
ਮੋਗਾ 22 ਮਾਰਚ (ਮੁਨੀਸ਼ ਜਿੰਦਲ)
ਗੁਰਮੀਤ ਸਿੰਘ ਖੁੱਡੀਆਂ, ਕੈਬਿਨਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਬਲਜੀਤ ਸਿੰਘ ਚਾਨੀ ਮੇਅਰ ਮਿਉਸਪਲ ਕਾਰਪੋਰੇਸ਼ਨ, ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਅਤੇ ਸਰਪੰਚ ਪਿੰਡ ਗਿੱਲ ਦਰਸ਼ਨ ਸਿੰਘ ਹਾਜ਼ਰ ਸਨ।

ਵਿਧਾਇਕ ਅਮਨਦੀਪ, ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ।
ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਵੱਲੋਂ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ NLM ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ। ਉਹਨਾਂ ਦੱਸਿਆ ਕਿ ਬੇਰੋਜਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਦਾ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ। ਪਿਛਲੇ ਵਿੱਤੀ ਸਾਲ (2023-24) ਵਿੱਚ ਇਸ ਟ੍ਰੇਨਿੰਗ ਸੈਂਟਰ ਤੇ ਵੱਖ ਵੱਖ ਜ਼ਿਲਿਆਂ ਤੋਂ 851 ਸਿੱਖਿਆਰਥੀ ਟ੍ਰੇਨਡ ਕੀਤੇ ਗਏ, ਜਿਸ ਵਿੱਚ ਜ਼ਿਲਾ ਮੋਗਾ ਦੇ ਕੁੱਲ 319 ਸਿੱਖਿਆਰਥੀ ਟ੍ਰੇਨਡ ਹੋਏ, ਜਿਨ੍ਹਾਂ ਵਿੱਚੋਂ 163 ਨੌਜਵਾਨਾਂ ਨੂੰ ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਵਿੱਤੀ ਸਾਲ ਵਿੱਚ 412 ਮੋਗੇ ਜ਼ਿਲੇ ਦੇ ਸਿੱਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ, ਜਿਸ ਵਿੱਚ ਦਸੰਬਰ 2024 ਤੱਕ ਤਕਰੀਬਨ 105 ਪੜ੍ਹੇ ਲਿਖੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਮੋਹੱਈਆ ਕਰਵਾਇਆ ਗਿਆ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਲੜਕੇ ਲੜਕੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ। ਉਨ੍ਹਾ ਦਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਹੋਰ ਜਾਣਕਾਰੀ ਲਈ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਨਾਲ ਫੋਨ ਨੰਬਰ 01636-242480 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

