

ਮੋਗਾ 23 ਜਨਵਰੀ (ਮੁਨੀਸ਼ ਜਿੰਦਲ)
SSP ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ, ਡੀਐੱਸਪੀ ਟ੍ਰੈਫਿਕ ਦੀ ਰਹਿਨੁਮਾਈ ਹੇਠ ਵੀਰਵਾਰ ਨੂੰ ਟਰੈਫਿਕ ਪੁਲਿਸ ਮੋਗਾ ਦੀ ਟੀਮ ਸਥਾਨਕ ਗੁਰੂ ਨਾਨਕ ਕਾਲਜ ਪੁੱਜੀ। ਜਿੱਥੇ ਰਾਸ਼ਟਰੀ ਰੋਡ ਸੇਫਟੀ ਮਹੀਨੇ ਦੇ ਤਹਿਤ, ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕੀਤਾ ਗਿਆ। ASI ਕੇਵਲ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ, ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਮੋਬਾਇਲ ਨੰਬਰ 7527000165 ਪਰ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਾਰਿਆਂ ਨੂੰ ਫਰਿਸ਼ਤੇ 2024 ਸਕੀਮ ਸਬੰਧੀ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ, ਡਾਕਟਰ ਜਤਿੰਦਰ ਕੌਰ, ਸਰਬ ਵਿਕਾਸ ਮੌਂਗੀਆ, ਰਵਿੰਦਰ ਕੌਰ, ਸੁਖਵਿੰਦਰ ਕੌਰ, ਕਿਰਨਜੀਤ ਕੌਰ, ਅਨੁਪਮਾ ਸ਼ਰਮਾ ਅਤੇ ਮਨਜਿੰਦਰ ਕੌਰ ਅਧਿਆਪਕ ਆਦਿ ਹਾਜ਼ਰ ਸਨ।