ADC ਚਾਰੂਮਿਤਾ ਨੇ ਲੜਕੀਆਂ ਨੂੰ ਟਰੈਕ ਸੂਟ ਵੰਡ ਕਰਵਾਈ ਟ੍ਰੇਨਿੰਗ ਦੀ ਸ਼ੁਰੂਆਤ !





ਮੋਗਾ 21 ਜਨਵਰੀ (ਮੁਨੀਸ਼ ਜਿੰਦਲ)
ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ.ਆਈ.ਏ.ਆਈ ਐਜ਼ੂਕੇਸ਼ਨਲ ਸੋਸਾਇਟੀ, ਅਕਾਲਸਰ ਰੋਡ ਟ੍ਰੇਨਿੰਗ ਸੈਂਟਰ ਵਿਖੇ 15-18 ਸਾਲ ਦੀਆਂ 31 ਕਿਸ਼ੋਰੀਆਂ ਨੂੰ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ ਮੁਹਈਆ ਕਰਵਾਈ ਜਾ ਰਹੀ ਹੈ।

ADC ਚਾਰੂਮਿਤਾ, 31 ਕਿਸ਼ੋਰੀਆਂ ਨੂੰ ਟਰੈਕ ਸੂਟ ਦੇਣ ਮੌਕੇ। (ਫੋਟੋ: ਡੈਸਕ)





ਇਸ ਮੌਕੇ ਤੇ ਮੌਜੂਦ ਅਧਿਕਾਰੀ, ADC ਮੈਡਮ ਚਾਰੂਮਿਤਾ ਦੇ ਨਾਲ। (ਫੋਟੋ: ਡੈਸਕ)
ਇਸ ਪ੍ਰੋਜੈਕਟ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਵੱਲੋਂ ਅੱਜ ਰਸਮੀ ਤੌਰ ਤੇ ਸ਼ੁਰੂ ਕਰਵਾਇਆ ਗਿਆ। ਕਿਸ਼ੋਰਿਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਉਹ ਇਸ ਕੋਰਸ ਨੂੰ ਵਧੀਆ ਢੰਗ ਨਾਲ ਕਰਨ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਵਧੀਆ ਰੋਜ਼ਗਾਰ ਦੇ ਮੌਕੇ ਮਿਲ ਸਕਣ। ਉਹਨਾਂ ਕਿਹਾ ਕਿ ਪੜਾਈ ਦੇ ਨਾਲ ਚੰਗਾ ਹੁਨਰ ਪ੍ਰਾਪਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਚੰਗੇ ਹੁਨਰ ਵਾਲਾ ਇਨਸਾਨ ਨਾ ਸਿਰਫ ਆਵਦੇ ਲਈ ਵਧੀਆ ਰੋਜ਼ਗਾਰ ਚਲਾਉਂਦਾ ਹੈ, ਸਗੋਂ ਹੋਰਨਾਂ ਲਈ ਵੀ ਰੋਜ਼ਗਾਰ ਦਾ ਸਾਧਨ ਬਣਦਾ ਹੈ। ਉਹਨਾਂ ਕਿਹਾ ਕਿ ਇਹ ਕੋਰਸ ਆਈ.ਟੀ ਦੇ ਮਾਹਰ ਟ੍ਰੇਨਰਾਂ ਵੱਲੋਂ ਕਰਵਾਇਆ ਜਾ ਰਿਹਾ ਹੈ। ADC ਚਾਰੂਮਿਤਾ ਨੇ ਦੱਸਿਆ ਕਿ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਨੂੰ ਵੱਖ ਵੱਖ ਸਕੀਮਾਂ ਜਰੀਏ ਇੰਸਪੀਰੇਸ਼ਨਲ ਬਣਾਉਣ ਲਈ ਜੋਰ ਦਿੱਤਾ ਜਾ ਰਿਹਾ ਹੈ। ਇਸ ਟ੍ਰੇਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਦੌਰਾਨ ਲੜਕੀਆ ਨੂੰ 31 ਟਰੈਕ ਸੂਟ ਵੀ ਮੁਹਈਆ ਕਰਵਾਏ ਗਏ।




ਇਸ ਦੌਰਾਨ ਜਿਲਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਵਲੋ ਵੀ ਕਿਸ਼ੋਰੀਆ ਨੂੰ ਸਕਿਲ ਟ੍ਰੇਨਿੰਗ ਸਬੰਧੀ ਜਾਣਕਾਰੀ ਦਿਤੀ ਗਈ। ਇਸ ਦੌਰਾਨ ਟ੍ਰੇਨਿੰਗ ਸੈਂਟਰ ਦੇ ਮੁਖੀ ਸਰਬਜੀਤ ਸਿੰਘ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅੰਜੂ ਸਿੰਗਲਾ ਅਤੇ ਸੁਪਰਵਾਈਜਰ ਮਿਸ ਹਰਮੀਤ ਵੀ ਮੌਜੂਦ ਸਨ।