
ਮੋਗਾ 24 ਫਰਵਰੀ (ਮੁਨੀਸ਼ ਜਿੰਦਲ)

ਸਿਹਤ ਵਿਭਾਗ ਦੇ ਸਿਹਤ ਮਾਹਿਰਾਂ ਵੱਲੋਂ ਲੋਕਾਂ ਦੀ ਸਿਹਤ ਵਿੱਚ ਬੇਹਤਰੀ ਦੇ ਲਈ, ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੁਕ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ, ਸਿਵਿਲ ਸਰਜਨ ਡਾਕਟਰ ਰਮਨਦੀਪ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ ਹੇਠ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਡਾਕਟਰ ਗਗਨਦੀਪ ਸਿੰਘ ਸਿੱਧੂ, SMO ਮੋਗਾ ਨੇ ਕਿਹਾ ਕਿ ਸਾਨੂੰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ। ਸਾਨੂੰ ਲੋੜ ਅਨੁਸਰ ਭੋਜਨ ਕਰਨਾ ਚਾਹੀਦਾ ਹੈ। ਵਾਧੂ ਅਤੇ ਬਜਾਰੀ ਭੋਜਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਠੰਡ ਦੇ ਦਿਨਾਂ ਵਿੱਚ ਕੋਸਾ ਪਾਣੀ ਪੀਣਾ ਚਾਹੀਦਾ ਹੈ। ਹਮੇਸ਼ਾ, ਆਇਰਨ ਅਤੇ ਆਇਡੀਨ ਯੁਕਤ ਭੋਜਨ ਦਾ ਸੇਵਨ ਕਰਨ ਦੀ ਲੋੜ ਹੈ। ਸਰੀਰਕ ਕਸਰਤ ਨੂੰ ਪਹਿਲ ਦੇਵੋ ਅਤੇ ਜੀਵਨ ਨੂੰ ਸਕਾਰਤਮਕ ਵਿਚਾਰਾ ਵਾਲਾ ਰੱਖੋ। ਚੰਗੀ ਸਿਹਤ ਲਈ ਸੰਤੁਲਿਤ ਤੇ ਸਿਹਤਮੰਦ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ਤੇ ਹਰੀਆਂ ਸਬਜੀਆਂ, ਦੁੱਧ, ਫਲ, ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ, ਤਲੇ ਹੋਏ ਭੋਜਨ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰਨਾ ਚਾਹੀਦਾ ਹੈ। ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ, ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਹਮੇਸ਼ਾ ‘ਸੰਤੁਲਿਤ ਖੁਰਾਕ’ ਵੱਲ ਧਿਆਨ ਦੇਣਾ ਚਾਹੀਦਾ ਹੈ।