
ਮੋਗਾ 5 ਫ਼ਰਵਰੀ (ਮੁਨੀਸ਼ ਜਿੰਦਲ)
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸਰਬਜੀਤ ਸਿੰਘ ਧਾਲੀਵਾਲ, ਦੀ ਅਗਵਾਈ ਵਿੱਚ ਬੁਧਵਾਰ ਨੂੰ ਜਿਲੇ ਦੀ ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਤਲਵੰਤ ਸਿੰਘ, ਸੀ.ਜੇ.ਐੱਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਕਿਰਨ ਜਯੋਤੀ, ਚੇਅਰਮੈਨ, ਸਬ ਡਵੀਜਨ ਲੀਗਲ ਸਰਵਿਸਜ਼ ਕਮੇਟੀ ਬਾਘਾਪੁਰਾਣਾ, ਮਿਸ ਪਾਰੁਲ, ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ, ਹਰਜੀਤ ਸਿੰਘ, ਐੱਸ.ਡੀ.ਐੱਮ. ਬਾਘਾਪੁਰਾਣਾ, ਬੇਅੰਤ ਸਿੰਘ, ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ) ਸਰਬਜੀਤ ਸਿੰਘ, ਐੱਸ.ਐੱਚ.ਓ. ਬਾਘਾਪੁਰਾਣਾ, ਜਸਬਰਿੰਦਰ ਸਿੰਘ, ਮਿਸ ਨਿਮਰਤਾ ਗਿੱਲ (ਵਕੀਲ), ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਵੀ ਮੌਜੂਦ ਸਨ।

ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਬਜੀਤ ਸਿੰਘ ਧਾਲੀਵਾਲ ਨੇ ਆਮ ਜਨਤਾ, ਸਮੂਹ ਵਕੀਲ ਸਾਹਿਬਾਨ ਅਤੇ ਸਮੂਹ ਸਟਾਫ ਨੂੰ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ। ਸਗੋਂ ਸਾਰਾ ਪਰਿਵਾਰ ਹੀ ਖਤਮ ਹੋ ਜਾਂਦਾ ਹੈ। ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਬਹੁਤ ਵਧ ਚੁੱਕੇ ਹਨ। ਜੇਕਰ ਇਨ੍ਹਾਂ ਨੂੰ ਨਾ ਰੋਕਿਆ ਗਿਆ, ਤਾਂ ਇਹ ਆਉਣ ਵਾਲੀ ਪੀੜੀ ਲਈ ਬਹੁਤ ਹੀ ਘਾਤਕ ਸਿੱਧ ਹੋਣਗੇ। ਇਸ ਮੌਕੇ ਤੇ ਏ.ਐੱਸ.ਆਈ ਕੇਵਲ ਸਿੰਘ ਨੇ ਦੱਸਿਆ ਕਿ ਸਾਨੂੰ ਨਸ਼ਾ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸਨੂੰ ਡੀ ਐਡੀਕਸ਼ਨ ਸੈਂਟਰ ਬਾਰੇ ਦੱਸਿਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਪੁਲਿਸ ਨੂੰ ਜਾਰੀ ਕੀਤੇ ਹੋਏ ਟੋਲ ਫਰੀ ਨੰਬਰ 7527000165 ਉਪਰ ਜਾਣਕਾਰੀ ਦਿੱਤੀ ਜਾਵੇ। ਉਹਨਾਂ ਵਿਸ਼ਵਾਸ ਦੁਵਾਇਆ ਕਿ ਸ਼ਿਕਾਇਤ ਕਰਨ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

