logo

ਕਿਸਾਨ ਜੱਥਬੰਦੀਆਂ ਨੇ ਸਾੜੀਆਂ, ਕੇਂਦਰ ਸਰਕਾਰ ਵੱਲੋਂ ਡਰਾਫਟ ਬਿੱਲਾਂ ਦੀਆਂ ਕਾਪੀਆਂ ! ਜਾਣੋ ਵਜਾ …………

ਕਿਸਾਨ ਜੱਥਬੰਦੀਆਂ ਨੇ ਸਾੜੀਆਂ, ਕੇਂਦਰ ਸਰਕਾਰ ਵੱਲੋਂ ਡਰਾਫਟ ਬਿੱਲਾਂ ਦੀਆਂ ਕਾਪੀਆਂ ! ਜਾਣੋ ਵਜਾ …………

ਕੇਂਦਰ ਸਰਕਾਰ ਖਿਲਾਫ ਸੰਘਰਸ਼ ਹੋਰ ਤਿੱਖਾ ਕਰਣ ਦੀ ਚੇਤਾਵਨੀ !!

ਮੋਗਾ 13 ਜਨਵਰੀ (ਮੁਨੀਸ਼ ਜਿੰਦਲ)

ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਹੇਠ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ, ਜੋ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਖੇਤੀ ਡਰਾਫਟ ਬਿੱਲ ਕਾਨੂੰਨ ਬਣਾਉਣ ਲਈ ਭੇਜੇ ਹਨ, ਉਸ ਦੇ ਵਿਰੋਧ ਵਿੱਚ ਉਹਨਾਂ ਡਰਾਫਟ ਬਿੱਲਾਂ ਦੀਆਂ ਕਾਪੀਆਂ ਨੂੰ ਅੱਗ ਲਾਕੇ ਸਾੜਿਆ ਗਿਆ। ਤੇ ਅੱਗੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡਣਾ ਬੰਦ ਨਹੀਂ ਕਰੇਗੀ, ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਕਿਉਂਕਿ ਹੁਣ ਕਿਸਾਨ ਮਜ਼ਦੂਰ ਜਥੇਬੰਦੀਆਂ ਟਿਕ ਕੇ ਨਹੀਂ ਬੈਠਣੀਆਂ। ਹੁਣ ਇਸ ਤੋਂ ਅੱਗੇ ਇੱਕ ਹੋਰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਤਾਂ ਜੋ ਕੇਂਦਰ ਦੀ ਬੋਲੀ ਹੋਈ ਸਰਕਾਰ ਨੂੰ ਜਗਾਕੇ ਸਹੀ ਸ਼ੀਸ਼ਾ ਵਿਖਾਇਆ ਜਾ ਸਕੇ। ਇਸ ਵਾਰ ਦਾ ਸੰਘਰਸ਼ ਫੈਸਲਾਕੁਨ ਹੋਵੇਗਾ।

ਵੱਖੋ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ, ਤਾਨਾਸ਼ਾਹੀ ਰਵਈਆ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਮਸਲਾ ਹੱਲ ਕਰਨ ਤਾਂ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ। ਜੇਕਰ ਸਰਕਾਰ ਕਿਸਾਨ ਮਸਲਿਆਂ ਦਾ ਹੱਲ ਨਹੀਂ ਕਰਦੀ, ਤਾਂ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਅਨੁਸਾਰ ਟਰੈਕਟਰ ਮਾਰਚ ਕੀਤੇ ਜਾਣਗੇ। ਇਸ ਮੌਕੇ ਤੇ ਸੂਬਾ ਜਨਰਲ ਸਕੱਤਰ ਆਗੂ ਸੁਖਦੇਵ ਸਿੰਘ ਕੋਕਰੀ ਏਕਤਾ ਉਗਰਾਹਾਂ, ਜਿਲਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਲੱਖੋਵਾਲ, ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ, ਕਿਰਤੀ ਕਿਸਾਨ ਯੂਨੀਅਨ, ਬਲੌਰ ਸਿੰਘ ਉਗਰਾਹਾਂ, ਜਗਜੀਤ ਸਿੰਘ ਮੱਦੋਕੇ, ਗੁਲਜਾਰ ਸਿੰਘ ਘੱਲ ਕਲਾਂ ਸੂਬਾ ਆਗੂ ਲੱਖੋਵਾਲ, ਬਲਕਰਨ ਸਿੰਘ ਢਿੱਲੋ ਜਿਲਾ ਆਗੂ ਲੱਖੋਵਾਲ, ਹਰਨੇਕ ਸਿੰਘ ਫਤਿਹਗੜ੍ਹ, ਅਜੈਬ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਕੇਹਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਜੱਸਾ ਸਿੰਘ, ਅਜਮੇਰ ਸਿੰਘ, ਬਲਦੇਵ ਸਿੰਘ, ਛਤਰ ਸਿੰਘ, ਜਸਮੇਲ ਸਿੰਘ, ਭਜਨ ਸਿੰਘ, ਮਨਜਿੰਦਰ ਸਿੰਘ, ਤਜਿੰਦਰ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ, ਨਛੱਤਰ ਸਿੰਘ ਛਿੰਦਾ, ਬਬਲੂ ਸਿੰਘ, ਹਾਕਮ ਸਿੰਘ, ਜੋਗਿੰਦਰ ਸਿੰਘ, ਹਰਨੇਕ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਮਨਾਵਾਂ, ਬਾਬੂ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਗੁਰਜੀਤ ਸਿੰਘ ਮੋਗਾ, ਜਸਵਿੰਦਰ ਸਿੰਘ,  ਦਰਸ਼ਨ ਸਿੰਘ ਦੁੱਨੇਕੇ, ਅਮਨਦੀਪ ਸਿੰਘ, ਗੁਰਮੇਲ ਸਿੰਘ ਡਰੋਲੀ, ਭਾਈ ਮਲਕੀਤ ਸਿੰਘ, ਅਮਨਦੀਪ ਸਿੰਘ, ਹਰਬੰਸ ਸਿੰਘ, ਸੁਰਿੰਦਰ ਸਿੰਘ, ਗੁਰਦੇਵ ਸਿੰਘ, ਤੋਤਾ ਸਿੰਘ, ਪੰਮਾ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ, ਲਹੇਰ ਸਿੰਘ, ਸੁਲੱਖਣ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਕੇਹਰ ਸਿੰਘ, ਕੁਲਦੀਪ ਸਿੰਘ, ਬਾਦ ਖਾਨ, ਸੁਖਜੀਤ ਸਿੰਘ, ਜਸਪਾਲ ਸਿੰਘ, ਬੰਤ ਸਿੰਘ ਨਿਧਾਵਾਲਾ, ਮੋਦਨ ਸਿੰਘ ਨਿਧਾਵਾਲਾ, ਲਖਵੀਰ ਸਿੰਘ ਸਰਪੰਚ ਆਦਿ ਹਾਜ਼ਰ ਸਨ। 

administrator

Related Articles

Leave a Reply

Your email address will not be published. Required fields are marked *

error: Content is protected !!