुनाते हैं कि आख़िरकार मामला क्या था ? WICKY SITARA (BJP) SUNNY GILL (SAD) DR. SEEMANT GARG (BJP) इसके बाद SMO डॉक्टर गगनदीप सिद्धू भी इस मामले को लेकर मीडिया के रूबरू हुए।  DR. GAGANDEEP SINGH SIDHU (SMO)

‘ਈਚ ਵਨ ਪਲਾਂਟ ਵਨ’ ਮੁਹਿੰਮ ਤਹਿਤ, ਲਾਓ ਇਕ ਇਕ ਬੂਟਾ : ਸੈਸ਼ਨ ਜੱਜ ਧਾਲੀਵਾਲ !!

ਮੋਗਾ, 5 ਜੂਨ, (ਮੁਨੀਸ਼ ਜਿੰਦਲ) ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਰਬਜੀਤ ਸਿੰਘ ਧਾਲੀਵਾਲ ਵੱਲੋ 5 ਜੂਨ, 2025 ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਸਬ ਜੇਲ੍ਹਾ ਮੋਗਾ ਵਿਖੇ ਬੂਟੇ ਲਗਾਏ ਗਏ, ਅਤੇ “ਈਚ ਵਨ ਪਲਾਂਟ ਵਨ” ਨਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ, ਵਣ ਵਿਭਾਗ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਜੱਜ ਕਿਰਨ ਜਯੋਤੀ, ਬੂਟਾ ਲਗਾਉਂਦੇ ਹੋਏ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਸਰਬਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਮੋਗਾ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾਣਗੇ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇੱਕ ਜੁਡੀਸ਼ੀਅਲ ਅਫਸਰ ਸਾਹਿਬਾਨ ਵੱਲੋਂ ਇੱਕ ਇੱਕ ਬੂਟਾ ਗੋਦ ਲਿਆ ਜਾਵੇਗਾ ਅਤੇ ਉਸ ਦੀ ਦੇਖ ਰੇਖ ਦੀ ਪੂਰੀ ਜਿੰਮੇਵਾਰੀ ਚੁੱਕੀ ਜਾਵੇਗੀ। ਇਸ ਤੋਂ ਇਲਾਵਾ ਮੌਕੇ ਤੇ ਪ੍ਰੀਤਮਪਾਲ ਸਿੰਘ ਸੁਪਰਡੈਂਟ ਸਬ ਜੇਲ ਮੋਗਾ, ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਮੋਗਾ, ਸਮੀਰ ਗੁਪਤਾ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਨਰਿੰਦਰ ਕੁਮਾਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਜਤਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ, ਮਿਸ ਉਰਵਸ਼ੀ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਤੇ ਮਿਸ ਜਸਪਿੰਦਰ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਵੀ ਮੌਜੂਦ ਸਨ। ਇਸ ਮੁਹਿੰਮ ਤਹਿਤ ਨੇਚਰ ਪਾਰਕ ਮੋਗਾ ਵਿਖੇ ਵੀ ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਕਿਰਨ ਜਯੋਤੀ ਅਤੇ ਵਣ ਵਿਭਾਗ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਬੂਟੇ ਲਗਾਏ ਗਏ। ਇਸ ਮੌਕੇ ਤੇ ਅਰੁਣ ਕੁਮਾਰ, ਵਣ ਰੇਂਜ ਅਫਸਰ, ਕੰਵਲਨੈਨ ਸਿੰਘ ਬੀ.ਓ. ਤੇ ਅਜੈ ਕੁਮਾਰ ਬੀ.ਓ. ਵੱਲੋਂ ਵੀ ਬੂਟੇ ਲਗਾਏ ਗਏ।

ਹਵਾਲਾਤੀ/ ਕੈਦੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਡੀਕਲ ਕੈਂਪ ਦਾ ਲੈਣ ਲਾਹਾ : ਜਿਲਾ ਜੱਜ ਧਾਲੀਵਾਲ !!

ਮੋਗਾ, 4 ਜੂਨ, (ਮੁਨੀਸ਼ ਜਿੰਦਲ) ਸਬ-ਜੇਲ੍ਹ, ਮੋਗਾ ਵਿਖੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੈਦੀਆਂ/ ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਚਰਨਪ੍ਰੀਤ ਸਿੰਘ ਮਨੋਰੋਗ ਮਾਹਿਰ, ਡਾ. ਰੁਪਾਲੀ, ਅੱਖਾਂ ਦੇ ਸਪੈਸ਼ਲਿਸਟ, ਡਾ. ਗੌਤਮਬੀਰ ਸੋਢੀ ਡੈਂਟਿਸਟ, ਡਾ. ਮਨਿੰਦਰਜੀਤ ਸਿੰਘ ਓਰਥੋ, ਡਾ. ਜਸਪ੍ਰੀਤ ਕੌਰ, ਸਕਿਨ ਸਪੈਸ਼ਲਿਸਟ, ਡਾ: ਅਸ਼ਮਿਤਾ ਸਿੱਕਾ ਐੱਮ.ਡੀ. ਤੇ ਡਾ. ਗੁਰਅੰਜਨ ਕੌਰ ਐੱਮ.ਡੀ ਸਿਵਲ ਹਸਪਤਾਲ ਮੋਗਾ ਮੌਜੂਦ ਸਨ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 84 ਕੈਦੀਆਂ/ ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੈਦੀਆਂ/ ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਅਨੇਕਾਂ ਸਮਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਮੈਡੀਕਲ ਕੈਂਪ ਦੌਰਾਨ, ਹਵਾਲਾਤੀਆਂ/ ਕੈਦੀਆਂ ਦੀ ਜਾਂਚ ਕਰਦੇ ਮਾਹਿਰ। ਜਿਲਾ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਾਂਗੇ। ਉਨ੍ਹਾਂ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਕਿ ਕੌਣ ਕੌਣ ਵਿਅਕਤੀ ਅਤੇ ਕਿਸ ਤਰ੍ਹਾਂ ਮੁੱਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਉਨਾਂ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ ਕੈਦੀ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਮੁਫ਼ਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਖਰਚਾ ਨਹੀਂ ਹੁੰਦਾ, ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਨਾਂ ਦੀ ਮੁਸ਼ਕਿਲਾਂ ਨੂੰ ਵੀ  ਸੁਣਿਆ ਗਿਆ।ਇਸ ਮੌਕੇ ਤੇ ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮੈਡਮ ਕਿਰਨ ਜਯੋਤੀ, ਮਿਸ ਇਤੂ ਸੋਢੀ ਪ੍ਰਿੰਸੀਪਲ ਜੱਜ ਜੁਵੇਨਾਈਲ ਜਸਟਿਸ ਬੋਰਡ ਅਤੇ ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਅਤੇ ਸਮੀਰ ਗੁਪਤਾ, ਚੀਫ ਲੀਗਲ ਏਡ ਡਿਫੈਂਸ ਕਾਊਂਸਲ ਤੇ ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਵੀ ਹਾਜਰ ਸਨ।

ਛੇਤੀ ਕਰ ਲਵੋ ਇਹ ਕੱਮ, ਨਹੀਂ ਤਾਂ ਬੰਦ ਹੋ ਸਕਦਾ ਹੈ ਤੁਹਾਡਾ ਰਾਸ਼ਨ ਕਾਰਡ : ਸਰਤਾਜ ਸਿੰਘ !!

ਮੋਗਾ, 4 ਜੂਨ, (ਮੁਨੀਸ਼ ਜਿੰਦਲ) ਖੁਰਾਕ  ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਜਲਦ ਤੋਂ ਜਲਦ ਸਤ ਫੀਸਦੀ E KYC ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ, ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ-ਪੋਸ ਮਸੀ਼ਨਾਂ ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ E KYC ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ E KYC ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ ਆਪਣੀ E KYC ਨਹੀਂ ਕਰਵਾਉਂਦੇ, ਉਹਨਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਲਾਭਪਾਤਰੀ ਜਲਦ ਤੋਂ ਜਲਦ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਈ-ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ E KYC ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਰਾਸ਼ਨ ਲੈਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ।ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਦੇ ਕੁੱਲ 556104 ਲਾਭਪਾਤਰੀਆਂ ਵਿੱਚੋਂ ਅਜੇ ਤੱਕ ਸਿਰਫ 434370 ਲਾਭਪਾਤਰੀਆਂ ਵੱਲੋਂ ਆਪਣੀ E KYC ਕਰਵਾਈ ਗਈ ਹੈ, ਜੋ ਕਿ 78.11 ਫੀਸਦੀ ਬਣਦੀ ਹੈ। ਅਜੇ ਵੀ ਲਗਭਗ 121734 ਲਾਭਪਾਤਰੀਆਂ ਦੀ E KYC ਪੈਂਡਿੰਗ ਪਈ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਅਗਵਾਈ ਹੇਠ ਲੱਗਣ ਵਾਲੀ ਲੋਕ ਅਦਾਲਤ ਮੁਲਤਵੀ !!

ਮੋਗਾ, 4 ਜੂਨ, (ਮੁਨੀਸ਼ ਜਿੰਦਲ) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਿਤੀ 5 ਜੂਨ, 2025 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਦਫਤਰ ਵਿਖੇ ਇੱਕ ਖੁੱਲ੍ਹਾ ਦਰਬਾਰ/ ਲੋਕ ਅਦਾਲਤ ਲਗਾਈ ਜਾ ਰਹੀ ਸੀ। ਲੇਕਿਨ ਕਮਿਸ਼ਨ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਪਰੋਕਤ ਲੋਕ ਅਦਾਲਤ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
error: Content is protected !!