

ਮੋਗਾ 18 ਅਪ੍ਰੈਲ (ਮੁਨੀਸ਼ ਜਿੰਦਲ/ ਅਸ਼ੋਕ ਮੌਰੀਆ)
ਸ਼ਹਿਰ ਦੇ ਮੇਨ ਬਜਾਰ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆ ਤੋਂ ਇਲਾਵਾ ਛਾਪੇਮਾਰੀ ਕੀਤੀ ਗਈ, ਤਾਂ ਜੋ ਬਾਲ ਭਿਖਿਆ ਨੂੰ ਰੋਕਿਆ ਜਾ ਸਕੇ। ਜਿਲ੍ਹਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਬਾਲ ਭਿਖਿਆ ਕਰਵਾਉਣ ਨਾਲ ਹੋਣ ਵਾਲੀ ਸਜਾ ਅਤੇ ਜੁਰਮਾਨੇ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਟੀਮ ਵੱਲੋਂ ਦੁਕਾਨ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਬੱਚਾ ਭੀਖ ਮੰਗਦਾ ਮਿਲਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਬੱਚੇ ਉਨ੍ਹਾਂ ਨੂੰ ਮਿਲਦੇ ਹਨ, ਤਾਂ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਤੇ ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਵੀ ਸੂਚਿਤ ਕੀਤਾ ਜਾਵੇ। ਇਸ ਮੌਕੇ ਤੇ ਟੀਮ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਲੀਗਲ ਕਮ ਪ੍ਰੋਬੇਸ਼ਨ ਅਫਸਰ ਹਰਵਿੰਦਰ ਕੌਰ, ਮੈਂਬਰ ਬਾਲ ਭਲਾਈ ਕਮੇਟੀ, ਅਵਤਾਰ ਸਿੰਘ, ਪੁਲਿਸ ਵਿਭਾਗ ਤੋਂ ASI ਨਛੱਤਰ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੋਸ਼ਲ ਵਰਕਰ ਚੰਚਲ ਗੋਇਲ, ਕੇਸ ਵਰਕਰ ਹਰਜੋਤ ਸਿੰਘ ਅਤੇ ਰਮਨਦੀਪ ਕੌਰ ਹਾਜ਼ਰ ਸਨ।