logo

SD ਕਾਲਜ ਫਾਰ ਵੂਮੈਨ ਵਿਖੇ ਅੰਤਰ ਰਾਸ਼ਟਰੀ ਵਿਦਿਆਰਥੀ ਦਿਵਸ ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

SD ਕਾਲਜ ਫਾਰ ਵੂਮੈਨ ਵਿਖੇ ਅੰਤਰ ਰਾਸ਼ਟਰੀ ਵਿਦਿਆਰਥੀ ਦਿਵਸ ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਮੋਗਾ, 15 ਅਕਤੂਬਰ, (ਮੁਨੀਸ਼ ਜਿੰਦਲ)

ਅੰਤਰ ਰਾਸ਼ਟਰੀ ਵਿਦਿਆਰਥੀ ਦਿਵਸ ਤਹਿਤ SD ਕਾਲਜ ਫਾਰ ਵੂਮੈਨ ਵਿਖੇ ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ SAS ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਬਿਸ਼ਨ ਸਰੂਪ  ਦੀ ਅਗਵਾਈ ਹੇਠ ਜੱਜ ਕਿਰਨ ਜਯੋਤੀ, CJM ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ  ਮੌਜੂਦ ਵਿਦਿਆਰਥੀ ਤੇ ਹੋਰ ਪਤਵੰਤੇ।

ਆਪਣੇ ਸੰਬੋਧਨ ਵਿੱਚ ਮਿਸ ਕਿਰਨ ਜਯੋਤੀ CJM ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿੱਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣੂੰ ਕਰਵਾਇਆ ਉੱਥੇ ਹੀ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ, ਐੱਸ.ਸੀ., ਹਿਰਾਸਤ ਵਿੱਚ, ਬੇਗਾਰ ਦੇ ਮਾਰੇ ਅਤੇ ਜਿਹਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ੇ ਦਾ ਸਿਹਤ ਅਤੇ ਸਮਾਜ ਉਤੇ ਦੁਰਪ੍ਰਭਾਵ ਬਾਰੇ ਦੱਸਿਆ ਅਤੇ ਇਸ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ। ਉਹਨਾਂ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਲੜਕੀਆਂ ਨੂੰ ਆਪਣੀ ਪੜਾਈ ਤੋਂ ਬਾਅਦ ਨੌਕਰੀ ਦੇ ਮਾਹੌਲ ਵਿੱਚ ਆਉਣ ਵਾਲੀਆਂ ਔਕੜਾਂ ਬਾਰੇ ਜਾਣੂ ਕਰਵਾਇਆ ਅਤੇ ਨੌਕਰੀ ਦੌਰਾਨ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਕੁੜੀਆਂ ਦੇ ਸਬੰਧ ਵਿੱਚ ਬਣੇ ਹੋਏ ਕਾਨੂੰਨਾਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਹਰ ਇੱਕ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਜਿਥੇ ਵੀ ਕੋਈ ਔਰਤ ਨੌਕਰੀ ਕਰਦੀ ਹੈ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਲੜਕੀਆਂ ਦੀ ਜਿਨਸੀ ਸੁਰੱਖਿਆ ਲਈ ਕਮੇਟੀ ਬਣਾਈ ਜਾਂਦੀ ਹੈ ਜਿਸ ਦਾ ਮੁੱਖ ਮੰਤਵ ਕੁੜੀਆਂ ਨੂੰ ਕੰਮ ਕਰਨ ਵਿੱਚ ਪੇਸ਼ ਆਉਣ ਵਾਲੀਆਂ ਦਿੱਕਤਾਂ ਨਾਲ ਨਜਿੱਠਣਾ ਹੁੰਦਾ ਹੈ।

ਇਸ ਮੌਕੇ ਤੇ ਮਿਸ ਵੀਰਪਾਲ ਕੌਰ ਪੈਨਲ ਵਕੀਲ ਵੱਲੋਂ ਵੀ ਨਾਲਸਾ ਅਤੇ ਪਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲਸਾ ਵੱਲੋਂ ਜਾਰੀ ਕੀਤੇ ਗਏ ਟੋਲ ਫਰੀ ਨੰਬਰ 15100 ਬਾਰੇ ਵੀ ਦੱਸਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ, ਡਾ. ਪਲਵਿੰਦਰ ਕੌਰ ਲੋਧੀ, ਸਣੇ ਕਾਲਜ ਦਾ ਹੋਰ ਸਟਾਫ ਵੀ ਮੌਜੂਦ ਸੀ।

administrator

Related Articles

Leave a Reply

Your email address will not be published. Required fields are marked *

error: Content is protected !!