logo

General

ਐੱਸ.ਐਮ.ਓ ਮੋਗਾ ਤੋਂ ਜਾਣੋ, ਕਿਵੇਂ ਤੁਸੀਂ ਠੰਡ ਦੇ ਮੌਸਮ ਵਿੱਚ ਰਹਿ ਸਕਦੇ ਹੋਂ ਸੁਰੱਖਿਅਤ !!

ਮੋਗਾ 6 ਜਨਵਰੀ (ਮੁਨੀਸ਼ ਜਿੰਦਲ) DR. GAGANDEEP SINGH SIDHU SMO MOGA ‘ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜੁਰਗ ਅਤੇ ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ’। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਾਕਟਰ ਗਗਨਦੀਪ ਸਿੰਘ ਸਿੱਧੂ, ਸੀਨੀਅਰ ਮੈਡੀਕਲ ਅਫਸਰ ਮੋਗਾ ਵੱਲੋਂ ਕੀਤਾ ਗਿਆ। ਇਸ ਲਈ ਬਜੁਰਗ ਅਤੇ ਰੋਗਾਂ ਤੋਂ ਪੀੜਤ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਡਾਕਟਰ ਗਗਨਦੀਪ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ। ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨਾ ਦੱਸਿਆ ਕਿ ਲਗਾਤਰ ਠੰਡ ਦੇ ਸੰਪਰਕ ਚ ਰਹਿਣ ਕਾਰਨ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਅਤੇ ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲ ਵਿੱਚ ਲੋੜੀਂਦੇ ਇੰਤਜਾਮ ਕਰ ਲਏ ਗਏ ਹਨ। ਓਹਨਾ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ ਚ ਜਿਆਦਾ ਬਿਮਾਰ ਹੁੰਦੇ ਹਨ। ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ਤੇ ਟੋਪੀ ਪਾਕੇ ਰੱਖਣੀ ਚਾਹੀਦੀ ਹੈ। ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ, ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗੁਨਗੁਨਾ ਪਾਣੀ ਪੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਅਤੇ ਧੁੰਦ ਦੇ ਮੌਸਮ ਵਿੱਚ ਬੇਲੋੜੇ ਸਫਰ ਅਤੇ ਬਿਨਾਂ ਜਰੂਰਤ ਤੋਂ ਘਰੋਂ ਬਾਹਰ ਨਾ ਨਿਕਲੋ ਅਤੇ ਸਰਦੀ ਕਾਰਨ ਜਿਆਦਾ ਤਕਲੀਫ ਹੋਣ ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਨਾ ਚਾਹੀਦਾ ਹੈ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

मोगा रोटी बैंक ने लगाया भंडारा ! पिछले 8 वर्षों से सेवा जारी !!

मोगा 6 जनवरी (शिव कौड़ा) मोगा रोटी बैंक की और से मेन बाजार मे राहगीरो के लिए भंडारा लगाया गया। भंडारे की शुरुआत संस्था के समुह सदस्यो द्वारा सर्व मंगल की कामना करके की गई। राहगीरो को दाल, फुल्का, सब्जी व चाय का प्रसाद वितरण करते हुए मोगा रोटी बैंक के अध्यक्ष रवि गुप्ता ने बताया कि मानवता की सेवा से बड़ी कोई सेवा नहीं है। इसी उद्देश्य को लेकर उनका संस्था पिछले आठ वर्षों से प्रत्येक रविवार को राहगीरो के लिए अलग अलग व्यजनों का भंडारा लगा रही है। उन्होंने बताया कि इस भंडारे में एक हजार के करीब राहगीरो के लिए भोजन तैयार किया जाता है। यह भोजन तैयार करने का कार्य भी संस्था के सदस्य स्वयं करते है। उन्होंने बताया कि सर्दी के मद्देनजर मोगा रोटी बैंक द्वारा पिछले डेढ़ महीने से लगातार सुबह 6 से 7:30 बजे तक चाय का लंगर लगाया जाता है। वही माघ महीने के उपलक्ष्य मे 19 जनवरी को 21 आर्थिक रूप से कमजोर परिवारों को राशन वितरण किया जाएगा। जिसमे विधायक डॉक्टर अमनदीप कौर अरोड़ा, नगर निगम के मेयर बलजीत सिंह चानी बतौर मुख्यातिथि शिरकत करेंगे। भंडारे मे सेवा करते समाजसेवी पवन गर्ग ने कहा कि मोगा रोटी बैंक द्वारा किए जा रहे सामाजिक कार्य सराहनीय है। ऐसे कार्यों के लिए अन्य संस्थाओं को भी आगे आना चाहिए। इस अवसर पर सन्नी कपुर, यश ढींगरा, मनी मिगलानी, दीपांशु गुप्ता, करण कंबोज, मनोज अरोड़ा भी उपस्थित थे। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਸਰਕਾਰਾਂ ਦਾ ਕੱਮ ਕਰ ਰਹੇ ਨੇ ਡਾ. ਐਸ.ਪੀ. ਸਿੰਘ ਉਬਰਾਏ ! ਪਰਿਵਾਰ ਦੀ ਲਾਇ ਮਹੀਨਾਵਾਰ ਪੈਨਸ਼ਨ ! ਨਵਾਂ ਘਰ ਵੀ ਮਿਲੇਗਾ ਛੇਤੀ !!

ਮੋਗਾ ,6 ਜਨਵਰੀ (ਮੁਨੀਸ਼ ਜਿੰਦਲ) ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਨਾਲ ਸਬੰਧਿਤ 24 ਸਾਲਾ ਗਗਨਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਦੇ ਘਰ ਦੁੱਖ ਵੰਡਾਉਣ ਲਈ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਮੈਨਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਉਚੇਚੇ ਤੌਰ ‘ਤੇ ਪੁੱਜੇ। ਉਨ੍ਹਾਂ ਮੌਕੇ ਤੇ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋ ਮ੍ਰਿਤਕ ਗਗਨਦੀਪ ਦੇ ਬਜ਼ੁਰਗ ਪਿਤਾ ਗੁਰਮੱਖ ਸਿੰਘ ਨੂੰ ਮਹੀਨਾਵਾਰ ਪੰਜ ਹਜਾਰ ਰੁਪਏ ਪੈਨਸ਼ਨ ਲਾਉਣ ਤੋਂ ਇਲਾਵਾ ਉਨ੍ਹਾਂ ਨੂੰ ਜ਼ਮੀਨ ਖ੍ਰੀਦਕੇ ਦੇਣ ਅਤੇ ਨਵਾਂ ਘਰ ਬਣਾਉਣ ਦਾ ਵਾਅਦਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ. ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਿਨ੍ਹਾਂ ਕਿਸੇ ਕੋਲੋਂ ਪੈਸਾ ਇਕੱਠਾ ਕੀਤਿਆਂ ਨਿਰੋਲ ਉਨ੍ਹਾਂ ਵੱਲੋਂ ਹੀ ਆਪਣੀ ਆਮਦਨ ‘ਚੋਂ ਦਾਨ ਵੱਜੋਂ ਦਿੱਤੇ ਜਾਂਦੇ ਲੱਗਭਗ 98 ਫੀਸਦੀ ਹਿੱਸੇ ਨਾਲ ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਵੱਖ-ਵੱਖ ਸਕੀਮਾਂ ਰਾਹੀਂ ਮਦਦ ਕਰ ਰਿਹਾ ਹੈ। ਜਿਸ ਨਾਲ ਉਹਨਾਂ ਦੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦਿਨੀਂ ਜਾਰਜੀਆ ਹਾਦਸੇ ‘ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਘਰਾਂ ਵਿੱਚ ਜਾ ਕੇ ਪੀੜ੍ਹਤ ਪਰਿਵਾਰਾਂ ਦਾ ਦੁੱਖ ਵੰਡਾ ਰਹੇ ਹਨ ਤੇ ਲੌੜੀਂਦੀ ਮਦੱਦ ਕਰ ਰਹੇ ਹਨ। ਅੱਜ ਘੱਲ ਕਲਾਂ ਵਿਖੇ ਮਿਤ੍ਰਕ ਗਗਨਦੀਪ ਸਿੰਘ ਦੇ ਘਰ ਪਹੁੰਚਕੇ ਉਨ੍ਹਾਂ ਵੇਖਿਆ ਕਿ ਗਗਨਦੀਪ ਦੀ ਮਾਤਾ ਅਤੇ ਇੱਕ ਮੰਦਬੁੱਧੀ ਭਰਾ ਪਹਿਲਾਂ ਹੀ ਇਸ ਦੁਨੀਆਂ ਤੋਂ ਜਾ ਚੁੱਕੇ ਹਨ। ਪਰਿਵਾਰ ਦੀ ਹਾਲਤ ਬਹੁਤ ਤਰਸਯੋਗ ਹੈ। ਇਥੋਂ ਤੱਕ ਕਿ ਉਨ੍ਹਾਂ ਦਾ ਆਪਣਾ ਮਕਾਨ ਵੀ ਰਹਿਣਯੋਗ ਨਹੀਂ ਹੈ। ਉਨ੍ਹਾਂ ਮੌਕੇ ਤੇ ਫੈਸਲਾ ਲੈਂਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮ੍ਰਿਤਕ ਗਗਨਦੀਪ ਦੇ ਪਿਤਾ ਗੁਰਮੁਖ ਸਿੰਘ ਨੂੰ ਘਰ ਦੇ ਗੁਜ਼ਾਰੇ ਲਈ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਲਾਇ। ਜਿਸ ਦਾ ਪਹਿਲਾ ਚੈੱਕ ਅੱਜ ਉਨ੍ਹਾਂ ਮੌਕੇ ਤੇ ਪੀੜਿਤ ਪਰਿਵਾਰ ਨੂੰ ਸੌਂਪਿਆ। ਉਬਰਾਏ ਨੇ ਵਾਅਦਾ ਕੀਤਾ ਕਿ ਪੀੜ੍ਹਤ ਪਰਿਵਾਰ ਨੂੰ ਨਵੀਂ ਜਗ੍ਹਾ ਖ੍ਰੀਦਕੇ ਦੇਣ ਦੇ ਨਾਲ-ਨਾਲ ਨਵਾਂ ਘਰ ਵੀ ਬਣਾ ਕੇ ਦਿੱਤਾ ਜਾਵੇਗਾ। ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਪ੍ਰਧਾਨ ਗੋਕਲ ਚੰਦ, ਹਰਭਿੰਦਰ ਸਿੰਘ ਜਾਨੀਆ, ਰਾਮ ਸਿੰਘ, ਹਰਜਿੰਦਰ ਸਿੰਘ ਚੁਗਾਵਾਂ, ਡਾ. ਰਵੀ ਕਰਨ ਸ਼ਰਮਾ, ਭਵਨਦੀਪ ਸਿੰਘ ਪੁਰਬਾ (ਮੁੱਖ ਸੰਪਾਦਕ: ਮਹਿਕ ਵਤਨ ਦੀ ਬਿਓਰੋ), ਮੈਡਮ ਪਰਮਜੀਤ ਕੌਰ (ਸਾਰੇ ਟਰੱਸਟ ਮੈਂਬਰ) ਸਮੇਤ ਏਕਮਜੋਤ ਸਿੰਘ ਪੁਰਬਾ, ਸੁਖਦੇਵ ਸਿੰਘ ਬਰਾੜ, ਕੁਲਵਿੰਦਰ ਸਿੰਘ ਰਾਮੂਵਾਲੀਆ, ਗੁਰਸੇਵਕ ਸਿੰਘ ਸੰਨਿਆਸੀ ਸਣੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਮੌਜੂਦ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

पंजाब सरकार से खफा ! तीन हजार बसों का 6,7,8 को रहेगा चक्का जाम ! 8 हजार मुलाजिम करेंगे हड़ताल !!

मोगा 4 जनवरी (मुनीश जिन्दल) पंजाब सरकार से अपनी मांगों को लेकर खफा पनबस ओर पीआरटीसी बसों के कच्चे व आउट सोर्स, तकरीबन आठ हजार मुलाजिम तीन दिन, 6, 7, 8 को हड़ताल पर रहते हुए अपनी 3 हजार बसों का चक्का जाम रखेंगे। पनबस, पीआरटीसी बस प्राइवेट वर्कर यूनियन के पंजाब अध्यक्ष रेशम सिंह ने मीडिया के रूबरू होकर राज्य सरकार को आड़े हाथों लिया। क्या इल्जाम थे उनके ? क्या मांगे हैं उनकी ? आओ जानो :  RESHAM SINGH (UNION, STATE PRESIDENT) Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਹੁੱਕਾ ਬਾਰ ਚਲਾਉਣ ਵਾਲੇ ਸਾਵਧਾਨ ! ADC ਨੇ ਜਾਰੀ ਕਿੱਤੇ ਪਾਬੰਦੀ ਆਦੇਸ਼ !!

ਮੋਗਾ 4 ਜਨਵਰੀ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ‘ਕੋਟਪਾ’ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ਤੇ ਲਾਓ ਸੀ.ਸੀ.ਟੀ.ਵੀ. ਕੈਮਰੇਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ ਮਸਜਿਦਾਂ/ ਮਸੀਤਾਂ/ ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਧਾਰਮਿਕ ਸਥਾਨਾਂ ਤੇ ਸੀ.ਸੀ.ਟੀ.ਵੀ. ਲਗਵਾ ਲਵੋ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਪਤੰਗ ਉਡਾਉਣ ਦੇ ਸ਼ੌਕੀਨ ਲੋਕਾਂ ਲਈ ਅਹਿਮ ਖ਼ਬਰ ! ਪੜ੍ਹੋ ADC ਦੀ ਲਾਇ ਪਾਬੰਦੀ !!

ਸ਼ਹਿਰਾਂ/ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਲੱਗੀ ਪਾਬੰਦੀ !! ਮੋਗਾ 4 ਜਨਵਰੀ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ 2025 ਤੱਕ ਲਾਗੂ ਰਹਿਣਗੇ। ਲਾਇਸੰਸੀ ਤੇ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀਜ਼ਿਲ੍ਹੇ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ ‘ਤੇ ਲਾਗੂ ਨਹੀਂ ਹੋਵੇਗਾ। ਪਲਾਸਟਿਕ ਲਿਫ਼ਾਫਿਆਂ ਬਣਾਉਣ/ ਸਟੋਰ ਕਰਨ/ ਵੇਚਣ/ ਵਰਤੋਂ ‘ਤੇ ਪਾਬੰਦੀਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ। ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ‘ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005’ ਅਨੁਸਾਰ ਜਿਲੇ ‘ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਪਲਾਸਟਿਕ ਮਨੁੱਖੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ-ਖੂੰਹਦ ਖਾਧੇ ਜਾਣ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨਾਂ ਦੀ ਮੌਤ ਹੋ ਜਾਂਦੀ ਹੈ, ਜਿਸ ਨਾਲ ਆਮ ਜਨ-ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਰੂੜੀਆਂ ਆਦਿ ਦੇ ਢੇਰ ਲਗਾ ਕੇ ਨਜਾਇਜ਼ ਕਬਜ਼ੇ ਕਰਨ ‘ਤੇ ਪਾਬੰਦੀਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ, ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ-ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ-ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਮੀਟ ਦੀਆਂ ਦੁਕਾਨਾਂ/ ਖੋਖੇ ਆਦਿ ਲਗਾ ਕੇ ਮੀਟ ਵੇਚਣ ਤੇ ਪਾਬੰਦੀ  ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ, ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ। ਇਸ ਨਾਲ ਜਿੱਥੇ ਸ਼ਹਿਰਾਂ/ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ ‘ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ਵੇਚਿਆ ਜਾ ਸਕਦਾ ਹੈ। ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ/ ਟਰਾਂਸਪੋਰੇਸ਼ਨ/ ਵਰਤਣ/ ਵੇਚਣ ਤੇ ਪਾਬੰਦੀਉਨ੍ਹਾਂ ਦੱਸਿਆ ਕਿ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ‘ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ ਜ਼ੋ ਕਿ ਪਸ਼ੂ ਪਾਲਣ ਵਿਭਾਗ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿੰਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ ‘ਤੇ ਲਾਗੂ ਨਹੀਂ ਹੋਣਗੇ। ਚਾਈਨਾ ਡੋਰ ਵੇਚਣ/ ਸਟੋਰ ਕਰਨ ਅਤੇ ਵਰਤੋਂ ਤੇ ਪਾਬੰਦੀ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।  Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਡਾ. ਅਸ਼ੋਕ ਸਿੰਗਲਾ ਨੂੰ ਮਿਲੀ ਅਹਿਮ ਜਿੰਮੇਵਾਰੀ ! ਸਟਾਫ ਵੱਲੋਂ ਨਿੱਘਾ ਸਵਾਗਤ !!

ਮੋਗਾ 4 ਜਨਵਰੀ (ਮੁਨੀਸ਼ ਜਿੰਦਲ) DR. ASHIK SINGLACIVIL SURGEON, MOGA ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾਕਟਰ ਅਸ਼ੋਕ ਸਿੰਗਲਾ ਨੇ ਸਿਵਿਲ ਸਰਜਨ ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ। ਸਿਹਤ ਵਿਭਾਗ ਦੀਆ ਹਦਾਇਤਾਂ ਮੁਤਾਬਿਕ ਡਾਕਟਰ ਅਸ਼ੋਕ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਦੇ ਤੌਰ ਤੇ ਮੋਗਾ ਵਜੋਂ ਜਿਲੇ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮੌਕੇ ਓਹਨਾ ਕਿਹਾ ਕਿ ਸਿਹਤ ਸੇਵਾਵਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਡਾਕਟਰ ਰਾਜੇਸ਼ ਅੱਤਰੀ 31 ਦਸੰਬਰ ਨੂੰ ਸਿਵਿਲ ਸਰਜਨ ਵਜੋਂ ਸੇਵਾ ਮੁਕਤ ਹੋ ਗਏ ਸਨ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਦਾ ਸਿਵਿਲ ਸਰਜਨ ਦੇ ਤੌਰ ਤੇ ਦਫਤਰ ਪੁੱਜਣ ਤੇ ਸਮੂਹ ਸਟਾਫ ਵੱਲੋਂ ਪੁਰਜੋਰ ਸਵਾਗਤ ਕੀਤਾ ਗਿਆ। ਇਸ ਮੌਕੇ ਡਾਕਟਰ ਰੀਤੂ ਜੈਨ, ਜਿਲਾ ਪਰਿਵਾਰ ਅਤੇ ਭਲਾਈ ਅਫਸਰ, ਡਾਕਟਰ ਜੋਤੀ, ਸਹਾਇਕ ਸਿਵਲ ਸਰਜਨ ਮੋਗਾ, ਡਾਕਟਰ ਗੌਰਵਪ੍ਰੀਤ ਜਿਲਾ ਅਫ਼ਸਰ, ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ, ਮੈਡਮ ਚਰਨ ਕੌਰ ਸੁਪਰਡੈਂਟ, ਜਸਵਿੰਦਰ ਸਿੰਘ, ਛਤਰਪਾਲ ਸਿੰਘ ਚੀਮਾ, ਅੰਮ੍ਰਿਤ ਸ਼ਰਮਾ ਅਤੇ ਹੋਰ ਸਟਾਫ ਵੀ ਹਾਜ਼ਰ ਸਨ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੀ ਬਿਮਾਰੀ ਨੂੰ ਲੈ ਕੇ ਖੇਤੀਬਾੜੀ ਵਿਭਾਗ ਸਰਗਰਮ !!

ਮੋਗਾ 3 ਜਨਵਰੀ (ਮੁਨੀਸ਼ ਜਿੰਦਲ) ਕਣਕ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਹੁਣ ਪੀਲੀ ਕੁੰਗੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਮੁੱਖ ਅਫਸਰ ਵੱਲੋਂ ਬਲਾਕ ਧਰਮਕੋਟ ਦੀ ਟੀਮ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਬੁੱਟਰਾਂ ਵਿੱਚ ਕੈਂਪ ਲਗਾ ਕੇ ਕਣਕ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨ ਕੁਲਦੀਪ ਸਿੰਘ ਬੁੱਟਰ ਤੇ ਜੋਰਾ ਸਿੰਘ ਦੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਬੀਜੀ ਕਣਕ ਦੀ ਫਸਲ ਦਾ ਨਰੀਖਣ ਕੀਤਾ ਤੇ ਕਣਕ ਨੂੰ ਪੀਲੀ ਕੁੰਗੀ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਮੋਗਾ ਦੇ ਮੁੱਖ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਿਵੇਂ ਪਹਿਲਾਂ ਕਣਕ ਦੀ ਫ਼ਸਲ ਨੂੰ ਗਰਮੀ ਕਾਰਨ ਗੁਲਾਬੀ ਸੁੰਡੀ ਪੈਣ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਹੁਣ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੀ ਬਿਮਾਰੀ ਤੋ ਬਚਾਉਣ ਲਈ ਖੇਤੀਬਾੜੀ ਵਿਭਾਗ ਦੀ ਖੇਤੀ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪੀਲੀ ਕੁੰਗੀ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਸ਼ੁਕਰਵਾਰ ਨੂੰ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਗਿੱਲ ਵਲੋ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਬਿਮਾਰੀ ਪੈਣ ਉਸ ਦੇ ਲੱਛਣਾਂ ਅਤੇ ਉਸ ਦੀ ਰੋਕਥਾਮ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡਾ ਗਿੱਲ ਨੇ ਦੱਸਿਆ ਕਿ ਉਹ ਖੇਤੀ ਮਾਹਰ ਡਾਕਟਰਾਂ ਦੀਆਂ ਟੀਮਾਂ ਨਾਲ ਮਿਲ ਕੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਤੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਬਿਨ੍ਹਾਂ ਆਪਣੇ ਖੇਤਾ ਵਿੱਚ ਲੋੜ ਤੋਂ ਵੱਧ ਪੈਸਟੀਸਾਈਡ ਦਵਾਈਆਂ ਅਤੇ ਖਾਦ ਦਾ ਪ੍ਰਯੋਗ ਨਾ ਕਰਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਖੇਤੀਬਾੜੀ ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀਆ ਫਸਲਾਂ ਨੂੰ ਖਾਦਾਂ ਤੇ ਪੈਸਟੀਸਾਈਡ ਦਵਾਈਆਂ ਦਾ ਪ੍ਰਯੋਗ ਕਰੋਗੇ ਤਾਂ ਤੁਹਾਡਾ ਵੱਡੇ ਪੱਧਰ ਤੇ ਫਾਇਦਾ ਹੋਵੇਗਾ। ਇਸ ਮੌਕੇ ਤੇ ਡਾ ਕਰਮਜੀਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲਵਾ ਬੈਲਟ ਵਿੱਚ ਪਾਣੀ ਦਾ ਪੱਧਰ ਦਿਨੋ ਦਿਨ ਡਿਗਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਕਿ ਉਹ ਪਾਣੀ ਦੀ ਬਚਤ ਕਰਨ ਲਈ ਆਪਣਾ ਯੋਗਦਾਨ ਪਾਉਣ ਅਤੇ ਕਣਕ ਅਤੇ ਝੋਨੇ ਦੀ ਫਸਲ ਤੋਂ ਹਟ ਕੇ ਮੂੰਗੀ ਮੱਕੀ ਸੂਰਜ ਮੁਖੀ ਸਰੋਂ ਛੋਲੇ ਆਦਿ ਫਸਲਾਂ ਬੀਜਣ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਇਹ ਫਸਲਾਂ ਬੀਜ ਕੇ ਵੀ ਕਿਸਾਨ ਮੋਟੀ ਕਮਾਈ ਕਰ ਸਕਦੇ ਹਨ ਇਸ ਨਾਲ ਦਿਨੋ-ਦਿਨ ਡਿੱਗਦੇ ਪਾਣੀ ਦੇ ਪੱਧਰ ਨੂੰ ਵੀ ਰੋਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਪਾਣੀ ਨੂੰ ਸੰਭਾਲਣ ਵਿੱਚ ਕਾਮਯਾਬ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਸ ਦਾ ਖਮਿਆਜਾ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਤੇ ਪਿੰਡ ਕੋਕਰੀ ਬੁੱਟਰਾਂ ਦੇ ਅਗਾਂਹ ਵਧੂ ਕਿਸਾਨ ਅਤੇ ਸਾਬਕਾ ਬਲਾਕ ਅਫਸਰ ਖੇਤੀਬਾੜੀ ਵਿਭਾਗ ਮੋਗਾ ਕੁਲਦੀਪ ਸਿੰਘ ਬੁੱਟਰ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ ਅਤੇ ਉਹਨਾਂ ਦੀ ਕਣਕ ਦਾ ਝਾੜ ਹਮੇਸ਼ਾ ਵਧੀਆ ਨਿਕਲਿਆ। ਇਸ ਮੌਕੇ ਤੇ ਕਿਸਾਨ ਜੋਰਾ ਸਿੰਘ ਨੇ ਵੀ ਦੱਸਿਆ ਕਿ ਉਹਨਾਂ ਵੱਲੋਂ ਵੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ ਚਾਰ ਸਾਲਾਂ ਤੋਂ ਸੁਪਰ ਸੀਡਰ ਅਤੇ ਸਮਾਟ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਕਣਕ ਦੀ ਫਸਲ ਦਾ ਵਧੀਆ ਝਾੜ ਨਿਕਲਦਾ ਹੈ ਅਤੇ ਉਹਨਾਂ ਨੂੰ ਕਦੇ ਵੀ ਕੋਈ ਦਿੱਕਤ ਨਹੀਂ ਆਈ ਇਸ ਮੌਕੇ ਤੇ ਪਿੰਡ ਕੋਕਰੀ ਬੁੱਟਰਾਂ ਦੇ ਕਿਸਾਨਾਂ ਨੇ ਅੱਜ ਪਿੰਡ ਪੁੱਜੀ ਖੇਤੀ ਮਾਹਰ ਡਾਕਟਰਾਂ ਦੇ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਜਾਣਕਾਰੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ। ਅਖੀਰ ਵਿੱਚ ਸਾਬਕਾ ਖੇਤੀਬਾੜੀ ਅਫਸਰ ਰਘਵੀਰ ਸਿੰਘ ਨੇ ਪਿੰਡ ਵਿੱਚ ਪੁੱਜੀ ਖੇਤੀ ਮਾਹਰ ਡਾਕਟਰਾਂ ਦੀ ਟੀਮ  ਅਤੇ ਕੈਂਪ ਵਿੱਚ ਪਹੁੰਚੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਕਿਹਾ ਕਿ ਅਜਿਹੇ ਕੈਂਪ ਲਗਾਉਣ ਨਾਲ ਕਿਸਾਨਾਂ ਨੂੰ ਵਧੇਰੇ ਜਾਣਕਾਰੀ ਮਿਲਦੀ ਹੈ ਅਤੇ ਵਿਭਾਗ ਨੂੰ ਅਜਿਹੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਮੀਨੀ ਪੱਧਰ ਤੇ ਜਾਣਕਾਰੀ ਮੁਹਈਆ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨ ਭਰਾ ਆਪਣੀਆਂ ਫਸਲਾਂ ਨੂੰ ਵਧੀਆ ਤਰੀਕੇ ਨਾਲ ਤਿਆਰ ਕਰਕੇ ਚੰਗੀ ਪੈਦਾਵਾਰ ਕਰ ਸਕਣ। Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

नैशनल ताईक्वांडो मुकाबले ! ‘अनस्टोपएबल मार्शाल आर्ट एकेडमी’ के खिलाड़ियों ने जीते 9 मैडल !!

मोगा, 3 जनवरी (मुनीश जिन्दल) आइए पहले आप ये वीडियो देखें : मौका है, ‘अनस्टोपएबल मार्शाल आर्ट एकेडमी’ में खिलाड़ियों के प्रशिक्षण ऐंवम जश्न का। दरअसल ‘अनस्टोपएबल मार्शाल आर्ट एकेडमी’ के खिलाड़ियों ने बीते दिन, नई दिल्ली में आायोजित हुई नैशनल ताईक्वांडो चैम्पियनशिप, जिसमें पंजाब, हरियाणा, दिल्ली, यू.पी, उत्तराखंड समेत अन्य राज्यों के खिलाडियों ने भाग लिया था, में अपना शानदार प्रदर्शन करते हुए 9 मैडल अपने नाम किए हैं। इन होनहार खिलाड़ियों ने ये मैडल जीतकर न सिर्फ मोगा शहर का, अपितु अपने अभिभावकों व एकेडमी के नाम को भी राष्ट्रीय स्तर पर पहुंचा दिया है। प्राप्त रिजल्ट के अनुसार अंडर-19 में जसकरण सिंह ने गोल्ड मेडल, अंडर-17 में शिवम ने ब्राउज मैडल, अंडर-17 में रनदीप ने सिल्वर मैडल, अंडर-14 में गुरलाभ ने ब्राउंज मैडल, अंडर-17 में बेअंत ने सिल्वर मेडल, अंडर-17 में समर ने गोल्ड मेडल, अंडर-17 में गुरदुला ने सिल्वर मेडल का हासिल किया। इसके अतिरिक्त ‘खेल वतन’ में अंडर-17 में, एकेडमी के खिलाड़ी हर्ष ने गोल्ड मेडल, अंडर-11 में गुरप्रीत कौर ने गोल्ड मेडल जीता था। यहां जिक्रयोग्य है कि खिलाडियों के कठिन प्रशिक्षण व इस जीत में एकेडमी की कोच विमला का महत्वपूर्ण योगदान है। इस मौके पर विजेता खिलाड़ियों की ख़ुशी का कोई ठिकाना नहीं था। CHAMPION RASHPAL KAUR CHAMPION JASKARAN ‘अनस्टोपएबल मार्शाल आर्ट एकेडमी’ की अध्यक्ष भावना बांसल भी मीडिया के रूबरू हुई।  BHAWNA BANSAL, PRESIDENT, UNSTOPPABLE MARSHAL ART ACADEMY, MOGA Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...

मेन बाजार में सुबह 8 से शाम 8 बजे तक नहीं कर सकोगे ये काम ! ADC ने किए आदेश !!

ਮੋਗਾ, 3 ਜਨਵਰੀ (ਮੁਨੀਸ਼ ਜਿੰਦਲ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973) (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰਾਂ ਤੇ ਪਾਬੰਦੀ  ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 ਡੀ.ਬੀ.(ਏ) ( ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ। ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਰਾਤ 10 ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ ਤੇ ਪਾਬੰਦੀ ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ। ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ। ਮੇਨ ਬਜ਼ਾਰ ਵਿੱਚ 8 ਤੋਂ 8, ਭਾਰੀ ਵਾਹਨਾਂ ਦੀ ਐਂਟਰੀ ਬੈਨ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ। ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ ਪੁਟਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  Share this: Click to share on Facebook (Opens in new window) Facebook Click to share on X (Opens in new window) X Click to share on WhatsApp (Opens in new window) WhatsApp Like this:Like Loading...
error: Content is protected !!