logo

ਹੋਲੇ ਮੁਹੱਲੇ ਨੂੰ ਲੈਕੇ IPS ਗੁਲਨੀਤ ਖੁਰਾਣਾ ਨੇ ਕੱਸੀ ਕਮਰ ! ਸ਼ਰਧਾਲੂਆਂ ਦੀ ਸਹੂਲੀਅਤ ਲਈ ਅਨੇਕਾਂ ਆਦੇਸ਼ ਜਾਰੀ !!

ਹੋਲੇ ਮੁਹੱਲੇ ਨੂੰ ਲੈਕੇ IPS ਗੁਲਨੀਤ ਖੁਰਾਣਾ ਨੇ ਕੱਸੀ ਕਮਰ ! ਸ਼ਰਧਾਲੂਆਂ ਦੀ ਸਹੂਲੀਅਤ ਲਈ ਅਨੇਕਾਂ ਆਦੇਸ਼ ਜਾਰੀ !!

ਰੂਪ ਨਗਰ/ ਮੋਗਾ, 9 ਮਾਰਚ (ਮੁਨੀਸ਼ ਜਿੰਦਲ)

IPS GULNEET KHURANA

10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਆਈਪੀਐਸ ਗੁਲਨੀਤ ਸਿੰਘ ਖੁਰਾਣਾ, SSP ਰੂਪਨਗਰ ਨੇ ਹੁਣੇ ਤੋਂ ਕਮਰ ਕਸ ਲਈ ਹੈ। ਇਸ ਦੌਰਾਨ, ਸ਼ਰਧਾਲੂਆਂ ਨੂੰ, ਖ਼ਾਸਕਰ ਵਿਦੇਸ਼ ਤੋਂ ਆਉਣ ਵਾਲੀ ਸੰਗਤਾਂ ਨੂੰ, ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਉਹਨਾਂ ਵੱਲੋਂ ਅਨੇਕਾਂ ਆਦੇਸ਼ ਜਾਰੀ ਕੀਤੇ ਗਏ ਹਨ। ਜਿਹਨਾਂ ਵਿੱਚ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਸੰਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ SSP ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ ਆਪਣੇ ਜਿਲ੍ਹਿਆਂ/ ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। IPS ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ, ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ, ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ। ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

administrator

Related Articles

Leave a Reply

Your email address will not be published. Required fields are marked *

error: Content is protected !!