
ਮੋਗਾ 20 ਫਰਵਰੀ (ਮੁਨੀਸ਼ ਜਿੰਦਲ)
ਇਲਾਕੇ ਦੀ ਨਾਮਵਰ ਸੰਸਥਾ ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵਿਖੇ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਗੁਰਜੀਤ ਕੌਰ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ, ਸਕੂਲ ਵਿੱਚ ਹੋਏ ਇਕ ਸਧਾਰਨ ਲੇਕਿਨ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੋਆਰਡੀਨੇਟਰ ਦੇਸ਼ ਰਾਜ ਦੀ ਅਗਵਾਈ ਹੇਠ ਗਿਆਰ੍ਹਵੀਂ ਜਮਾਤ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਰੀਬਨ ਕੱਟ ਕੇ ਸਵਾਗਤ ਕੀਤਾ ਗਿਆ, ਅਤੇ ਉਨ੍ਹਾਂ ਦੇ ਮੰਨੋਰੰਜਨ ਲਈ ਡਾਂਸ ਅਤੇ ਕਈ ਤਰ੍ਹਾਂ ਦੀਆਂ ਫੰਨੀ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਵੀ ਦਿੱਤੇ ਗਏ। ਇਸ ਮੌਕੇ ਤੇ ਹੋਏ ਇਕ ਰੋਮਾਂਚਕ ਅਤੇ ਕਰੜੇ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ, ਪਵਨਦੀਪ ਕੌਰ ਨੂੰ ‘ਮਿਸ ਫੇਅਰਵੈਲ’ ਅਤੇ ਗਗਨਦੀਪ ਸਿੰਘ ਨੂੰ ‘ਮਿਸਟਰ ਕਿੰਗ’ ਦਾ ਖਿਤਾਬ ਦਿੱਤਾ ਗਿਆ।

ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਗੇਰੇ, ਚੰਗੇ ਭਵਿੱਖ ਦੀ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਵਿਦਿਆਰਥੀਆਂ ਨੂੰ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਵੱਲੋਂ ਏਸੇ ਤਰਾਂ ਪਿਆਰ ਅਤੇ ਸਨਮਾਨ ਮਿਲਦਾ ਰਹੇਗਾ। ਉਹਨਾਂ ਵਿਦਿਆਰਥੀਆਂ ਨੂੰ ਸੋਚ ਸਮਝਕੇ, ਆਪਣੇ ਮਾਪਿਆਂ ਦੇ ਲੜ ਲੱਗਕੇ, ਆਪੋ ਆਪਣੇ ਘਰਾਂ ਦੇ ਹਾਲਾਤ ਵੇਖਕੇ, ਆਪਣਾ ਕੈਰੀਅਰ ਚੁਨਣ ਦੀ ਸਲਾਹ ਦਿੱਤੀ। ਅਤੇ ਉਹਨਾਂ, ਸ਼ੁਭ ਕਾਮਨਾਵਾਂ ਦਿੰਦਿਆਂ ਆਸ ਕੀਤੀ ਕਿ ਸਾਰੇ ਵਿਦਿਆਰਥੀ ਚੰਗੇ ਨਾਗਰਿਕ ਅਤੇ ਚੰਗੇ ਇਨਸਾਨ ਬਣਕੇ, ਆਪਣੇ ਸਮਾਜ ਅਤੇ ਦੇਸ਼ ਦਾ ਨਾਂ ਉੱਚਾ ਕਰੋਂਗੇ।

ਮਿਸ ਫੇਅਰਵੈਲ ਅਤੇ ਮਿਸਟਰ ਕਿੰਗ ਨੂੰ ਸਨਮਾਨਿਤ ਕਰਦੇ, ਪ੍ਰਿੰਸੀਪਲ ਗੁਰਜੀਤ ਕੌਰ। (ਫੋਟੋ: ਡੈਸਕ)

ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਕੌਰ ਅਤੇ ਬਾਰ੍ਹਵੀਂ ਜਮਾਤ ਦੇ ਇੰਚਾਰਜ ਨੀਲਮ ਠਾਕੁਰ ਵੱਲੋਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ, ਬੁਰਾਈਆਂ ਤੋਂ ਦੂਰ ਰਹਿਣ ਅਤੇ ਸਹੀ ਰਸਤੇ ਤੇ ਚਲੱਣ ਆਦਿ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਕੌਰ, ਮੈਨੇਜਿੰਗ ਡਾਇਰੈਕਟਰ ਮਨਦੀਪ ਕੁਮਾਰ, ਕੋਆਰਡੀਨੇਟਰ ਦੇਸ਼ਰਾਜ ,ਪੂਨਮ ਪਠੇਜਾ, ਮਿਸ ਗੁਰਵਿੰਦਰ ਕੌਰ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।