logo

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਵਿਖੇ ਲਗਾਇਆ ਕੈਂਪ : ਜੱਜ ਕਿਰਨ ਜਯੋਤੀ !!

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਵਿਖੇ ਲਗਾਇਆ ਕੈਂਪ : ਜੱਜ ਕਿਰਨ ਜਯੋਤੀ !!

ਮੋਗਾ, 29 ਜੁਲਾਈ, (ਮੁਨੀਸ਼ ਜਿੰਦਲ)

ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਮਾਨਯੋਗ ਬਿਸ਼ਨ ਸਰੂਪ ਦੀ ਅਗਵਾਈ ਹੇਠ ਬਿਰਧ ਆਸ਼ਰਮ “ਏਕ ਆਸ ਆਸ਼ਰਮ ਸੇਵਾ ਸੋਸਾਇਟੀ” ਰੌਲੀ ਰੋਡ ਮੋਗਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਜੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਸਿਵਲ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾ. ਮਨਿੰਦਰਜੀਤ ਸਿੰਘ, ਚਮੜੀ ਰੋਗਾਂ ਦੇ ਮਾਹਿਰ ਡਾ. ਜਸਪ੍ਰੀਤ ਕੌਰ  ਅਤੇ ਛਾਤੀ ਰੋਗਾਂ ਦੇ ਮਾਹਿਰ ਡਾ. ਅਸ਼ਮਿਤਾ ਹਾਜਰ ਸਨ, ਜਿਹਨਾਂ ਨੇ ਕੁੱਲ 80 ਬਜੁਰਗਾਂ ਦਾ ਚੈਕਅੱਪ ਕੀਤਾ ਗਿਆ ਅਤੇ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਵਲੋਂ ਸਾਰੇ ਬਜੁਰਗਾਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਜੁਰਗਾਂ ਦੀ ਚੰਗੀ ਸਿਹਤ ਲਈ ਉਹ, ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਨ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਿਣਗੇ। ਉਨ੍ਹਾਂ ਵੱਲੋਂ ਬਜੁਰਗਾਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕਿਹੜੇ ਕਿਹੜੇ ਵਿਅਕਤੀ, ਕਿਸ ਤਰ੍ਹਾਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਤੇ ਬਿਰਧ ਆਸ਼ਰਮ ਦੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਬਾਵਾ ਵੀ ਹਾਜਰ ਸਨ।

administrator

Related Articles

Leave a Reply

Your email address will not be published. Required fields are marked *

error: Content is protected !!