

ਬਾਘਾਪੁਰਾਣਾ 9 ਅਪ੍ਰੈਲ, (ਮੁਨੀਸ਼ ਜਿੰਦਲ/ ਰਿੱਕੀ ਆਨੰਦ)
ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ।

ਇਸ ਮੌਕੇ ਤੇ ਮੌਜੂਦ ਵਿਧਾਇਕ ਅਮ੍ਰਿਤਪਾਲ ‘ਤੇ ਹੋਰ ਪਤਵੰਤੇ ਸੱਜਣ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੁਧਵਾਰ ਨੂੰ ਵਿਧਾਇਕ ਬਾਘਾਪੁਰਾਣਾ ਅੰਮਿ੍ਰਤਪਾਲ ਸਿੰਘ ਸੁਖਾਨੰਦ ਵੱਲੋਂ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਸਕੂਲ ਤਿੰਨ ਸਕੂਲਾਂ ਵਿੱਚ 60.69 ਲੱਖ ਰੁਪਏ ਦੇ ਵਿਕਾਸ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੂਵਾਲਾ ਵਿੱਚ 11.08 ਲੱਖ ਦੀ ਲਾਗਤ ਨਾਲ ਲੜਕੀਆਂ ਲਈ ਬਾਥਰੂਮ, ਚਾਰਦਿਵਾਰੀ ਦੀ ਰਿਪੇਅਰ ਤੇ ਐਡੀਸ਼ਨਲ ਕਲਾਸ ਰੂਮ ਬਣਾਇਆ ਜਾ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ ਵਿੱਚ 40.61 ਲੱਖ ਰੁਪਏ ਨਾਲ ਵੱਖ ਵੱਖ ਮਹੱਤਵਪੂਰਨ ਵਿਕਾਸ ਕਾਰਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੂਵਾਲਾ ਵਿੱਚ 3.91 ਲੱਖ ਨਾਲ ਲੜਕੀਆਂ ਤੇ ਲੜਕਿਆਂ ਲਈ ਵੱਖਰੇ ਵੱਖਰੇ ਬਾਥਰੂਮ ਤੇ ਖੇਡ ਦਾ ਮੈਦਾਨ ਬਣਾਇਆ ਜਾ ਰਿਹਾ ਹੈ। ਸਰਕਾਰੀ ਹਾਈ ਸਕੂਲ ਨੱਥੋਕੇ ਵਿਖੇ 5.10 ਲੱਖ ਦੀ ਲਾਗਤ ਨਾਲ ਨਵੀਂ ਚਾਰਦਿਵਾਰੀ ਤੇ ਟੁਆਇਲਟ ਨੂੰ ਉਸਾਰਿਆ ਜਾ ਰਿਹਾ ਹੈ।
ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ। ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।