
ਮੋਗਾ, 06 ਜੂਨ, (ਮੁਨੀਸ਼ ਜਿੰਦਲ)
ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਸਰਕਾਰੀ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ ਤੋ ਸਫਲਤਾਪੂਰਵਕ ਕਰਵਾਇਆ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਦੀਪ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਹਾਇਤਾ ਪ੍ਰਾਪਤ, ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ। ਆਰ.ਬੀ.ਐਸ.ਕੇ. ਟੀਮ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਡਾ. ਪਰਦੀਪ ਕੁਮਾਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਡਾ. ਗਗਨਦੀਪ ਸਿੰਘ, ਜਿਲ੍ਹਾ ਟੀ.ਬੀ ਅਫਸਰ ਡਾ. ਗੋਰਵਪ੍ਰੀਤ ਸਿੰਘ, ਐਸ.ਐਮ.ੳ. ਡਾ. ਨਿਸ਼ਾ ਬਾਸ਼ਲ, ਐਸ.ਐਮ.ੳ. ਡਾ. ਸੁਖਮਨਦੀਪ ਕੋਰ, ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਫੋਰਟੀਸ ਹਸਪਤਾਲ ਮੋਹਾਲੀ ਤੋਂ ਬਿਲਕੁਲ ਮੁਫਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ।

ਆਰ.ਬੀ.ਐਸ.ਕੇ. ਦੀ ਟੀਮ ਨੇ ਦਲਜੀਤ ਸਿੰਘ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਦਲਜੀਤ ਸਿੰਘ ਦੀ ਮਾਤਾ ਪ੍ਰੀਤ ਕੋਰ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ। ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ। ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਦੇ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ।