logo

4751.22 ਲੱਖ ਰੁਪਏ ਦੀ ਲਾਗਤ ਨਾਲ, ਹੋਣ ਵਾਲੇ ਕੱਮਾਂ ਤੇ ਹੋਇਆ ਵਿਚਾਰ : ADC ਗਰੇਵਾਲ !!

4751.22 ਲੱਖ ਰੁਪਏ ਦੀ ਲਾਗਤ ਨਾਲ, ਹੋਣ ਵਾਲੇ ਕੱਮਾਂ ਤੇ ਹੋਇਆ ਵਿਚਾਰ : ADC ਗਰੇਵਾਲ !!

ਮੋਗਾ, 6 ਫਰਵਰੀ (ਮੁਨੀਸ਼ ਜਿੰਦਲ)

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਹੋਈ ਇਸ ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਸਾਲ 2025-26 ਦਾ ਸਾਲਾਨਾ ਇੰਪਲੀਮੈਨਟੇਸ਼ਨ ਪਲਾਨ ਨੂੰ ਮਨਜ਼ੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਗਰੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਹੋਣ ਵਾਲੇ ਕੰਮਾਂ ਅਤੇ ਖਰਚਿਆਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ 4751.22 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ, ਜਿਵੇਂ ਕਿ, ਸੋਲਿਡ ਵੇਸਟ ਮੈਨੇਜਮੈਂਟ, ਲਿਕੂਇਡ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਗੋਬਰਧਨ ਪ੍ਰੋਜੈਕਟ, ਘਰੇਲੂ ਪਖਾਨੇ ਅਤੇ ਕਮਿਊਨਿਟੀ ਸੈਨੇਟਰੀ ਕੰਪਲੈਕਸ ਨੂੰ ਮਨਜ਼ੂਰੀ ਦੇਣ ਸਬੰਧੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਮੌਜੂਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ। (ਫੋਟੋ: ਡੈਸਕ)

ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮੋਗਾ ਜਿਲ੍ਹੇ ਦੇ 2 ਪਿੰਡਾਂ, ਜਿਨ੍ਹਾਂ ਵਿੱਚ ਵਾਟਰ ਸਪਲਾਈ ਸਕੀਮਾਂ ਲਈ ਨਾਬਾਰਡ ਪ੍ਰੋਜੈਕਟ ਦੇ ਤਹਿਤ ਕੁੱਲ 153.49 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮਾਂ ਲਗਾਉਣ ਲਈ ਵੀ ਪ੍ਰਵਾਨਗੀ ਦੇਣ ਲਈ ਵਿਚਾਰੇ ਗਏ। ਇਹ ਵਾਟਰ ਸਪਲਾਈ ਸਕੀਮਾਂ ਪਿੰਡ ਰੱਤੀਆਂ ਬਲਾਕ ਮੋਗਾ 2 ਵਿੱਚ 106.99 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕਾਹਨ ਸਿੰਘ ਵਾਲਾ ਬਲਾਕ ਮੋਗਾ 2 ਵਿੱਚ 46.50 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਪਸੀ ਤਾਲਮੇਲ ਬਣਾਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਪਿੰਡਾਂ ਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੋਗਾ ਜ਼ਿਲ੍ਹੇ ਨੂੰ ਜਲਦ ਨੰਬਰ 1 ਤੇ ਲਿਆਂਦਾ ਜਾ ਸਕੇ।

administrator

Related Articles

Leave a Reply

Your email address will not be published. Required fields are marked *

error: Content is protected !!