logo

ਜਿ਼ਲ੍ਹਾ ਅਤੇ ਸੈਸ਼ਨ ਜੱਜ ਧਾਲੀਵਾਲ ਦਾ ਵਧੀਆ ਉਪਰਾਲਾ ! ਹਵਾਲਾਤੀਆਂ/ ਕੈਦੀਆਂ ਲਈ ਲਗਵਾਇਆ ਫ੍ਰੀ ਕੈਂਪ !!

ਜਿ਼ਲ੍ਹਾ ਅਤੇ ਸੈਸ਼ਨ ਜੱਜ ਧਾਲੀਵਾਲ ਦਾ ਵਧੀਆ ਉਪਰਾਲਾ ! ਹਵਾਲਾਤੀਆਂ/ ਕੈਦੀਆਂ ਲਈ ਲਗਵਾਇਆ ਫ੍ਰੀ ਕੈਂਪ !!

ਮੋਗਾ 4 ਫਰਵਰੀ (ਮੁਨੀਸ਼ ਜਿੰਦਲ)

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਮੋਗਾ ਵਿਖੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਹੀ ਹੇਠ ਕੈਦੀਆਂ/ ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 80 ਕੈਦੀਆਂ/ ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੈਦੀਆਂ/ ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਗਿਆ। 

ਜਿ਼ਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ। ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਾਂਗੇ। ਅੱਗੇ ਜਾਣਕਾਰੀ ਦਿੰਦਿਆਂ ਹੋਏ ਉਹਨਾਂ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁੱਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕੌਣ-ਕੌਣ ਵਿਅਕਤੀ ਅਤੇ ਕਿਸ ਤਰ੍ਹਾਂ ਮੁੱਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਉਨਾਂ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਹਵਾਲਾਤੀ/ ਕੈਦੀ ਨੂੰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਮੁਫਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਖਰਚਾ ਨਹੀਂ ਹੁੰਦਾ। ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ।

ਇਸ ਦੇ ਨਾਲ ਹੀ ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। ਇਸ ਮੌਕੇ ਡਾ. ਚਰਨਪ੍ਰੀਤ ਸਿੰਘ (ਮਨੋਰੋਗ ਮਾਹਿਰ), ਡਾ. ਅਜਵਿੰਦਰ ਸਿੰਘ (ਮੈਡੀਸਨ), ਡਾ. ਮਨਿੰਦਰਜੀਤ ਸਿੰਘ (ਓਰਥੋ), ਡਾ. ਰੁਪਾਲੀ ਸੇਠੀ (ਓਪਥਾਲਮੋਲੋਜਿਸਟ), ਡਾ. ਜਸਪ੍ਰੀਤ ਕੌਰ (ਚਮੜੀ ਰੋਗ ਮਾਹਿਰ), ਕਿਰਪਾਲ ਸਿੰਘ (ਫਾਰਮੇਸੀ ਅਫਸਰ) ਤੇ ਰਾਜਵਿੰਦਰ ਸਿੰਘ (ਵਾਰਡ ਅਟੈਂਡੇਂਟ) ਸਿਵਲ ਹਸਪਤਾਲ, ਮੋਗਾ ਤੋਂ ਮੌਜੂਦ ਸਨ। ਇਸ ਤੋਂ ਇਲਾਵਾ ਸੀ.ਜੇ.ਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਿਰਨ ਜਯੋਤੀ, ਸੁਪਰਡੈਂਟ ਸੈਸ਼ਨ ਡਵੀਜ਼ਨ, ਗੁਰਿੰਦਰ ਸਿੰਘ ਅਤੇ ਸਹਾਇਕ ਜੇਲ੍ਹ ਸੁਪਰਡੈਂਟ ਕਮਲਦੀਪ ਸਿੰਘ ਵੀ ਹਾਜ਼ਰ ਸਨ ।

administrator

Related Articles

Leave a Reply

Your email address will not be published. Required fields are marked *

error: Content is protected !!