

ਮੋਗਾ 19 ਅਪ੍ਰੈਲ (ਮੁਨੀਸ਼ ਜਿੰਦਲ)
ਸਥਾਨਕ ਸੁਤੰਤਰਤਾ ਸੈਨਾਨੀ ਭਵਨ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜਿਲ੍ਹਾ ਮੋਗਾ ਦੀ ਮਹੀਨਾ ਵਾਰ ਮੀਟਿੰਗ ਸੁਖਦੇਵ ਸਿੰਘ ਰਾਊਕੇ ਦੀ ਪ੍ਰਧਾਨਗੀ ਹੇਠ ਹੋਈ। ਸਟੇਜ ਦੀ ਕਾਰਵਾਈ ਬਿੱਕਰ ਸਿੰਘ ਮਾਛੀਕੇ ਨੇ ਬਾਖੂਬੀ ਨਿਭਾਈ। ਮੀਟਿੰਗ ਦੇ ਅਰੰਭ ਵਿੱਚ ਪਿਛਲੇ ਦਿਨੀ ਸਵਰਗ ਵਾਸ ਹੋ ਗਏ ਪੈਨਸ਼ਨਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਸੁਰਿੰਦਰ ਰਾਮ ਕੁੱਸਾ, ਸੁਖਦੇਵ ਸਿੰਘ ਰਾਊਕੇ, ਸੁਰਿੰਦਰ ਸਿੰਘ ਮੋਗਾ, ਚਮਕੌਰ ਸਿੰਘ ਸਰਾਂ, ਨਾਇਬ ਸਿੰਘ, ਸੁਖਮੰਦਰ ਸਿੰਘ ਗੱਜਣ ਵਾਲਾ, ਕੇਹਰ ਸਿੰਘ ਕਿਸ਼ਨ ਪੁਰਾ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵਲੋ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਪੰਜਾਬ ਕੈਬਨਿਟ ਸਬ ਕਮੇਟੀ ਵਲੋ ਵਾਰ ਵਾਰ ਸਾਂਝਾ ਫਰੰਟ ਨੂੰ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਇਨਕਾਰੀ ਕਰਨ ਦੀ ਨਖੇਧੀ ਕੀਤੀ ਗਈ। ਇਸ ਕਰਕੇ ਸਾਰੇ ਬੁਲਾਰਿਆਂ ਨੇ ਕਿਹਾ ਕਿ 15 ਅਪ੍ਰੈਲ ਨੂੰ ਸਾਂਝਾ ਫਰੰਟ ਨਾਲ ਮੀਟਿੰਗ ਨਾ ਕਰਨਾ ਅਤੀ ਨਿੰਦਣ ਯੋਗ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਬਕਾਏ ਦੀਆਂ ਕਿਸ਼ਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਛੇ ਮਹੀਨੇ ਵਿੱਚ ਭੁਗਤਾਨ ਕਰਨ ਅਤੇ ਕੇਂਦਰ ਦੀ ਤਰਜ਼ ਤੇ ਡੀ.ਏ 55% ਕਰਨ, 2.59 ਦਾ ਸਿਫਾਰਸ਼ ਕੀਤਾ ਗੁਣਾਕ ਲਾਗੂ ਕਰਨ ਆਦਿ ਮੰਗਾਂ ਤੇ ਤੁਰੰਤ ਫੈਸਲਾ ਕੀਤਾ ਜਾਵੇ, ਜਿਨ੍ਹਾਂ ਲਈ ਕਿਸੇ ਮੀਟਿੰਗ ਦੀ ਲੋੜ ਨਹੀਂ।

ਇਸ ਮੌਕੇ ਤੇ ਮੌਜੂਦ, ਐਸੋਸੀਏਸ਼ਨ ਦੇ ,ਮੇਮ੍ਬਰ।
ਮੀਟਿੰਗ ਵਿਚ ਸ਼ਾਮਲ ਮਾਸਟਰ ਪ੍ਰੇਮ ਕੁਮਾਰ, ਇੰਦਰਜੀਤ ਸਿੰਘ ਮੋਗਾ, ਜੋਰਾਵਰ ਸਿੰਘ ਬੱਧਨੀ, ਓਮਾਂ ਕਾਂਤ ਸਾਸ਼ਤਰੀ, ਜੁਗਿੰਦਰ ਸਿੰਘ ਰਣਸੀਂਹ ਨੇ ਸੰਘਰਸ਼ ਨੂੰ ਤੇਜ ਕਰਕੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਦੀ ਮੀਟਿੰਗ ਵਿੱਚ ਬਖਸ਼ੀਸ਼ ਸਿੰਘ, ਪਿਆਰਾ ਸਿੰਘ, ਜਸਪਾਲ ਸਿੰਘ , ਮਨਜੀਤ ਸਿੰਘ, ਬਲੌਰ ਸਿੰਘ, ਸ਼ਮਸ਼ੇਰ ਸਿੰਘ, ਤੇਜਾ ਸਿੰਘ ਘੱਲ ਕਲਾਂ ਅਤੇ ਹੋਰ ਬਹੁਤ ਸਾਰੇ ਆਗੂ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆ ਗਿਆਨ ਸਿੰਘ, ਸਾਬਕਾ DPRO ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋੰ ਬਜੁੱਰਗ ਪੈਨਸਰਾਂ ਦੀਆਂ ਮੰਗਾਂ ਨਾ ਮੰਨ ਕੇ ਧਰਨੇ ਮੁਜ਼ਾਹਰਿਆਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।