
ਮੋਗਾ, 16 ਜੁਲਾਈ, (ਮੁਨੀਸ਼ ਜਿੰਦਲ)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਅਥਾਰਟੀ ਵਚਨਬੱਧ ਹੈ। ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ.ਡੀ.ਆਰ ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗ ਵੀ ਇਹਨਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜੀਹ ਦੇਣ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਿਸ਼ਨ ਸਰੂਪ ਵੱਲੋਂ ਕੀਤਾ ਗਿਆ। ਬੁਧਵਾਰ ਨੂੰ ਉਹ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਵੱਲੋਂ ਓਵਰ ਕਰਾਊਡਿੰਗ ਇਨ ਜੇਲ, ਜੁਵੇਨਾਈਲ ਜਸਟਿਸ ਬੋਰਡ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਨਾਲ ਸਬੰਧਤ ਵੀ ਮੀਟਿੰਗਾਂ ਕੀਤੀਆਂ ਗਈਆਂ।
ਉਹਨਾਂ ਕਿਹਾ ਕਿ 13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਹਾ ਪਹੁੰਚਾਇਆ ਜਾਵੇ।