
ਧਰਮਕੋਟ/ ਮੋਗਾ 12 ਦਸੰਬਰ, (ਮੁਨੀਸ਼ ਜਿੰਦਲ)
ਏਂਜਲ ਹਾਰਟ ਸਕੂਲ, ਧਰਮਕੋਟ (ਮੋਗਾ) ਵਿੱਖੇ ਟੈਲੇਂਟ ਹੰਟ 2025 ਦੇ ਤਹਿਤ ਸਭਿਆਚਾਰਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਮਿਸ ਅੰਮ੍ਰਿਤਾ ਸਿੰਘ ਨੇ ਦਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਇਸ ਪ੍ਰੋਗਰਾਮ ਵਿੱਚ ਲੋਕ ਨਾਚ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੀ ਰੰਗੀਨੀ ਨੂੰ ਪੇਸ਼ ਕੀਤਾ। ਲੋਕ ਨਾਚ ਵਿੱਚ ਸੈਕੰਡਰੀ ਕਲਾਸ 9ਵੀਂ ਤੋਂ 12ਵੀਂ ਤੱਕ, ਤਿੰਨ ਟੀਮਾਂ ਨੇ ਭਾਗ ਲਿਆ ਅਤੇ ਏਂਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਨੇ ਮਲਵਈ ਗਿੱਧੇ ਵਿੱਚ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਲੋਹਗੜ੍ਹ ਨੇ ਗਿੱਧੇ ਵਿੱਚ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਨੇ ਗਿੱਧੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਮਿਡਲ ਕਲਾਸ 6ਵੀਂ ਤੋਂ 8ਵੀਂ ਤੱਕ ਲੋਕ ਗੀਤ ਮੁਕਾਬਲੇ ਵਿੱਚ ਪੰਜ ਟੀਮਾਂ ਨੇ ਭਾਗ ਲਿਆ ਅਤੇ ਸਕੂਲ ਆਫ਼ ਐਮੀਨੈਂਸ ਕੈਲਾ ਨੇ ਮਾਹੀਆ ਗਾਇਨ ਵਿੱਚ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਦਬੁਰਜੀ ਨੇ ਸਿਠਣੀਆਂ ਗਾਇਨ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਲੋਕ ਗੀਤ ਵਿੱਚ ਸਕੂਲ ਆਫ਼ ਐਮੀਨੈਂਸ ਕੈਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਾਰੇ ਭਾਗੀਦਾਰਾਂ ਦੀ ਉਨ੍ਹਾਂ ਦੇ ਯਤਨਾਂ ਲਈ ਸ਼ਲਾਘਾ ਕੀਤੀ ਗਈ। ਏਂਜਲ ਹਾਰਟ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਮਿਸ ਅੰਮ੍ਰਿਤਾ ਸਿੰਘ ਸਣੇ ਉੱਥੇ ਮੌਜੂਦ ਹੋਰ ਲੋਕਾਂ ਨੇ ਸਾਰੇ ਭਾਗੀਦਾਰਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।

