

ਮੋਗਾ, 15 ਅਪ੍ਰੈਲ (ਮੁਨੀਸ਼ ਜਿੰਦਲ)
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਤਹਿਤ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਵੱਖ ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਗੁਰਜੀਤ ਕੌਰ, ਸਕੂਲ ਇੰਚਾਰਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਉਸ ਵੇਲੇ ਤੱਕ ਸਫ਼ਲਤਾ ਹਾਸਲ ਨਹੀਂ ਹੋਵੇਗੀ, ਜਦੋਂ ਤੱਕ ਹਰੇਕ ਸੂਬਾ ਵਾਸੀ ਇਸ ਮੁਹਿੰਮ ਨੂੰ ਸਹਿਯੋਗ ਨਹੀਂ ਦੇਵੇਗਾ। ਉਹਨਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਘਰ ਘਰ ਤੱਕ ਲਿਜਾਣ ਅਤੇ ਸਫ਼ਲ ਕਰਨ।
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਇਕ ਰੈਲੀ ਵੀ ਕੱਢੀ ਗਈ, ਜਿਸ ਵਿਚ ਪਲਕ ਗੁਪਤਾ, ਸਾਇੰਸ ਅਧਿਆਪਕਾ, ਨਵਜੀਤ ਕੌਰ, ਇਕਨਾਮਿਕਸ ਲੈਕਚਰਾਰ ਅਤੇ ਹਰਪ੍ਰੀਤ ਕੌਰ, ਸਾਇੰਸ ਅਧਿਆਪਕਾ ਵੀ ਮੌਜੂਦ ਸਨ।