logo

ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਦੇਸ਼ ਦਾ ਰਾਸ਼ਟਰੀ ਤਿਉਹਾਰ : ADC ਚਾਰੂਮਿਤਾ

ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਦੇਸ਼ ਦਾ ਰਾਸ਼ਟਰੀ ਤਿਉਹਾਰ : ADC ਚਾਰੂਮਿਤਾ

ਮੋਗਾ, 7 ਜਨਵਰੀ (ਮੁਨੀਸ਼ ਜਿੰਦਲ)

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ। ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੰਗਲਵਾਰ ਨੂੰ ਇਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਦੀ ਅਗਵਾਈ ਵਿੱਚ ਹੋਈ। ਉਹਨਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੋ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਹੋ ਜਾਣ।

ADC ਚਾਰੂਮਿਤਾ ਦੀ ਅਗੁਵਾਈ ਵਿੱਚ ਜਿਲਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸੰਬੰਧੀ ਹੋਈ ਬੈਠਕ ਦੀ ਇਕ ਹੋਰ ਤਸਵੀਰ। (ਫੋਟੋ: ਡੈਸਕ)

ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਵੱਲੋਂ ਲੋਕ ਹਿੱਤ ਸਕੀਮਾਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਝਾਕੀਆਂ ਵੀ ਕੱਢੀਆਂ ਜਾਣਗੀਆਂ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ। ਰਿਹੱਰਸਲ 20, 21 ਅਤੇ 22 ਜਨਵਰੀ ਨੂੰ ਅਤੇ ਫੁੱਲ ਡਰੈੱਸ ਰਿਹੱਰਸਲ 24 ਜਨਵਰੀ, 2025 ਨੂੰ ਸਥਾਨਕ ਦਾਣਾ ਮੰਡੀ ਵਿਖੇ ਹੋਵੇਗੀ। ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ। ਮੀਟਿੰਗ ਵਿੱਚ ਐੱਸ.ਡੀ.ਐੱਮ ਮੋਗਾ ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

administrator

Related Articles

Leave a Reply

Your email address will not be published. Required fields are marked *

error: Content is protected !!