logo

NDMA ਦੀ ਟੀਮ ਪੁੱਜੀ ਮੋਗਾ, ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

NDMA ਦੀ ਟੀਮ ਪੁੱਜੀ ਮੋਗਾ, ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਮੋਗਾ, 26 ਅਗਸਤ, (ਮੁਨੀਸ਼ ਜਿੰਦਲ)

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (NDMA) ਦੀ ਟੀਮ ਨੇ ਮੰਗਲਵਾਰ ਨੂੰ ਜ਼ਿਲ੍ਹਾ ਮੋਗਾ ਵਿਖੇ ਸਮੂਹ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੁਦਰਤੀ ਆਫਤਾਂ ਤੋਂ ਲੋਕਾਂ ਦੀ ਸੁਰੱਖਿਆ ਲਈ ਬੰਦੋਬਸਤ ਆਦਿ ਵਿਸ਼ਿਆਂ ਉਪਰ ਵਿਚਾਰ ਚਰਚਾ ਕੀਤੀ ਗਈ ਅਤੇ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਬਾਰੇ ਵੀ ਜਾਣਿਆ ਗਿਆ।

ਇਸ ਮੀਟਿੰਗ ਵਿੱਚ ਪਵਨ ਕੁਮਾਰ ਸਿੰਘ ਜਾਇੰਟ ਐਡਵਾਈਜ਼ਰ, ਸੁਭਾਸ਼ ਚੰਦ ਅੰਡਰ ਸੈਕਟਰੀ, ਰੰਜਨ ਬੋਹਰਾ ਸੀਨੀਅਰ ਕੰਸਲਟੈਂਟ ਸ਼ਾਮਿਲ ਸਨ। ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, SDM ਸਾਰੰਗਪ੍ਰੀਤ ਸਿੰਘ ਔਜਲਾ, SDM ਸਵਾਤੀ, SDM ਬੇਅੰਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, ਐਸ.ਪੀ. ਸੰਦੀਪ ਸਿੰਘ ਮੰਡ ਆਦਿ ਅਧਿਕਾਰੀ ਹਾਜਰ ਸਨ।

DC ਸਾਗਰ ਸੇਤੀਆ ਨਾਲ ਬੈਠਕ ਕਰਦੀ NDMA ਦੀ ਟੀਮ।

ਇਸ ਮੀਟਿੰਗ ਦੌਰਾਨ ਹੜ੍ਹ, ਭੁਚਾਲ, ਅੱਗ ਅਤੇ ਹੋਰ ਐਮਰਜੈਂਸੀ ਸਥਿਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਅਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ NDMA ਦੇ ਅਧਿਕਾਰੀਆਂ ਵੱਲੋਂ ਰਾਜ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਪਾਸੋਂ ਆਫ਼ਤ ਪ੍ਰਬੰਧਨ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ, ਆਫ਼ਤ ਪ੍ਰਬੰਧਨ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ ਅਤੇ ਅੱਪਡੇਟ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨਾਲ ਸਮੇਂ ਸਿਰ ਚੇਤਾਵਨੀ ਪ੍ਰਣਾਲੀ ਅਤੇ ਸ਼ੁਰੂਆਤੀ ਕਾਰਜ ਯੋਜਨਾ, ਬਚਾਅ ਕਾਰਜ, ਰਾਹਤ ਸਮੱਗਰੀ ਦੀ ਉਪਲਬਧਤਾ, ਸਿਵਲ ਮਿਲਟਰੀ ਵਿੱਚ (ਹਥਿਆਰਬੰਦ ਬਲ, CAPF, NDRF, SDRF) ਅੰਤਰ ਵਿਭਾਗੀ ਤਾਲਮੇਲ ਨੂੰ ਮਜ਼ਬੂਤ ਕਰਨ, ਕਿਸੇ ਵੀ ਕੁਦਰਤੀ ਆਪਦਾ ਜਾਂ ਕਿਸੇ ਹੋਰ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਆਪਦਾ ਮਿੱਤਰ, ਨੌਜਵਾਨ ਆਪਦਾ ਮਿੱਤਰ, ਆਪਦਾ ਸਖੀ ਅਤੇ ਨੌਜਵਾਨ ਵਲੰਟੀਅਰਾਂ ਆਦਿ ਦੀ ਅਗਾਊਂ ਟਰੇਨਿੰਗ, ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਆਦਿ ਵਰਗੇ ਪੱਖਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਆਫ਼ਤ ਪ੍ਰਬੰਧਨ ਲਈ ਭਵਿੱਖ ਦੀਆਂ ਯੋਜਨਾਵਾਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਸੁਝਾਅ ਵੀ ਲਏ ਗਏ। ਇਸ ਦੌਰਾਨ NDMA ਦੇ ਅਧਿਕਾਰੀਆਂ ਵੱਲੋਂ ਕੇਂਦਰ ਦੀਆਂ ਆਫ਼ਤ ਨਾਲ ਸਬੰਧਤ ਸਕੀਮਾਂ, ਐਸਓਪੀਜ਼ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਸਮੂਹ ਵਿਭਾਗਾਂ ਵਿਚਕਾਰ ਆਪਸੀ ਸਹਿਯੋਗ ਅਤੇ ਕੋਆਰਡੀਨੇਸ਼ਨ ਨਾਲ ਹੀ ਕਿਸੇ ਵੀ ਸੰਕਟ ਦਾ ਸਫਲਤਾ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪੁਖਤਾ ਪ੍ਰਬੰਧ ਹਨ ਇਸ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਸੁਚੇਤ ਹੈ। ਹੜ੍ਹ ਸੰਭਾਵੀ ਇਲਾਕਿਆਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਰਾਬਤਾ ਰੱਖ ਕੇ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ।

ਮੀਟਿੰਗ ਵਿੱਚ ਹਾਜਰ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਕੁਦਰਤੀ ਆਫਤਾਂ ਵਿੱਚ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਨ ਜਾਗਰੂਕਤਾ ਮੁਹਿੰਮ ਚਲਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਫ਼ਤ ਪ੍ਰਬੰਧਨ ਸਬੰਧੀ ਜੇਕਰ ਕਿਸੇ ਵੀ ਪ੍ਰਕਾਰ ਦੀ ਮਸ਼ੀਨਰੀ/ ਸਮੱਗਰੀ ਆਦਿ ਦੀ ਜ਼ਰੂਰਤ ਹੋਵੇ ਤਾਂ ਉਸ ਦੀ ਲੋੜ ਜ਼ਿਲ੍ਹਾ ਦਫ਼ਤਰ ਨੂੰ ਭੇਜੀ ਜਾਵੇ। NDMA ਤੇ SDMA ਦੀ ਟੀਮਾਂ ਨੇ ਗੱਟੀ ਜੱਟਾਂ ਪਿੰਡ ਅਤੇ ਹੋਰ ਹੜ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਵਿਵੇਕ ਸ਼ਰਮਾ ਸੀਨੀਅਰ ਕੰਸਲਟੈਂਟ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ (SDMA)ਅਤੇ DDMA ਰਾਮ ਚੰਦਰ ਵੱਲੋਂ ਰਾਜ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

administrator

Related Articles

Leave a Reply

Your email address will not be published. Required fields are marked *

error: Content is protected !!