


ਇਸ ਮੌਕੇ ਤੇ ਮੌਜੂਦ ਸਟਾਫ। (ਫੋਟੋ: ਡੈਸਕ)
ਮੋਗਾ 18 ਫਰਵਰੀ (ਮੁਨੀਸ਼ ਜਿੰਦਲ)
ਸਿਵਲ ਸਰਜਨ ਡਾ. ਰਮਨਦੀਪ ਅਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਟੀ ਹੈਲਥ ਅਫਸਰ, ANM’s ਅਤੇ ਆਸ਼ਾ ਵਰਕਰ ਦੀ ਸਾਂਸ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਜ਼ਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਨੇ ਬੱਚਿਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ, ਵਿਸਥਾਰ ਪੂਰਵਕ ਜਾਣਕਾਰੀ ਦਿਤੀ ਅਤੇ ਬੱਚਿਆਂ ਦਾ ਉਮਰ ਦੇ ਹਿਸਾਬ ਨਾਲ ਟੀਕਾਕਰਨ ਕਰਾਉਣਾ ਜਰੂਰੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਸੰਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਡਾ ਸਾਹਿਲ ਮਿੱਤਲ ਬੱਚਿਆਂ ਦੇ ਮਾਹਿਰ, ਨੇ ਨਵ ਜਨਮੇ ਬੱਚਿਆਂ ਦੀਆਂ ਬੀਮਾਰੀਆਂ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ ਨੇ ਵੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡਮ ਹਰਜਿੰਦਰ ਕੌਰ BEE ਨੇ ਸਮਾਜਿਕ ਜਾਗਰੂਕਤਾ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਅੰਮ੍ਰਿਤ ਸ਼ਰਮਾ BCC ਅਤੇ ਰਣਜੀਤ ਕੁਮਾਰ ਵੀ ਹਾਜਰ ਸਨ।

