logo

ਐੱਸ.ਐਮ.ਓ ਮੋਗਾ ਤੋਂ ਜਾਣੋ, ਕਿਵੇਂ ਤੁਸੀਂ ਠੰਡ ਦੇ ਮੌਸਮ ਵਿੱਚ ਰਹਿ ਸਕਦੇ ਹੋਂ ਸੁਰੱਖਿਅਤ !!

ਐੱਸ.ਐਮ.ਓ ਮੋਗਾ ਤੋਂ ਜਾਣੋ, ਕਿਵੇਂ ਤੁਸੀਂ ਠੰਡ ਦੇ ਮੌਸਮ ਵਿੱਚ ਰਹਿ ਸਕਦੇ ਹੋਂ ਸੁਰੱਖਿਅਤ !!

ਮੋਗਾ 6 ਜਨਵਰੀ (ਮੁਨੀਸ਼ ਜਿੰਦਲ)

DR. GAGANDEEP SINGH SIDHU
SMO MOGA

‘ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜੁਰਗ ਅਤੇ ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ’। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਾਕਟਰ ਗਗਨਦੀਪ ਸਿੰਘ ਸਿੱਧੂ, ਸੀਨੀਅਰ ਮੈਡੀਕਲ ਅਫਸਰ ਮੋਗਾ ਵੱਲੋਂ ਕੀਤਾ ਗਿਆ। ਇਸ ਲਈ ਬਜੁਰਗ ਅਤੇ ਰੋਗਾਂ ਤੋਂ ਪੀੜਤ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।

ਡਾਕਟਰ ਗਗਨਦੀਪ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ। ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨਾ ਦੱਸਿਆ ਕਿ ਲਗਾਤਰ ਠੰਡ ਦੇ ਸੰਪਰਕ ਚ ਰਹਿਣ ਕਾਰਨ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਅਤੇ ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲ ਵਿੱਚ ਲੋੜੀਂਦੇ ਇੰਤਜਾਮ ਕਰ ਲਏ ਗਏ ਹਨ। ਓਹਨਾ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ ਚ ਜਿਆਦਾ ਬਿਮਾਰ ਹੁੰਦੇ ਹਨ। ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ਤੇ ਟੋਪੀ ਪਾਕੇ ਰੱਖਣੀ ਚਾਹੀਦੀ ਹੈ। ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ, ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗੁਨਗੁਨਾ ਪਾਣੀ ਪੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਅਤੇ ਧੁੰਦ ਦੇ ਮੌਸਮ ਵਿੱਚ ਬੇਲੋੜੇ ਸਫਰ ਅਤੇ ਬਿਨਾਂ ਜਰੂਰਤ ਤੋਂ ਘਰੋਂ ਬਾਹਰ ਨਾ ਨਿਕਲੋ ਅਤੇ ਸਰਦੀ ਕਾਰਨ ਜਿਆਦਾ ਤਕਲੀਫ ਹੋਣ ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਨਾ ਚਾਹੀਦਾ ਹੈ।

administrator

Related Articles

Leave a Reply

Your email address will not be published. Required fields are marked *

error: Content is protected !!