logo

Political

चिड़िक के कोऑपरेटिव सोसाईटी चुनाव ! सर्वसम्मति से, आम आदमी पार्टी हुई काबिज !!

ਮੋਗਾ, 2 ਜੂਨ (ਮੁਨੀਸ਼ ਜਿੰਦਲ) ਸੋਮਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੜਿਕ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਬਲਜੀਤ ਸਿੰਘ ਅਤੇ ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਚੁਣੇ ਗਏ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਹਾਰ ਅਤੇ ਸਿਰੋਪਾਓ ਭੇਂਟ ਕਰਕੇ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਮੁੱਚੀ ਕਮੇਟੀ, ਪਿੰਡ ਅਤੇ ਸਮਾਜ ਦੇ ਵਿਕਾਸ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਅਣਥੱਕ ਮਿਹਨਤ ਕਰੇਗੀ। ਇਸ ਮੌਕੇ ਨਵ ਨਿਯੁਕਤ ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੇ ਕਿਹਾ ਕਿ ਉਹ ਇਲਾਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਧਿਕਾਰੀ ਅਤੇ ਵਲੰਟੀਅਰ ਮੌਜੂਦ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

नशे के खात्मे में गांव की क्लब व अन्य लोग दें सरकार का साथ : विधायक डॉ. अमनदीप !!

मोगा, 31 मई, (मुनीश जिन्दल) ‘नशा मुक्ति यात्रा नशे के खात्मे में महत्वपूर्ण योगदान दे रही है, और लोग तेजी से इस अभियान का हिस्सा बन रहे हैं। यह राज्य सरकार की एक पहल है, जिसके माध्यम से लोगों से सीधा संपर्क स्थापित किया जा रहा है, और राज्य से नशे को पूरी तरह से खत्म करने में बड़े पैमाने पर मदद मिल रही है’। यह विचार विधायक डॉ. अमनदीप कौर अरोड़ा ने खुखराना, चोटियां कलां, दौलतपुरा नवां में नशे के खिलाफ युद्ध अभियान के तहत नशा मुक्ति यात्रा को संबोधित करते हुए व्यक्त किए।  उन्होंने गांव की क्लबों व लोगों से राज्य से नशे के खात्मे के लिए सरकार के प्रयासों को अधिक से अधिक सहयोग देने और ग्रामीणों को नशे के खिलाफ चल रही जंग में एकजुट होकर सरकार का साथ देने के लिए प्रेरित किया। उन्होंने गांव की पंचायतों से अपील की कि वे नशे के आदी लोगों को सरकारी नशा मुक्ति केंद्रों में लाकर नशा मुक्ति करवाएं। पंजाब सरकार के प्रयासों के कारण नशा तस्कर या तो जेलों में हैं, या फिर पंजाब छोड़कर भाग गए हैं। अब यह मुहिम जमीनी स्तर पर, यानी गांवों और वार्डों में शुरू हो गई है, जिसे नशा मुक्ति यात्रा का नाम दिया गया है, जिसे लोगों का भारी समर्थन मिल रहा है। उन्होंने उपस्थित लोगों से नशा मुक्ति अभियान में अपना पूर्ण सहयोग देने का संकल्प भी दिलाया। उन्होंने लोगों से अपील की कि वे नशा मुक्त पंजाब बनाने में प्रशासन और पुलिस विभाग का सहयोग करें। उन्होंने कहा कि युवाओं को नशे की लत से छुड़ाकर, अपने पैरों पर खड़ा करने के लिए पंजाब सरकार के प्रयास युद्ध स्तर पर जारी हैं और आम लोगों का भी यह फर्ज बनता है कि वे पूरी निष्ठा से सरकार का साथ दें, ताकि नशा उन्मूलन अभियान के कारगर नतीजे सामने आ सकें। उन्होंने लोगों को भरोसा दिलाया कि नशे के खिलाफ लड़ाई में सूचना देने वालों की पहचान पूरी तरह से गोपनीय रखी जाती है और पुलिस भी निष्पक्षता से कार्रवाई करती है। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨਗੀਆਂ, ਨਸ਼ਾ ਮੁਕਤੀ ਯਾਤਰਾਵਾਂ : ਵਿਧਾਇਕ ਅਮਨਦੀਪ ਕੌਰ ਅਰੋੜਾ !!

ਮੋਗਾ, 29 ਮਈ, (ਮੁਨੀਸ਼ ਜਿੰਦਲ) ‘ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ, ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ।’ ਇਹ ਪ੍ਰਗਟਾਵਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਵੀਰਵਾਰ ਨੂੰ ਇਕ ਨਸ਼ਾ ਮੁਕਤੀ ਯਾਤਰਾ ਮੌਕੇ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਪਿੰਡ ਖੋਟੇ, ਮੰਡੀਰਾਂਵਾਲਾ ਨਵਾਂ, ਮੰਡੀਰਾਂਵਾਲਾ ਪੁਰਾਣਾ, ਤਾਰੇਵਾਲਾ ਨਵਾਂ, ਬੁੱਧ ਸਿੰਘ ਵਾਲਾ, ਮੱਲੀਆਂ ਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋਈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਇਸ ਮੌਕੇ ਉਹਨਾਂ ਨਾਲ ਪਿੰਡਾਂ ਦੇ ਮੋਹਤਵਰ ਲੋਕ ਵੀ ਹਾਜ਼ਰ ਸਨ। ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੋਕ, ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ, ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ  ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ, ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ, ਤਾਂ ਉਹ ਮੋਗਾ ਪੁਲਿਸ ਨੂੰ ਇਸਦੀ ਸੂਚਨਾ ਦੇਣ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਨਸ਼ੇ ਤੋ ਦੂਰ ਰਹਿਣ ਲਈ, ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਹੋਣਾ ਜਰੂਰੀ : ਵਿਧਾਇਕ ਅਮਨਦੀਪ !!

ਮੋਗਾ, 28 ਮਈ, (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ, ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੌਰਾਨ ਜਿਲਾ ਮੋਗਾ ਦੇ ਅੰਦਰ ਵੀ ਵੱਖ ਵੱਖ ਥਾਵਾਂ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਮੋਗਾ ਤੋਂ ਯੁੱਧ ਨਸ਼ੇ ਵਿਰੁੱਧ, ਜਾਗਰੂਕਤਾ ਰੈਲੀ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਰੈਲੀ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਿਹਤ ਵਿਭਾਗ ਦੇ ਸਟਾਫ਼ ਤੋ ਇਲਾਵਾ ਵੱਖ ਵੱਖ ਐਨ.ਜੀ.ਓ ਅਤੇ ਹੋਰ ਆਗੂ ਵੀ ਸ਼ਾਮਲ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਫਰਤ ਨਸ਼ੇ ਨੂੰ ਕਰੋ, ਨਾ ਕਿ ਨਸ਼ਾ ਕਰਨ ਵਾਲੇ ਨੂੰ, ਨਸ਼ਾ ਕਰਨ ਵਾਲੇ ਨਾਲ ਹਮਦਰਦੀ ਦਾ ਵਤੀਰਾ ਰੱਖੋ। ਉਹਨਾਂ ਕਿਹਾ ਕਿ ਨਸ਼ੇ ਵਿਰੁੱਧ ਇਹ ਜੰਗ ਜਾਰੀ ਰਹੇਗੀ ਅਤੇ ਰੰਗਲਾ ਪੰਜਾਬ ਬਣਾਉਣ ਲਈ, ਉਹਨਾਂ  ਲੋਕਾਂ ਦੇ ਵਿਸ਼ੇਸ਼ ਸਹਿਯੋਗ ਦੀ ਵੀ ਮੰਗ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਇਹ ਜਾਗਰੂਕਤਾ ਰੈਲੀ ਸਿਹਤਮੰਦ ਪੰਜਾਬ ਲਈ ਲਾਹੇਵੰਦ ਹੋਵੇਗੀ। ਇਸ ਨਾਲ ਨਸ਼ਿਆ ਵਿਰੁੱਧ ਜਾਗਰੂਕਤਾ ਆਵੇਗੀ। ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ, ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਪਹਿਲਾਂ ਸ਼ੌਕ ਨਾਲ ਨਸ਼ਾ ਕਰਦਾ ਹੈ, ਅਤੇ ਫਿਰ ਨਸ਼ੇ ਨੂੰ ਕਰਨਾ, ਉਸ ਦੀ ਮਜਬੂਰੀ ਬਣ ਜਾਂਦਾ ਹੈ। ਜਿਸ ਨਾਲ ਮਨੁੱਖ ਨੂੰ ਨਸ਼ੇ ਦੀ ਲੱਤ ਲੱਗ ਜਾਂਦੀ ਹੈ। SMO ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਨਸ਼ੇ ਮਨੁੱਖ ਨੂੰ ਬਰਬਾਦ ਕਰ ਦਿੰਦੇ ਹਨ, ਇਸ ਲਈ ਹਰੇਕ ਮਨੁੱਖ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਪੂਜਾ ਰਿਸ਼ੀ ਨਸ਼ਾ ਮੁਕਤੀ ਦਵਾਈ ਕੇਂਦਰ ਸਿਵਿਲ ਹਸਪਤਾਲ਼ ਨੇ ਕਿਹਾ ਕਿ ਹਮੇਸ਼ਾ ਨਸ਼ੇ ਤੋਂ ਪਰਹੇਜ਼ ਕਰੋ ਤੇ ਜ਼ਿੰਦਗੀ ਨੂੰ ਹਾਂ ਕਰੋ ਤੇ ਨਸ਼ੇ ਨੂੰ ਨਾ ਕਰੋ। ਇਸ ਮੌਕੇ ਤੇ ਮੇਅਰ ਨਗਰ ਨਿਗਮ, ਬਲਜੀਤ ਸਿੰਘ ਚਾਨੀ ਅਤੇ ਸੀਨੀਅਰ ਡਿਪਟੀ ਮੇਅਰ ਪਰਵੀਨ ਸ਼ਰਮਾ ਅਤੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਡਾਕਟਰ ਚਰਨਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ, ਡਾ. ਕਰਨ ਮਿੱਤਲ, ਡਾ. ਸਾਹਿਲ ਮਿੱਤਲ, ਡਾ. ਅਰਬਾਜ਼ ਸਿੰਘ, ਡਾ. ਮਾਨਿਕ ਸਿੰਗਲਾ, ਡਾ. ਭੁਪਿੰਦਰ ਸਿੰਘ ਆਯੁਰਵੈਦਿਕ ਮੈਡੀਕਲ ਅਫਸਰ ਵੀ ਮੌਜੂਦ ਸਨ। ਇਸ ਰੈਲੀ ਵਿੱਚ ਐਮ.ਐਲ.ਐਮ ਨਰਸਿੰਗ ਕਾਲਜ ਅਤੇ ਐਲ.ਐਲ.ਆਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਮਲਟੀ ਪਰਪਜ ਹੈਲਥ ਵਰਕਰ, ਫੀਮੇਲ ਸਰਕਾਰੀ ਸਿਵਲ ਹਸਪਤਾਲ ਦੇ ਵਿਦਿਆਰਥੀ, ਅਧਿਆਪਕ ਕਮਲਪ੍ਰੀਤ ਅਤੇ ਰੁਪਿੰਦਰ ਕੌਰ ਐਲ.ਐਲ.ਆਰ ਕਾਲਜ ਵੀ ਹਾਜ਼ਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਵਿਧਾਇਕਾ ਅਮਨਦੀਪ ਨੇ, ਜੱਚਾ ਬੱਚਾ ਵਿੰਗ ਵਿੱਚ, ਫਾਰਮੇਸੀ ਦਾ ਕੀਤਾ ਉਦਘਾਟਨ !!

ਮੋਗਾ 27 ਮਈ, (ਮੁਨੀਸ਼ ਜਿੰਦਲ) ਪੰਜਾਬ ਸਰਕਾਰ, ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਇਸੇ ਕੜੀ ਦੌਰਾਨ ਹੀ ਸਿਹਤ ਵਿਭਗ ਮੋਗਾ ਵਿੱਚ ਸਿਹਤ ਸਹੂਲਤਾਂ ਦੀ ਕੜੀ ਵਿੱਚ ਵਾਧਾ ਕਰਦੇ ਹੋਏ, ਮੰਗਲਵਾਰ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਡਾਕਟਰ ਮਥਰਾ ਦਾਸ ਸਿਵਿਲ ਹਸਪਤਾਲ ਮੋਗਾ ਵਿੱਚ ਮਰੀਜਾਂ ਦੀ ਸਹੂਲਤ ਲਈ ਜੱਚਾ ਬੱਚਾ ਵਿੰਗ ਵਿੱਚ ਨਵੀਂ ਫਾਰਮੇਸੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਕਿਹਾ ਕਿ ਜੱਚਾ ਬੱਚਾ ਵਿੰਗ ਲਈ ਨਵੀਂ ਬਣੀ ਫਾਰਮੇਸੀ, ਸਿਵਿਲ ਹਸਪਤਾਲ਼ ਵਿਚ ਦਵਾਈ ਲੈਣ ਆ ਰਹੇ ਮਰੀਜਾਂ ਲਈ ਵਰਦਾਨ ਸਾਬਤ ਹੋਵੇਗੀ। ਇਸ ਨਾਲ ਗਰਭਵਤੀ ਔਰਤਾਂ ਅਤੇ ਛੋਟੇ ਬੱਚੇ ਵਾਲਿਆਂ ਮਾਵਾਂ ਅਤੇ ਨਵੇਂ ਜੰਮੇ ਬੱਚੇ ਦੀਆਂ ਦਵਾਈਆਂ ਹੁਣ ਇਕੋ ਬਿਲਡਿੰਗ ਵਿੱਚੋ ਹੀ ਮਿਲਣਗੀਆਂ। ਓਹਨਾ ਨੇ ਪੰਜਾਬ ਸਰਕਾਰ ਵਲੋਂ ਸਿਵਿਲ ਹਪਸਤਾਲ ਵਿਚ ਨਵ ਨਿਯੁੱਕਤ ਮੈਡੀਕਲ ਅਫਸਰਾਂ ਜਿਸ ਵਿਚ ਟੀਬੀ ਅਤੇ ਚੈਸਟ ਵਿਭਾਗ, ਅੱਖ, ENT, ਔਰਤ ਰੋਗਾਂ ਦੇ ਮਾਹਿਰ, ਮੈਡੀਸਿਨ ਐਮ.ਡੀ ਅਤੇ ਹੋਰ ਹਾਊਸ ਸਰਜਨ ਅਤੇ ਅਰੋਗੀਆ ਸਿਹਤ ਕੇਂਦਰਾਂ ਵਿੱਚ ਜਿਲਾ ਮੋਗਾ ਅੰਦਰ ਨਿਜੁਕਤ ਹੋਏ ਮੈਡੀਕਲ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਜੀ ਆਇਆ ਨੂੰ ਕਿਹਾ। ਉਹਨਾਂ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਲੋਕਾ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਕਿਹਾ। ਇਸ ਮੌਕੇ ਤੇ ਵਿਧਾਇਕ ਡਾ. ਅਰੋੜਾ ਨੇ ਸਿਵਿਲ ਸਰਜਨ ਡਾ. ਪਰਦੀਪ ਕੁਮਾਰ ਮੋਹਿੰਦਰਾ ਅਤੇ SMO ਡਾ. ਗਗਨਦੀਪ ਸਿੰਘ ਨੂੰ ਇਸ ਉਪਰਾਲੇ ਦਾ ਸਿਹਰਾ ਦਿੰਦੇ ਹੋਏ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਬਲਜੀਤ ਸਿੰਘ ਚਾਨੀ, ਮੇਅਰ ਨਗਰ ਨਿਗਮ, ਪਰਵੀਨ ਸ਼ਰਮਾ, ਸੀਨਿਅਰ ਡਿਪਟੀ ਮੇਅਰ, ਸਿਹਤ ਵਿਭਾਗ ਸਟਾਫ਼ ਵਿਚ ਡਾ. ਕਰਨ ਮਿੱਤਲ, ਸਕੱਤਰ ਅਰਬਾਜ਼ ਸਿੰਘ, ਡਾ. ਅਸ਼ਮਿਤਾ, ਡਾ. ਮਾਨਿਕ ਸਿੰਗਲਾ, ਡਾ. ਜਸਪ੍ਰੀਤ ਕੌਰ, ਡਾ. ਸੀ.ਪੀ ਸਿੰਘ, ਡਾ. ਸਾਹਿਲ ਮਿੱਤਲ ਸਣੇ ਹੋਰ ਪਤਵੰਤੇ ਵੀ ਹਾਜਰ ਸਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ, ਯੋਜਨਾਬੱਧ ਤਰੀਕੇ ਨਾਲ ਚਲਾ ਰਹੀ ਸਰਕਾਰ : ਵਿਧਾਇਕ ਅਮਨਦੀਪ !!

ਮੋਗਾ, 23 ਮਈ, (ਮੁਨੀਸ਼ ਜਿੰਦਲ) ‘ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ, ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ, ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿੱਚ 9.55 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ. ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ. ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਵਿਧਾਇਕ ਅਮਨਦੀਪ ਦਾ ਸਵਾਗਤ ਕਰਦਾ, ਸਕੂਲ ਦਾ ਸਟਾਫ। ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ, ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ, ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਵਿਕਾਸ ਦੀਆਂ ਅਨੰਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਉਹਨਾਂ ਨੂੰ ਜੇਕਰ ਮੌਕੇ ਮਿਲਦੇ ਰਹਿਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

पंजाब सरकार, जमीन एक्वायर के नाम पर, किसानों से कर रही षड्यंत्र : डा. सीमांत गर्ग !!

मोगा, 23 मई (मुनीश जिन्दल) “पंजाब में आम आदमी पार्टी की सरकार द्वारा जो 25 हजार एकड़ जमीन पंजाब में एक्वायर करने की घोषणा की है, जिसमें मोगा, लुधियाना खास तौर पर शामिल किए गए हैं, सरकार के इस कदम से पंजाब की किसानी खत्म हो जाएगी तथा छोटे किसान जिनकी रोजी रोटी कृषि पर निर्भर है, वह भी खत्म होने के कगार पर पहुंच जाएगी।” उक्त विचार भाजपा के जिलाध्यक्ष डा. सीमांत गर्ग के नेतृत्व में भाजपा के पदाधिकारियों ने डिप्टी कमिश्नर सागर सेतिया को पंजाब सरकार के नाम, एक मांग पत्र देने के अवसर पर प्रकट किए। इस मौके पर भाजपा के सीनियर नेता पूर्व विधायक डा. हरजोत कमल, महामंत्री पूर्व एस.पी. मुख्तयार सिंह, उपाध्यक्ष सोनी मंगला, भूपिंदर हैप्पी, उमाकांत पांडे, धर्मवीर भारती, शशिकांत पांडे, राजेन्द्र गाबा, विजय मिश्रा के अलावा भारी संख्या में भाजपा के पदाधिकारी व कार्यकर्ता मौजूद थे। डा. सीमांत गर्ग ने कहा कि पंजाब सरकार का यह कदम, पंजाब की किसानी के लिए विनाशकारी सिद्ध होगा। उन्होंने कहा कि पंजाब सरकार अब अपने अंतिम समय में पंजाब के प्रापर्टी डीलरों जैसा कार्य करने में लगी हुई है। उन्होंने कहा कि लुधियाना के 10 किलोमीटर के दायरे में जहां कृषि भूमि का अधिग्रहण किया जाना है, वहीं मोगा जिले के भी 72 गांव इस स्कीम के अंदर लिए गए हैं। जिससे छोटे किसानों को खत्म करके उनकी जगह पंजाब सरकार बिना कोई एजेंडे के तथा बिना कोई स्कीम के यह कार्य करने लगी है। उन्होंने कहा कि आम आदमी पार्टी ने अपने दिल्ली में बैठे नेताओं के कहने पर यह कार्य, पंजाब की किसानी को खत्म करने के लिए शुरू किया है। जिसके लिए दिल्ली के नेता मनीष सिसोदिया व सतेन्द्र जैन को पंजाब में बैठा दिया है। इसके अलावा पंजाब में अलग अलग विभागों के चेयरमैन लगाने के लिए भी दिल्ली से आप नेताओं को लाया जा रहा है। उन्होंने कहा कि पंजाब पहले ही शहरों की त्रासदी से ग्रस्त है। उन्होने कहा कि 25 हजार एकड़ जमीन का अधिग्रहण करने से वहां पर लगे वृक्ष तथा और पौधे खत्म किए जाएंगे। जिससे वातावरण का संतुलन बिगड़ जाएगा तथा पंजाब जो पहले ही फोरलेन व सिक्स लाइन के चलते वृक्षों की कटाई करने से गर्मी को झेल रहा है तथा वातावरण का संतुलन भी खराब हो रहा है, अब सरकार के इस जमीन अधिग्रहण के कारण धरती का संतुलन और बिगड़ जाएगा तथा जो छोटे किसान अपनी पीढ़ी दर पीढ़ी खेती करके अपने परिवार का पालन पोषण कर रहे थे, तथा धरती को अपनी मां के सामान समझते थे, अब उनको भी जमीन से वंचित होना पड़ेगा। जिसको भारतीय जनता पार्टी किसी भी कीमत पर बर्दाश्त नहीं करेगी तथा किसानों के साथ कंधे से कंधा मिलाकर सरकार के इस किसान मारू अधिनियम को वापस लेने के लिए मजबूर करेगी। उन्होंने डिप्टी कमिश्नर को दिए गए मांग पत्र में कहा कि सरकार इस घोषणा को जल्दी से जल्दी रद्द करें, ताकि किसानी पर जो नई मुसीबत आम आदमी पार्टी सरकार की आई है, उसको ठीक किया जा सके। उन्होंने कहा कि जो पंजाब के वित्त मंत्री हरपाल सिंह चीमा ने इस जमीन अधिग्रहण को किसान हितैषी नीति बताया है, वह बिल्कुल किसान विरोधी नीति है तथा किसानों को पैसे का लालच देकर इस नीति को कामयाब करने की साजिश है। उन्होंने कहा कि यह पंजाब सरकार की किसानों के फायदे वाली स्कीम नहीं है, बल्कि इस स्कीम के तहत दिल्ली में आम आदमी पार्टी के बैठे नेताओं की जेबें भरने के लिए नीति बनाई जा रही है। लेकिन पंजाब के लोग इसको किसी कीमत पर लागू नहीं होने देंगे। इसके लिए अगर भाजपा को पूरे पंजाब में संघर्ष शुरू करना पड़ेगा, तो वह उससे भी पीछे नहीं हटेंगे। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਸਰਕਾਰੀ ITI ਦੇ ਵਿਦਿਆਰਥੀ ਬਣੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ! ਲਗਾਇਆ ਜਾਗਰੂਕਤਾ ਸੈਮੀਨਾਰ !!

ਮੋਗਾ, 22 ਮਈ, (ਮੁਨੀਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਨਸ਼ਿਆਂ ਦੇ ਦੁਸ਼ਪਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਆਈ.ਟੀ.ਆਈ (ਲੜਕੀਆਂ), ਧਰਮਕੋਟ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਬੁਰੀ ਸੰਗਤ ਤੋਂ ਬਚਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਕਰੀਅਰ ਗਾਈਡੈਂਸ, ਰੋਜ਼ਗਾਰ ਮੇਲਿਆਂ ਅਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਵਿਭਾਗ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ, ਸਕਿੱਲ ਟ੍ਰੇਨਿੰਗ, ਸਵੈ ਰੋਜ਼ਗਾਰ, ਸਰਕਾਰੀ ਨੌਕਰੀਆਂ ਦੇ ਪੇਪਰਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ ਤਾਂ ਜੋ ਨੋਜਵਾਨ ਰੋਜ਼ਗਾਰ ਪ੍ਰਾਪਤ ਕਰਕੇ ਨਸ਼ਿਆਂ ਅਤੇ ਹੋਰ ਕੁਰਹਿੱਤਾਂ ਤੋਂ ਦੂਰ ਰਹਿ ਸਕਣ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

वार्ड नं 27 का आया नंबर ! लाखों रु के विकास कार्यों का विधायक अमनदीप ने किया उद्धघाटन !!

मोगा, 22 मई (मुनीश जिन्दल) “मोगा हलके का सर्वपक्षीय विकास कार्य करवाना ही मेरा मुख्य लक्ष्य है। पंजाब की भगवंत मान सरकार की अगुवाई में मोगा शहर के वार्डों के विकास कार्य युद्ध स्तर पर जारी हैं।” उक्त विचार मोगा हलके की विधायक डा. अमनदीप कौर अरोड़ा ने वार्ड नंबर 27 में 13 लाख 85 हजार रुपए की लागत से गलियों में इंटरलाकिंग टाइल्स लगाने के कार्य का उद्घाटन करते हुए प्रकट किए। इस मौके पर नगर निगम के मेयर बलजीत सिंह चानी, पार्षद कुलविंदर कौर, वार्ड इंचार्ज वजिंदर सिंह, टोनी के अलावा वार्ड निवासी मौजूद थे।  इससे पहले वार्ड में हलका विधायक डा.अमनदीप कौर अरोड़ा व मेयर  बलजीत सिंह चानी का वार्ड में पहुंचने पर नगर निवासियों द्वारा सिरोपा देकर सम्मानित करते हुए वार्ड के विकास कार्यों का शुभारंभ करने पर उनका धन्यवाद किया गया। इस मौके पर विधायक डा. अमनदीप कौर अरोड़ा ने कहा कि मोगा शहर के वार्डों के विकास कार्यों में किसी भी प्रकार की कमी नहीं आने दी जाएगी तथा पंजाब की भगवंत मान सरकार से अधिक से अधिक ग्रांट लाकर मोगा शहर के वार्डों व गांवों में भी विकास कार्य करवाए जा रहे हैं। उन्होंने कहा कि अगर किसी को भी किसी प्रकार की समस्या पेश आती है, तो उनके ध्यान में लाया जाए, ताकि उसका पहल के आधार पर हल करवाया जा सके।  Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ, ਲੋਕਾਂ ਦੀ ਇੱਕਜੁਟਤਾ ਦੇ ਨਿਕਲਣਗੇ ਸਾਰਥਕ ਸਿੱਟੇ : ਵਿਧਾਇਕ ਅਮਨਦੀਪ !!

ਮੋਗਾ, 22 ਮਈ, (ਮੁਨੀਸ਼ ਜਿੰਦਲ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਮੋਗਾ ਹਲਕੇ ਦੇ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ ਵਿਚ ਲੋਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ। ਇਸ ਮੌਕੇ ਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮੱਦਦ ਮਿਲ ਰਹੀ ਹੈ। ਇਸ ਮੌਕੇ ਤੇ ਸੰਬੋਧਨ ਕਰਦੇ ਵਿਧਾਇਕ ਅਮਨਦੀਪ ਕੌਰ। ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਨਸ਼ਾ ਮੁਕਤੀ ਯਾਤਰਾ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਸ਼ਹਿਰ, ਪਿੰਡ ਨੂੰ ਨਸ਼ਾ ਮੁਕਤ ਬਣਾਉਨ ਲਈ ਇਕਜੁੱਟ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ, ਲੋਕਾਂ ਦੀ ਇੱਕਜੁਟਤਾ ਦੇ ਸਾਰਥਕ ਸਿੱਟੇ ਨਿਕਲਣਗੇ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ। Share this: Share on Facebook (Opens in new window) Facebook Share on X (Opens in new window) X Share on WhatsApp (Opens in new window) WhatsApp Like this:Like Loading…
error: Content is protected !!