logo

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਆਯੋਜਿਤ !!

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਆਯੋਜਿਤ !!

ਮੋਗਾ, 29 ਜਨਵਰੀ (ਮੁਨੀਸ਼ ਜਿੰਦਲ)

ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸੁਰਿੰਦਰ ਸਿੰਘ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਮੈਡਮ ਦੇਵ ਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਨਵਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ, ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਮੈਡਮ ਦੇਵ ਸਿਮਰਨ ਕੌਰ ਅਤੇ ਨਵਦੀਪ ਸਿੰਘ, ਦੋਵੇਂ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਚੈਕ ਕੀਤਾ ਗਿਆ। ਦੁੱਧ ਦੇ ਕੁੱਲ 77 ਸੈਂਪਲਾਂ ਵਿੱਚੋਂ 68 ਸੈਂਪਲ ਮਿਆਰਾਂ ਅਨੁਸਾਰ ਅਤੇ 9 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ।

ਡੇਅਰੀ ਵਿਕਾਸ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ, ਇਕ ਵਿਦਿਆਰਥੀ ਦਾ ਹੋਂਸਲਾ ਵਧਾਉਂਦੇ ਹੋਏ।

ਕੈਂਪ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵੱਲੋਂ ਇਸ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਮੈਡਮ ਦੇਵ ਸਿਮਰਨ ਕੌਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡੇਅਰੀ ਵਿਕਾਸ ਵਿਭਾਗ ਮੋਗਾ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।

administrator

Related Articles

Leave a Reply

Your email address will not be published. Required fields are marked *

error: Content is protected !!