logo

CM ਦੀ ਯੋਗਸ਼ਾਲਾ, ਲੋਕਾਂ ਲਈ ਵਰਦਾਨ, 97 ਕਲਾਸਾਂ ਜਰੀਏ2000 ਵਿਅਕਤੀ ਲੈ ਰਹੇ ਲਾਹਾ : DC ਸਾਗਰ !!

CM ਦੀ ਯੋਗਸ਼ਾਲਾ, ਲੋਕਾਂ ਲਈ ਵਰਦਾਨ, 97 ਕਲਾਸਾਂ ਜਰੀਏ2000 ਵਿਅਕਤੀ ਲੈ ਰਹੇ ਲਾਹਾ : DC ਸਾਗਰ !!

ਮੋਗਾ, 7 ਮਈ, (ਮੁਨੀਸ਼ ਜਿੰਦਲ)

ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੀ ਇਹ ਸਕੀਮ ਯੋਗ ਪ੍ਰਤੀ ਲੋਕਾਂ ਦੀ ਦਿਲਚਸਪੀ ਵਧਾਉਣ ਵਿੱਚ ਲਗਾਤਾਰ ਯੋਗਦਾਨ ਪਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸੀ.ਐਮ. ਦੀ ਯੋਗਸ਼ਾਲਾ ਸਕੀਮ ਦਾ ਲੋਕਾਂ ਨੂੰ ਬਹੁਤ ਸਾਰਾ ਲਾਭ ਮਿਲ ਰਿਹਾ ਹੈ, ਜਿਸ ਦੇ ਤਹਿਤ ਮੋਗਾ ਜਿ਼ਲ੍ਹੇ ਵਿੱਚ ਲਗਭਗ 2000 ਵਿਅਕਤੀ 97 ਕਲਾਸਾਂ ਜਰੀਏ ਯੋਗ ਦਾ ਮੁਫਤ ਲਾਹਾ ਪ੍ਰਾਪਤ ਕਰ ਰਹੇ ਹਨ। ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਕੇ.ਐਲ. ਕਪੂਰ ਪਾਰਕ, ਸ਼ਹੀਦ ਭਗਤ ਸਿੰਘ ਪਾਰਕ, ਦਸ਼ਮੇਸ਼ ਪਾਰਕ, ਗਰੀਨ ਫੀਲਡ ਪਾਰਕ, ਨੇਚਰ ਪਾਰਕ, ਸੋਢੀਆਂ ਦਾ ਮਹੱਲਾ, ਲੈਲਪੁਰ ਰੇਲਵੇ ਪਾਰਕ ਆਦਿ ਵਿਚ ਕਈ ਥਾਵਾਂ ਤੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਤਹਿਸੀਲ ਬਾਘਾਪੁਰਾਣਾ, ਧਰਮਕੋਟ, ਨਿਹਾਲ ਸਿੰਘ ਵਾਲਾ ਵਿੱਚ ਕਲਾਸਾਂ ਲਗਾਈਆਂ ਜਾਂਦੀਆਂ ਹਨ ਜਿਸ ਦਾ ਲੋਕ ਭਰਪੂਰ ਆਨੰਦ ਉਠਾ ਰਹੇ ਹਨ।

ਮਿਸ ਭਾਰਤੀ ਭਾਵਨਾ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਮੋਗਾ ਨੇ ਦੱਸਿਆ ਕਿ ਯੋਗ ਦਾ ਆਨੰਦ ਉਠਾਉਂਦੇ ਹੋਏ ਮੈਡੀਟੇਸ਼ਨ, ਸਥੂਲ ਵਿਆਮ, ਯੋਗਆਸਣ, ਪਰਾਣਾਯਾਮ, ਸੂਰੀਆ ਨਮਸਕਾਰ ਕਰਕੇ ਆਪਣੇ ਆਪ ਨੂੰ ਮਾਨਸਿਕ ‘ਤੇ ਸਰੀਰਕ ਤੌਰ ਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਨ ਕਰਨਾ ਬਹੁਤ ਜਰੂਰੀ ਹੈ। ਯੋਗ ਨਾਲ ਬਹੁਤ ਲੋਕਾਂ ਨੂੰ ਫਾਇਦਾ ਮਿਲਿਆ ਹੈ। ਕਈਆਂ ਦਾ ਜੋੜਾਂ ਦਾ ਦਰਦ, ਗਠੀਆ, ਥਾਇਰਾਇਡ, ਹਾਈ ਬੀ.ਪੀ., ਸੂਗਰ, ਅਸਤਮਾ, ਸਾਈਟਿਕਾ ਦਾ ਦਰਦ, ਮਾਈਗਰੇਨ, ਕਮਰ ਦੇ ਦਰਦ, ਗੋਡਿਆਂ ਦੀ ਸਮੱਸਿਆ ਆਦਿ ਤੋਂ ਕਾਫੀ ਲਾਭ ਮਿਲਿਆ ਹੈ। ਯੋਗ ਦਾ ਲਾਭ ਲੈਂਦੇ ਹੋਏ ਲੋਕ ਆਪਣੀਆਂ ਬਿਮਾਰੀਆਂ ਨੂੰ ਠੀਕ ਕਰਦੇ ਹੋਏ ਆਰਥਿਕ, ਮਾਨਸਿਕ, ਸਰੀਰਿਕ ਪੱਖੋਂ ਆਪਣੇ ਆਪ ਨੂੰ ਮਜਬੂਤ ਬਣਾ ਰਹੇ ਹਨ।

administrator

Related Articles

Leave a Reply

Your email address will not be published. Required fields are marked *

error: Content is protected !!