logo

ਡੇਂਗੂ ਦੀ ਰੋਕਥਾਮ ਲਈ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੱਸੀ ਕਮਰ: ਡਾ. ਪ੍ਰਦੀਪ ਮਹਿੰਦਰਾ !!

ਡੇਂਗੂ ਦੀ ਰੋਕਥਾਮ ਲਈ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੱਸੀ ਕਮਰ: ਡਾ. ਪ੍ਰਦੀਪ ਮਹਿੰਦਰਾ !!

ਮੋਗਾ 2 ਮਈ (ਮੁਨੀਸ਼ ਜਿੰਦਲ)

ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ, ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ : ਡੇਂਗੂ ਤੇ ਵਾਰ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਉਤਰੇ। ਸਿਵਲ ਸਰਜਨ ਡਾ. ਪਰਦੀਪ ਕੁਮਾਰ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਨੇਟਾਈਜ਼ ਕੀਤਾ ਗਿਆ। 

ਇਸ ਮੌਕੇ ਡਾਕਟਰ ਨਰੇਸ਼ ਆਮਲਾ ਨੇ ਕਿਹਾ ਕਿ “ਹਰ ਸ਼ੁੱਕਰਵਾਰ : ਡੇਂਗੂ ਤੇ ਵਾਰ” ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ ਤੇ ਦਫਤਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ ਭੱਜੇ ਬਰਤਨਾਂ, ਘਰਾਂ ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ, ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਹਰਦੀਪ ਸਿੰਘ, ਜਿਲਾ ਮਾਸ ਮੀਡੀਆ ਵਿੰਗ, ਮੀਡੀਆ ਕੋਆਰਡੀਨੇਟਰ ਅੰਮ੍ਰਿਤਪਾਲ ਸ਼ਰਮਾ, ਐਸ ਆਈ ਪਰਮਜੀਤ  ਸਿੰਘ ਵੀ ਹਾਜ਼ਿਰ ਸਨ। 

ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਜਿੱਥੇ ਡੇਂਗੂ ਲਾਰਵਾ ਸ਼ਨਾਖਤ ਕਰਨ ਲਈ ਵੱਖ ਵੱਖ ਖੇਤਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਵੱਖ ਵੱਖ ਘਰਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਟੀਮਾਂ ਵੱਲੋਂ ਕੂਲਰ,       ਕਬਾੜ ਕੰਟੇਨਰਾਂ ਦੀ ਜਾਂਚ ਕੀਤੀ ਗਈ, ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ ਜ੍ਹਿਨਾਂ ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ,  ਉਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ।

administrator

Related Articles

Leave a Reply

Your email address will not be published. Required fields are marked *

error: Content is protected !!