logo

General

ਪੰਜਾਬ ਸਰਕਾਰ ਦੀ ਮਾ_ਰੂ ਨੀਤੀਆਂ ਖਿਲਾਫ, ਇਹ ਜੱਥੇਬੰਦੀ ਕਰਨ ਜਾ ਰਹੀ ਭੁੱਖ ਹੜਤਾਲ !!

ਮੋਗਾ 21 ਜਨਵਰੀ (ਗਿਆਨ ਸਿੰਘ) ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਕੰਪਿਊਟਰ ਅਧਿਆਪਕਾਂ ਦੀ ਹਮਾਇਤ ਵਿੱਚ 27 ਫਰਵਰੀ ਨੂੰ ਪੰਜਾਬ ਮੁਲਾਜਮ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮੋਗਾ ਤੋਂ ਇੱਕ 51 ਪੈਨਸ਼ਨਰਾਂ ਦਾ ਜੱਥਾ ਬੱਸ ਰਾਹੀਂ ਸੰਗਰੂਰ ਪਹੁੰਚੇਗਾ। ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਜਿਲ੍ਹਾ ਮੋਗਾ ਦੇ ਪ੍ਰਧਾਨ ਸੁਖਮੰਦਰ ਸਿੰਘ, ਜਿਲ੍ਹਾ ਸਕੱਤਰ ਸਰਬਜੀਤ ਦਾਉਧਰ, ਸਬ ਡਵੀਜਨਾਂ ਦੇ ਪ੍ਰਧਾਨ ਸਕੱਤਰਾਂ ਬਿੱਕਰ ਸਿੰਘ ਮਾਛੀਕੇ, ਗੁਰਜੰਟ ਸਿੰਘ ਸੰਘਾ, ਜੋਰਾਵਰ ਸਿੰਘ ਬੱਧਨੀ ਕਲਾਂ, ਗੁਰਦੇਵ ਸਿੰਘ ਚੜਿੱਕ ਅਤੇ ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਜਾਣਕਾਰੀ ਦਿੱਤੀ। ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਦੇ ਫੈਸਲੇ ਨੂੰ ਲਾਗੂ ਕਰਨ ਲਈ ਪੰਜਾਬ ਦੇ ਪੈਨਸ਼ਨਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਅਤੇ ਸਿਵਲ ਸਰਵਿਸਜ ਨਿਯਮਾਂ ਅਨੁਸਾਰ ਤਨਖਾਹਾਂ ਭੱਤੇ ਦੇਣ ਦੀ ਮੰਗ ਦੀ ਹਮਾਇਤ ਵਿੱਚ ਸੰਗਰੂਰ ਧਰਨੇ ਵਿੱਚ ਸ਼ਮੂਲੀਅਤ ਕਰਨਗੇ ਤਾਂ ਕਿ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ। ਜਿਲ੍ਹਾ ਪ੍ਰੈਸ ਸਕੱਤਰ ਗਿਆਨ ਸਿੰਘ, ਸੇਵਾਮੁਕਤ ਡੀ.ਪੀ.ਆਰ.ਓ ਨੇ ਦੱਸਿਆ ਕਿ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਸੰਘਰਸ਼ਾਂ ਦੇ ਰਾਹ ਪਿਆ ਹੋਇਆ ਹੈ। ਪਰ ਮਾਨ ਸਰਕਾਰ ਦਾ ਰਵੱਈਆਂ ਮੁਲਾਜਮਾਂ/ ਪੈਨਸ਼ਨਰਾਂ ਦੇ ਜਖਮਾਂ ਤੇ ਲੂਣ ਛਿੜਕ ਰਿਹਾ ਹੈ ਅਤੇ ਹੱਕ ਮੰਗਦੇ ਲੋਕਾਂ ਨੂੰ ਅੱਥਰੂ ਗੈਸ, ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਨਿਵਾਜਿਆ ਜਾ ਰਿਹਾ ਹੈ। ਜਿਸ ਕਰਕੇ ਮੁਲਾਜਮ ਪੈਨਸ਼ਨਰ ਸਾਂਝਾ ਫਰੰਟ ਨੇ ਲੁਧਿਆਣਾ ਵਿਖੇ ਮੀਟਿੰਗ ਕਰਕੇ 30 ਜਨਵਰੀ ਨੂੰ ਜਿਲ੍ਹਾ ਪੱਧਰੀ ਮੀਟਿੰਗਾਂ ਕਰਨ, 8 ਫਰਵਰੀ ਤੋਂ 20 ਫਰਵਰੀ ਦੇ ਦੌਰਾਨ ਐਮ.ਐਲ.ਏਜ ਨੂੰ ਮੰਗ ਪੱਤਰ ਦੇਣ ਅਤੇ ਬੱਜਟ ਸੈਸ਼ਨ ਦੌਰਾਨ ਲਗਾਤਾਰ ਚਾਰ ਦਿਨ ਵੱਖੋ ਵੱਖਰੇ ਤਬਕਿਆਂ ਵੱਲੋਂ ਮੋਹਾਲੀ ਵਿਖੇ ਧਰਨਾ ਰੈਲੀ ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਹੈ।  ਜਿਸ ਅਨੁਸਾਰ ਪਹਿਲੇ ਦਿਨ ਕੇਵਲ ਪੈਨਸ਼ਨਰਾਂ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਉਭਾਰਿਆ ਜਾਵੇਗਾ। ਦੂਸਰੇ, ਤੀਸਰੇ ਅਤੇ ਚੌਥੇ ਦਿਨ, ਦੂਜੇ ਤਬਕਿਆਂ ਦੀਆਂ ਭੱਖਦੀਆਂ ਮੰਗਾਂ ਤੇ ਧਰਨਾ ਰੈਲੀ ਅਤੇ ਮਾਰਚ ਕੀਤੇ ਜਾਣਗੇ। ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਮੋਗਾ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸਾਂਝਾ ਫਰੰਟ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਨੇਪਰੇ ਚਾੜ੍ਹਣ ਅਤੇ ਜਿਲ੍ਹਾ ਪੱਧਰ ਤੇ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਫੈਸਲੇ ਨੂੰ 7 ਫਰਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣ। ਗਿਆਰਾਂ ਗਿਆਰਾਂ ਪੈਨਸ਼ਨਰਾਂ ਵੱਲੋਂ ਭੁੱਖ ਹੜਤਾਲ ਰੱਖਣ, ਉਪਰੰਤ ਰੈਲੀ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਅਤੇ ਮੋਹਾਲੀ ਗੁਰਦਵਾਰਾ ਅੰਬ ਸਾਹਿਬ ਨੇੜੇ ਕੀਤੀ ਜਾਣ ਵਾਲੀ ਰੈਲੀ ਦਾ ਨੋਟਿਸ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜਣ। ਇਸ ਮੌਕੇ ਚਮਕੌਰ ਸਿੰਘ ਸਰਾਂ, ਨਾਇਬ ਸਿੰਘ, ਮਨਜੀਤ ਸਿੰਘ, ਬਲੌਰ ਸਿੰਘ, ਸੁਖਦੇਵ ਸਿੰਘ, ਅਮਰ ਜੀਤ ਮਾਣੂਕੇ, ਇੰਦਰ ਜੀਤ ਸਿੰਘ ਮੋਗਾ, ਪ੍ਰੀਤਮ ਸਿੰਘ ਕੈਂਥ, ਭੁਪਿੰਦਰ ਸਿੰਘ, ਸਮਸ਼ੇਰ ਸਿੰਘ, ਜੀਵਨ ਸਿੰਘ, ਕੇਹਰ ਸਿੰਘ, ਰਾਮ ਨਾਥ, ਮੇਹਰ ਸਿੰਘ ਆਦਿ ਆਗੂ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

मुख्यमंत्री भगवंत सिंह मान 19 जनवरी, रविवार को मोगा में !!

मोगा 18 जनवरी (मुनीश जिन्दल) पंजाब के मुख्यमंत्री भगवंत सिंह मान रविवार, 19 जनवरी को मोगा पहुंच रहे हैं। आधिकारिक सूत्रों से मिली जानकारी के अनुसार, हेलीकॉप्टर से मोगा पहुंचने के बाद सबसे पहले मुख्यमंत्री, जिला सचिवालय, डीसी कॉम्प्लेक्स बिल्डिंग की होने वाली दो मंजिला नई एक्सटेंशन की शुरुआत करवाएंगे। जिसके पश्चात वे एक निजी कॉलेज में एक अन्य समागम की अध्यक्षता करेंगे।  हालांकि खबर लिखे जाने तक, आधिकारिक रूप से मीडिया कर्मियों को मुख्यमंत्री भगवंत सिंह मान का कोई प्रोग्राम नहीं दिया गया है। लेकिन राजनीतिक सूत्रों से उपरोक्त जानकारी मिली है।  Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਮੋਗਾ ਦੇ 7000 ਤੋਂ ਵਧੇਰੇ ਵੋਟਰ, ਇਸ ਮੁਕਾਬਲੇ ਵਿੱਚ ਲੈਣਗੇ ਹਿੱਸਾ !!

19 ਜਨਵਰੀ ਨੂੰ ਆਨਲਾਈਨ ਮੋਡ ਨਾਲ ਹੋਵੇਗਾ ਇਹ ਮੁਕਾਬਲਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ! ਮੋਗਾ 17 ਜਨਵਰੀ (ਮੁਨੀਸ਼ ਜਿੰਦਲ) : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ, ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼ 2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮੋਗਾ ਦੇ 7000 ਤੋਂ ਵਧੇਰੇ ਵੋਟਰਾਂ ਨੇ ਆਪਣੇ ਆਪ ਨੂੰ ਆਨਲਾਈਨ ਰਜਿਸਟਰ ਕੀਤਾ ਹੈ। ਜਿਸ ਵਿੱਚ 3800 ਤੋਂ ਵਧੇਰੇ ਮਰਦ ਵੋਟਰ ਅਤੇ 3200 ਤੋਂ ਵਧੇਰੇ ਔਰਤ ਵੋਟਰ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲੇ ਤੋਂ ਬਾਅਦ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਰਾਜ ਪੱਧਰੀ ਮੁਕਾਬਲਿਆਂ ਦੇ ਸੂਬਾ ਪੱਧਰ ‘ਤੇ ਜੇਤੂਆਂ ਨੂੰ ਪਹਿਲਾ ਇਨਾਮ, ਵਿੰਡੋਂ ਲੈਪਟਾਪ, ਦੂਜਾ ਇਨਾਮ, ਐਂਡਰੋਇਡ ਟੈਬਲੇਟ ਅਤੇ ਤੀਜਾ ਇਨਾਮ ਸਮਾਰਟ ਵਾਚ ਦੇ ਕੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਦੇ ਹੁਕਮਾਂ ਤਹਿਤ ਇਹਨਾਂ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਅਤੇ ਹੋਰ ਹਰੇਕ ਵਰਗ ਦੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ ਸੀ। ਤਾਂ ਕਿ ਵੱਧ ਤੋਂ ਵੱਧ ਵੋਟਰ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਸੰਵਿਧਾਨ ਪ੍ਰਤੀ, ਆਪਣੀ ਵੋਟ ਪ੍ਰਤੀ ਅਤੇ ਲੋਕਤੰਤਰ ਪ੍ਰਣਾਲੀ ਤੋਂ ਜਾਣੂੰ ਹੋ ਸਕਣ। ADC ਚਾਰੂਮਿਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਪ੍ਰਤੀ ਜਾਗਰੂਕ ਕਰਨ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਵਿੱਚ ਮੋਗਾ ਦੇ ਵੋਟਰਾਂ ਨੇ ਦਿਲਚਸਪੀ ਦਿਖਾਈ ਹੈ। ਉਹਨਾਂ ਰਜਿਸਟਰਡ ਵੋਟਰਾਂ ਨੂੰ ਇਹਨਾਂ ਕੁਇੱਜ ਮੁਕਾਬਲਿਆਂ ਵਿੱਚੋਂ ਚੰਗੇ ਅੰਕ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

26 ਜਨਵਰੀ ਨੂੰ ਕੈਬਨਿਟ ਮੰਤਰੀ, ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ !!

24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ: ADC ਚਾਰੂਮਿਤਾ ! ਮੋਗਾ, 17 ਜਨਵਰੀ (ਮੁਨੀਸ਼ ਜਿੰਦਲ) 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਕੀਤੀ ਗਈ।ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ। ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ ‘ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਗਣਤੰਤਰ ਦਿਵਸ ਮਨਾਉਣ ਸੰਬੰਧੀ ਮੀਟਿੰਗ ਵਿੱਚ ਮੌਜੂਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ। (ਫੋਟੋ: ਡੈਸਕ) ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਹਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।  ਮੀਟਿੰਗ ਵਿੱਚ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

वार्ड नंबर 9 व रब्ब नगर में, विधायक अमनदीप ने 57 लाख रुपए के काम करवाए शुरू !!

विधायक डॉ अमनदीप, पार्षद सरबजीत कौर रोडे का मुहं मीठा करवाते हुए। (फोटो: डैस्क) मोगा, 17 जनवरी (मुनीश जिन्दल) : वार्ड नंबर-9, शहीद भगत सिंह नगर में पार्षद सरबजीत कौर रोडे की अगुवाई में 48 लाख रुपए तथा रब्ब नगर में 9 लाख रुपए की लागत से इंटरलाकिंग टाइलें लगाने का कार्य विधायक डा. अमनदीप कौर अरोड़ा द्वारा शुरू करवाया गया। इस मौके पर मार्केट कमेटी के चेयरमैन हरजिंदर सिंह रोडे, पार्षद सरबजीत कौर रोडे, पार्षद अरविंदर सिंह हैप्पी कानपुरिया के अलावा वार्ड निवासी मौजूद थे। इससे पहले विधायक डा. अमनदीप का वार्ड में पहुंचने पर वार्ड पार्षद व निवासियों द्वारा जहां गर्म जोशी से स्वागत किया गया, वहीं विकास कार्यों की शुरूआात करवाने के लिए उनका धन्यवाद किया। इस मौके पर विधायक डा. अमनदीप ने कहा कि उनका मुख्य मकसद अपने हलके का सर्वपक्षीय विकास करना है। उन्होंने कहा कि पंजाब की भगवंत मान सरकार से ग्रांट लाकर मोगा शहर के विकास कार्य युद्ध स्तर पर जारी हैं तथा विकास कार्यों में किसी प्रकार की कोताही बर्दाश्त नहीं की जाएगी। उन्होंने कहा कि अगर किसी वार्ड निवासी को किसी भी प्रकार की समस्या का सामना करना पड़ रहा है, तो वो उनके ध्यान में लाए। ताकि उस समस्या का पहल के आधार पर हल किया जा सके। उन्होंने वार्ड निवासियों का दिए मान सम्मान के लिए उनका धन्यवाद किया। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਜ਼ਿਲ੍ਹਾ ਚੋਣ ਦਫਤਰ ਵੱਲੋਂ ਇਲੈਕਸ਼ਨ ਕੁਇਜ਼ ਸਬੰਧੀ ਸੈਮੀਨਾਰ ਦਾ ਆਯੋਜਨ !!

ਮੋਗਾ, 16 ਜਨਵਰੀ (ਅਸ਼ੋਕ ਮੌਰੀਆ) ਚੋਣ ਕਮਿਸ਼ਨ ਪੰਜਾਬ ਵੱਲੋਂ ਇੱਕ ਇਲੈਕਸ਼ਨ ਕੁਇੱਜ਼ ਕਰਵਾਇਆ ਜਾ ਰਿਹਾ ਹੈ ਜੋ ਕਿ 19 ਜਨਵਰੀ 2025 ਨੂੰ ਆਨਲਾਈਨ ਮੋਡ ਵਿੱਚ ਕਰਵਾਇਆ ਜਾਵੇਗਾ। ਇਸ ਕੁਇਜ਼ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵੋਟਰਾਂ ਦਾ ਆਫ ਲਾਈਨ ਕੁਇਜ਼ ਮਿਤੀ 24 ਜਨਵਰੀ ਨੂੰ ਸਰਕਾਰੀ ਕਾਲਜ ਲੁਧਿਆਣਾ ਲੜਕੀਆਂ ਵਿਖੇ ਹੋਵੇਗਾ। ਇਸ ਸਬੰਧੀ ਚੱਲ ਰਹੀ ਰਜਿਸਟ੍ਰੇਸ਼ਨ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਕਾਲਜ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਪ੍ਰੋਫੈਸਰ ਗੁਰਪ੍ਰੀਤ ਸਿੰਘ ਘਾਲੀ, ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਅਤੇ ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋਫੈਸਰ ਬਲਵਿੰਦਰ ਸਿੰਘ ਦੌਲਤਪੁਰਾ ਨੇ ਸ਼ਿਰਕਤ ਕੀਤੀ। ਆਪਣੇ ਭਾਸ਼ਣ ਵਿੱਚ ਪ੍ਰੋਫੈਸਰ ਬਲਵਿੰਦਰ ਸਿੰਘ ਨੇ ਹਾਜ਼ਰੀਨ ਨੂੰ ਕਿਹਾ ਕਿ ਉਹ ਇਲੈਕਸ਼ਨ ਕੁਇਜ਼ ਵਿੱਚ ਜਰੂਰ ਭਾਗ ਲੈਣ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਇੰਡੀਆ ਦੀ ਵੈੱਬਸਾਈਟ ਅਤੇ ਇਲੈਕਸ਼ਨ ਕਮਿਸ਼ਨ ਪੰਜਾਬ ਦੀ ਵੈੱਬਸਾਈਟ ਤੇ ਜਾ ਕੇ ਤਿਆਰੀ ਕੀਤੀ ਜਾ ਸਕਦੀ ਹੈ। ਓਹਨਾਂ ਨੇ ਹਾਜ਼ਰੀਨ ਨੂੰ ਬਹੁਤ ਸਾਰੇ ਪ੍ਰਸ਼ਨ ਉੱਤਰ ਵੀ ਕਰਵਾਏ ਜਿਹੜੇ ਕਿ ਕੁਇਜ਼ ਵਿੱਚ ਪੁੱਛੇ ਜਾ ਸਕਦੇ ਨੇ। ਚੋਣ ਦਫਤਰ ਦੇ ਸੈਮੀਨਾਰ ਮੌਕੇ ਸਟੇਜ ਤੇ ਮੌਜੂਦ ਪ੍ਰੋਫੈਸਰ ਸਹਿਬਾਨ ! (ਫੋਟੋ ਡੈਸਕ) ਇਸ ਉਪਰੰਤ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਪ੍ਰੋਫ਼ੈਸਰ ਗੁਰਪ੍ਰੀਤ ਸਿੰਘ ਘਾਲੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਕੁਇਜ਼ ਦੇ ਨਾਲ ਨਾਲ ਸਾਰੇ ਆਪਣੀ ਵੋਟ ਬਣਾਉਣ ਅਤੇ ਸਮਾਂ ਆਉਣ ਤੇ ਵੋਟ ਪਾਉਣ ਬਾਰੇ ਵੀ ਜਾਣਕਰੀ ਜਰੂਰੀ ਹੈ। ਉਹਨਾਂ ਚੋਣ ਕਮਿਸ਼ਨ ਦੇ ਵੱਖ-ਵੱਖ ਐਪਸ ਅਤੇ ਵੈੱਬਸਾਈਟ ਆਦਿ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਸਾਂਝੀ ਕੀਤੀ ਅਤੇ ਵੱਖ ਵੱਖ ਫਾਰਮਾਂ ਸਬੰਧੀ ਜਾਣਕਾਰੀ ਦਿੱਤੀ ਕਿ ਕਿਹੜੇ ਫਾਰਮ ਦੁਆਰਾ ਵੋਟ ਬਣਾਈ/ ਕਟਾਈ ਜਾ ਸ਼ਿਫਟ ਕਾਰਵਾਈ ਜਾ ਸਕਦੀ ਹੈ।  ਇਸ ਸਮੇਂ ਕਾਲਜ ਸਟਾਫ਼ ਵਿੱਚੋਂ ਡਾ: ਮਨਪ੍ਰੀਤ ਕੌਰ ਅਤੇ ਪ੍ਰੋਫੈਸਰ ਸਿਮਰਜੀਤ ਕੌਰ ਸਮੇਤ ਕਾਲਜ ਐਨ ਐਸ ਐਸ ਯੂਨਿਟ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੰਡੇ ਜਾਣਗੇ ਵੋਟਰ ਕਾਰਡ : DC ਸਾਰੰਗਲ !!

ਮੋਗਾ, 16 ਜਨਵਰੀ, (ਮੁਨੀਸ਼ ਜਿੰਦਲ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ 15 ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ, 2025 ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਰਾਸ਼ਟਰੀ ਵੋਟਰ ਦਿਵਸ ਬੂਥ ਲੈਵਲ ਤੇ ਬੀ.ਐਲ.ਓਜ ਵੱਲੋਂ ਵੀ ਮਨਾਇਆ ਜਾਵੇਗਾ। ਇਸ ਦਿਨ 18-19 ਸਾਲ ਦੇ ਨੌਜਵਾਨ ਵੋਟਰ ਜਿਨ੍ਹਾਂ ਦਾ ਨਾਮ ਸਰਸਰੀ ਸੁਧਾਈ 2025 ਦੀ ਵੋਟਰ ਲਿਸਟ ਵਿੱਚ ਸ਼ਾਮਿਲ ਹੋਇਆ ਹੈ, ਨੂੰ ਵੋਟਰ ਕਾਰਡ ਵੰਡੇ ਜਾਣਗੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵੀ ਇਸ ਗੱਲ ਉਪਰ ਜ਼ੋਰ ਰਹਿੰਦਾ ਹੈ ਕਿ ਵੱਧ ਤੋਂ ਵੱਧ 18-19 ਸਾਲ ਦੇ ਵੋਟਰਾਂ/ ਮਹਿਲਾ ਵੋਟਰਾਂ/ ਤੀਜਾ ਲਿੰਗ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਦੇ ਨਾਮ ਨੂੰ ਵੋਟਰ ਲਿਸਟ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਸਾਰੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰ ਸਕਣ।ਉਹਨਾਂ ਅਪੀਲ ਕੀਤੀ ਕਿ ਜੇਕਰ ਮਿਤੀ 01.01.2025 ਨੂੰ ਕਿਸੇ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਅਜੇ ਤੱਕ ਵੋਟ ਨਹੀਂ ਬਣੀ ਹੈ ਤਾਂ ਉਹਨਾਂ ਨੂੰ ਆਪਣੀ ਵੋਟ ਜਰੂਰ ਬਣਵਾਉਣੀ ਚਾਹੀਦੀ ਹੈ। ਵੋਟ ਬਣਾਉਣ ਲਈ ਵੋਟਰ ਹੈਲਪਲਾਈਨ ਐਪ, ਆਨਲਾਈਨ ਵੋਟਰ ਸਰਵਿਸ ਪੋਰਟਲ, ਆਪਣੇ ਏਰੀਏ ਦੇ ਬੀ.ਐਲ.ਓ, ਸਬੰਧਤ ਸਬ-ਡਵੀਜਨਲ ਦਫਤਰ ਵਿੱਚ ਆਪਣਾ ਫਾਰਮ ਨੰ. 6 ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦਾ ਹੈ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

NCORD ਅਧੀਨ ਮੀਟਿੰਗ ਦੇ ਅਹਿਮ ਫੈਂਸਲੇ ! ਇਹਨਾਂ ਥਾਵਾਂ ………. ਦੀ ਹੋਵੇਗੀ ਰੈਗੂਲਰ ਚੈਕਿੰਗ !!

ਮੋਗਾ 16 ਜਨਵਰੀ (ਮੁਨੀਸ਼ ਜਿੰਦਲ) ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟ ਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

शहर के 43 पार्कों का, जल्द होगा सौंदर्यीकरण : हरसिमरत कौर

मोगा 16 जनवरी (मुनीश जिन्दल) आपको यह जानकर खुशी होगी कि जल्द ही नगर निगम मोगा के अंतर्गत आते 43 से अधिक पार्कों की नुहार बदलने जा रही है। यह जानकारी नगर निगम के बागवानी विभाग की जूनियर इंजीनियर मैडम हरसिमरत कौर ने ‘मोगा टुडे न्यूज’  से एक खास बातचीत में साझा की। उन्होंने माना कि पिछले दो महीने, पार्कों में सफाई की दिक्कत रही। लेकिन उन्होंने विश्वास दिलाया कि अब ये समस्या नहीं रहेगी। इसके साथ ही उन्होंने कहा कि चूंकि अभी सर्दी का मौसम है, अभी नया पौधारोपण नहीं हो सकता। इसलिए फिलहाल पौधों के रख रखाव व उनकी कटिंग का काम चल रहा है। और क्या-क्या बताया हरसिमरत कौर ने, आप भी सुनें :  HARSIMRAT KAUR, JE, HORTICULTURE, MUNICIPAL CORPORATION Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ग्रीन सिटी कालोनी में धूमधाम से मनाया गया लोहड़ी का पर्व !!

मोगा, 14 जनवरी (अशोक मौर्या) ः मोगा के फिरोजपुर जी.टी.रोड स्थित ग्रीन सिटी कालोनी में लोहड़ी का पर्व बड़े ही श्रद्धापूर्वक व धूमधाम से मनाया गया। इस मौके पर ग्रीन सिटी कॉलोनी निवासी डा. जी.डी.गुप्ता ने बताया कि पूरी ग्रीन सिटी के निवासियों की एक ही जगह लोहड़ी का आयोजन किया। जिसमें सभी परिवारों ने लोहड़ी की अग्नि में तिल, मूंगफली, गजक, रेवड़ी डालकर सभी के भले की कामना करते हुए लोहड़ी की परिक्रमा की और सभी को आपस में लोहड़ी पर्व की बधाई दी। सभी ने मिल जुलकर एक दूसरे को मूंगफली, रेवड़ी, गुड़, गजक के साथ-साथ फल, फ्रूट खिलाए व डी.जे. की थाप पर लोहड़ी पर्व का आनंद माना। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…
error: Content is protected !!