logo

ਕਣਕ ਦੇ ਸੀਜ਼ਨ ਵਿੱਚ, ਖਰੀਦ ਪ੍ਰਬੰਧਾਂ ਵਿੱਚ ਅਣਗਿਹਲੀ ਨਹੀਂ ਹੋਵੇਗੀ ਬਰਦਾਸ਼ਤ, ਸਖ਼ਤ ਆਦੇਸ਼ ਜਾਰੀ: DC ਸਾਗਰ !!

ਕਣਕ ਦੇ ਸੀਜ਼ਨ ਵਿੱਚ, ਖਰੀਦ ਪ੍ਰਬੰਧਾਂ ਵਿੱਚ ਅਣਗਿਹਲੀ ਨਹੀਂ ਹੋਵੇਗੀ ਬਰਦਾਸ਼ਤ, ਸਖ਼ਤ ਆਦੇਸ਼ ਜਾਰੀ: DC ਸਾਗਰ !!

ਮੋਗਾ 8 ਅਪ੍ਰੈਲ (ਮੁਨੀਸ਼ ਜਿੰਦਲ)

ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਣਕ ਦੀਆਂ ਖਰੀਦ ਏਜੰਸੀਆਂ, ਸਮੂਹ ਆੜਤੀਆਂ ਤੇ ਟਰਾਂਸਪੋਰਟਰਾ ਨਾਲ ਮੀਟਿੰਗ ਕੀਤੀ ਅਤੇ ਖੁਰਾਕ ਤੇ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਗੀਤਾ ਬਿਸ਼ੰਭੁ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਉਹ ਖੁਦ ਸੀਜਨ ਦੌਰਾਨ ਫੀਲਡ ਦੌਰੇ ਲਗਾਤਾਰ ਕਰਦੇ ਰਹਿਣਗੇ ਜੇਕਰ ਕਿਸੇ ਮੰਡੀ ਵਿਚ ਕਿਸੇ ਅਧਿਕਾਰੀ ਜਾਂ ਆੜ੍ਹਤੀਆਂ ਦੀ ਅਣਗਿਹਲੀ ਕਾਰਨ ਕਿਸੇ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਉਹ ਬਖਸ਼ਣਯੋਗ ਨਹੀਂ ਹੋਵੇਗਾ। ਖਰੀਦ, ਵੇਚ ਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਮੀਟਿੰਗ ਵਿੱਚ ਕਿਹਾ ਕਿ ਟਰਾਂਸਪੋਰਟ ਦੇ ਟਰੱਕ ਦੀ ਘਾਟ, ਲੇਬਰ ਘੱਟ ਹੈ ਆਦਿ ਦੀਆਂ ਸ਼ਿਕਾਇਤਾਂ ਬਿਲਕੁੱਲ ਨਹੀਂ ਸੁਣੀਆਂ ਜਾਣਗੀਆਂ। ਸਬੰਧਤ ਇਸਨੂੰ ਪੂਰਾ ਕਰਨ ਲਈ ਜਿੰਮੇਵਾਰ ਹੋਣਗੇ। ਇਸ ਮੌਕੇ ਉਨਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਇਲਾਕੇ ਅਧੀਨ ਆਉਂਦੀ ਅਨਾਜ ਮੰਡੀ ਦੀ ਕਣਕ ਦੀ ਖਰੀਦ ਅਤੇ ਸਾਂਭ ਸੰਭਾਲ ਲਈ ਜਿਲ੍ਹਾ ਮੰਡੀ ਅਫਸਰ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਮੀਨੀ ਪੱਧਰ ਉੱਤੇ ਜਾ ਕੇ ਜਾਇਜਾ ਲਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫਾਈ, ਛਾਂ ਅਤੇ ਖਪਾਨਿਆ ਦਾ ਯੋਗ ਪ੍ਰਬੰਧ ਕੀਤਾ ਜਾਵੇ। 

ਇਸ ਮੌਕੇ ਤੇ ਮੌਜੂਦ, ਆੜ੍ਹਤੀਏ ਤੇ ਮੰਡੀ ਅਧਿਕਾਰੀ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜਿਲ੍ਹੇ ਦੀਆਂ ਮੰਡੀਆ ਵਿੱਚ MSP ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀ ਵਾਹਨਾ ਦੀ ਚੈਕਿੰਗ ਉਤੇ ਸਖ਼ਤੀ ਕੀਤੀ ਜਾਵੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 56 ਕੁਇੰਟਲ ਤੋਂ ਵੱਧ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 56 ਕੁਇੰਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 109 ਮੰਡੀਆਂ ਵਿੱਚ ਅੰਦਾਜ਼ਨ 735000 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ/ ਗੱਠਾਂ ਉਪਲੱਬਧ ਹਨ। ਵਿਭਾਗ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

ਗੀਤਾ ਬਿਸ਼ੰਭੁ ਨੇ ਕਿਹਾ ਕਿ ਜਿਲ੍ਹੇ ਦੀ ਨੋਟੀਫਾਈ ਕੀਤੀਆਂ ਮੰਡੀਆਂ ਵਿਚ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। 

administrator

Related Articles

Leave a Reply

Your email address will not be published. Required fields are marked *

error: Content is protected !!