logo

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ‘ਆਪ’ ਸਰਕਾਰ ਹਮੇਸ਼ਾ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ: ਵਿਧਾਇਕ ਅਮਨਦੀਪ !!

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ‘ਆਪ’ ਸਰਕਾਰ ਹਮੇਸ਼ਾ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ: ਵਿਧਾਇਕ ਅਮਨਦੀਪ !!

ਮੋਗਾ, 23 ਅਪ੍ਰੈਲ (ਮੁਨੀਸ਼ ਜਿੰਦਲ)

ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਚੜਿਕ ਅਤੇ ਉਨ੍ਹਾਂ ਦੇ ਪਿਤਾ ਸ਼ਹੀਦ ਹਵਲਦਾਰ ਬਲਦੇਵ ਸਿੰਘ ਦੀ ਦੂਜੀ ਬਰਸੀ ‘ਤੇ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ, ਜ਼ਿਲ੍ਹੇ ਦੇ ਪਿੰਡ ਚੜਿਕ ਵਿਖੇ, ਉਨ੍ਹਾਂ ਦੇ ਸਥਾਨ ‘ਤੇ ਜਾ ਕੇ ਉਨ੍ਹਾਂ ਦੇ ਬੁੱਤ ‘ਤੇ  ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਅਮਨਦੀਪ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਸਾਡੀ ਸਰਕਾਰ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਕੁਲਵੰਤ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਇਸ ਦੌਰਾਨ ਫੌਜ ਦੀ ਇੱਕ ਟੁਕੜੀ ਨੇ ਸ਼ਹੀਦ ਕੁਲਵੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਵਿਧਾਇਕ ਅਮਨਦੀਪ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।

ਇਸ ਮੌਕੇ ਕਰਨਲ ਬਲਕਾਰ ਸਿੰਘ, ਸੂਬੇਦਾਰ ਸੁਖਚੈਨ ਸਿੰਘ, ਕੈਪਟਨ ਬਾਬਾ ਹਰਭਜਨ ਸਿੰਘ, ਐਕਸ ਸਰਵਿਸਮੈਨ ਵੈਲਫੇਅਰ ਸੋਸਾਇਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਸੈਨਿਕ ਵੈਲਫੇਅਰ ਸੋਸਾਇਟੀ ਮਾਣੂੰਕੇ ਦੇ ਪ੍ਰਧਾਨ ਕੈਪਟਨ ਸੁਰਜੀਤ ਸਿੰਘ, ਕੈਪਟਨ ਬਿੱਕਰ ਸਿੰਘ, ਮੇਜਰ ਨਾਇਬ ਚੜਿਕ, ਸਾਬਕਾ ਸੈਨਿਕ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਜਗੀਰ ਪੱਟੀ ਦੇ ਸਰਪੰਚ ਸ਼ਮਸ਼ੇਰ ਸਿੰਘ, ਸ਼ਹਿਰ ਵਾਸੀ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

administrator

Related Articles

Leave a Reply

Your email address will not be published. Required fields are marked *

error: Content is protected !!