logo

ਜਿਲੇ ਵਿੱਚ 16 ਮਈ ਤੋਂ ਯਾਤਰਾ ਆਰੰਭ ! ਅਧਿਕਾਰੀ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ : SDM ਸਾਰੰਗਪ੍ਰੀਤ !!

ਜਿਲੇ ਵਿੱਚ 16 ਮਈ ਤੋਂ ਯਾਤਰਾ ਆਰੰਭ ! ਅਧਿਕਾਰੀ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ : SDM ਸਾਰੰਗਪ੍ਰੀਤ !!

ਮੋਗਾ 14 ਮਈ, (ਮੁਨੀਸ਼ ਜਿੰਦਲ)

SARANGPREET SINGH
SDM MOGA

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਇਸ ਕੋਹੜ ਨੂੰ ਖਤਮ ਕਰਨ ਲਈ ਗੰਭੀਰ ਹੈ, ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਮੋਗਾ ਵਿਖੇ 16 ਮਈ ਤੋਂ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਨੇ ਮੀਡਿਆ ਕਰਮੀਆਂ ਨਾਲ ਸਾਂਝੀ ਕੀਤੀ। 

PCS ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਹੁਣ ਰੋਜ਼ਾਨਾ ਦੇ ਅਧਾਰ ਤੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਵਾਰਡਾਂ ਤੇ ਪਿੰਡਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਹਲਕਾ ਵਿਧਾਇਕ, ਸਰਪੰਚ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀਨੀਅਰ ਮੈਡੀਕਲ ਅਫ਼ਸਰ, ਥਾਣਾ ਮੁਖੀ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰਨਗੇ। ਐਸ.ਡੀ.ਐਮ ਸਾਰੰਗਪੀ੍ਤ ਨੇ ਦੱਸਿਆ ਕਿ 16 ਮਈ ਨੂੰ ਵਾਰਡ ਨੰਬਰ 6, 25, 7, ਰਾਮੂੰਵਾਲਾ ਕਲਾਂ, ਰਾਮੂੰਵਾਲਾ ਨਵਾਂ, ਰਾਮੂੰਵਾਲਾ ਹਰਚੋਕਾ ਵਿਖੇ, 17 ਮਈ ਨੂੰ 8, 9, 10 ਵਾਰਡ ਵਿੱਚ, 18 ਮਈ ਨੂੰ ਵਾਰਡ ਨੰਬਰ 13, 14, 15 ਵਿੱਚ, 19 ਮਈ ਨੂੰ ਵਾਰਡ ਨੰਬਰ 16, 17, 18 ਵਿੱਚ ਅਤੇ 20 ਮਈ ਨੂੰ ਵਾਰਡ ਨੰਬਰ 19, 20, 21 ਵਿੱਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ 21 ਮਈ ਨੂੰ ਝੰਡੇਵਾਲਾ, ਚੜਿੱਕ ਪੱਤੀ, ਚੁੱਪਕੀਤੀ, 22 ਮਈ ਨੂੰ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ, 23 ਮਈ ਨੂੰ ਘੱਲ ਕਲਾਂ, ਅਜੀਤਵਾਲ, ਦਾਰਾਪੁਰ, ਢੁੱਡੀਕੇ, ਮੰਗੇਵਾਲਾ ਅਤੇ ਮੱਦੋਕੇ ਵਿਖੇ ਇਹ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ। ਇਹਨਾਂ ਪ੍ਰੋਗਰਾਮਾਂ ਦਾ ਸਮਾਂ ਸ਼ਾਮ 4 ਤੋਂ 6 ਵਜੇ ਤੱਕ ਅਲੱਗ ਅਲੱਗ ਹੋਵੇਗਾ।

SDM ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼, ਜਮੀਨੀ ਪੱਧਰ ਉੱਤੇ ਪ੍ਰਸ਼ਾਸਨਿਕ ਪਹੁੰਚ ਨੂੰ ਯਕੀਨੀ ਬਣਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣਾ ਯਕੀਨੀ ਬਣਾਉਣ। 

administrator

Related Articles

Leave a Reply

Your email address will not be published. Required fields are marked *

error: Content is protected !!