
ਮੋਗਾ 05 ਅਗਸਤ, (ਮੁਨੀਸ਼ ਜਿੰਦਲ)
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿਚ ਵਾਧਾ ਕਰਦੇ ਹੋਏ ਅਤੇ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲਾ ਕਰਦੇ ਹੋਏ, ਸੀ.ਐਮ.ਐਸ ਫਾਉਂਡੇਸ਼ਨ ਵੱਲੋਂ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਸੀਐਮਐਸ ਅਤੇ ਪੰਜਾਬੀ ਸੰਵਾਦ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜੋਤੀ ਬਾਵਾ ਵੱਲੋਂ ਆਰ ਕੇ ਐਸ ਸੀਨੀਅਰ ਸੈਕਡਰੀ ਸਕੂਲ ਮੋਗਾ ਦੇ ਵਿੱਚ ਸਮੂਹ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਗਿਆ।

ਇਸ ਮੌਕੇ ਉਹਨਾਂ ਆਪਣੇ ਭਾਸ਼ਣ ਵਿੱਚ ਨਸ਼ਿਆਂ ਬਾਰੇ, ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਇਸ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਬੱਚਿਆਂ ਦੇ ਗੰਭੀਰ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਮੈਡਮ ਜੋਤੀ ਬਾਵਾ ਨੇ ਕਿਹਾ ਕਿ ਸਾਡਾ ਫਰਜ਼ ਹੈ ਕਿ ਸਮਾਜ ਨੂੰ ਸਹੀ ਰਸਤੇ ਲੈ ਕੇ ਜਾਈਏ। ਸਮਾਜ ਨੂੰ ਜਾਗਰੂਕ ਕਰਨ ਲਈ ਪੰਜਾਬੀ ਸੰਵਾਦ ਹਮੇਸ਼ਾ ਹੀ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਬਾਰੇ ਜਾਗਰੂਕ ਕਰਦਾ ਰਹਿੰਦਾ ਹੈ।
ਇਸ ਮੌਕੇ ਪ੍ਰਿੰਸੀਪਲ ਆਰ ਕੇ ਐਸ ਸਕੂਲ ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੜਾਈ ਦੇ ਨਾਲ ਨਾਲ ਜਾਗਰੂਕਤਾ ਸੈਮੀਨਾਰ ਵਿੱਚ ਹਿੱਸਾ ਲੈਣਾ ਵੀ ਆਪਣੀ ਯੋਗਤਾ ਵਿੱਚ ਵਾਧਾ ਕਰਨਾ ਹੁੰਦਾ ਹੈ।