logo

ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਗਿੱਲ ਵਿਖੇ, ਟ੍ਰੇਨਿੰਗ ਕੋਰਸ ਦਾ ਦੂਜਾ ਬੈਚ ਮਾਰਚ ਤੋਂ ਸ਼ੁਰੂ !!

ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਗਿੱਲ ਵਿਖੇ, ਟ੍ਰੇਨਿੰਗ ਕੋਰਸ ਦਾ ਦੂਜਾ ਬੈਚ ਮਾਰਚ ਤੋਂ ਸ਼ੁਰੂ !!

ਮੋਗਾ, 17 ਫਰਵਰੀ, (ਮੁਨੀਸ਼ ਜਿੰਦਲ)

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੁਲਦੀਪ ਸਿੰਘ ਜੱਸੋਵਾਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਮਹੀਨਾ ਮਾਰਚ ਵਿੱਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਪਿੰਡ ਗਿੱਲ, ਜਿਲ੍ਹਾ ਮੋਗਾ ਵਿਖੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਦੀ ਟ੍ਰੇਨਿੰਗ ਦਾ ਦੂਜਾ ਬੈਚ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਨੇ ਕਿਹਾ ਕਿ ਕੋਰਸ ਲਈ ਲਾਭਪਾਤਰੀ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ ਘੱਟੋ ਘੱਟ 5 ਵੀਂ ਪਾਸ ਹੋਵੇ। ਉਨ੍ਹਾਂ ਦੱਸਿਆ ਹੈ ਕਿ ਇਸ ਕੋਰਸ ਦੀ ਦਾਖਲਾ ਫੀਸ 3500 ਰੁਪਏ ਹੈ। ਜੋ ਮੌਕੇ ਤੇ ਜਮ੍ਹਾਂ ਕਰਵਾਈ ਜਾਵੇਗੀ। ਚਾਹਵਾਨ ਲਾਭਪਾਤਰੀ ਉਕਤ ਸਿਖਲਾਈ ਕੇਂਦਰ, ਪਿੰਡ ਗਿੱਲ ਵਿਖੇ ਆਪਣਾ ਫਾਰਮ ਅਤੇ ਲੋੜੀਂਦੇ ਦਸਤਾਵੇਜ਼ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਦੇ ਫੋਨ ਨੰਬਰ 95308-86829, ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ 95014-40960 ਉਪਰ ਸੰਪਰਕ ਕੀਤਾ ਜਾ ਸਕਦਾ ਹੈ।

administrator

Related Articles

Leave a Reply

Your email address will not be published. Required fields are marked *

error: Content is protected !!