logo

ਪੰਜਾਬ ਸਿੱਖਿਆ ਕ੍ਰਾਂਤੀ, 6 ਸਕੂਲਾਂ ਵਿੱਚ 1.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ !!

ਪੰਜਾਬ ਸਿੱਖਿਆ ਕ੍ਰਾਂਤੀ, 6 ਸਕੂਲਾਂ ਵਿੱਚ 1.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ !!

ਮੋਗਾ 19 ਅਪ੍ਰੈਲ, (ਮੁਨੀਸ਼ ਜਿੰਦਲ)

“ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲ ਰਹੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਦਸ਼ਾ ਵਿੱਚ ਸੁਧਾਰ ਲਿਆਉਣ ਲਈ ਪਹਿਲੀਆਂ ਸਰਕਾਰਾਂ ਨੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ, ਆਮ ਆਦਮੀ ਪਾਰਟੀ ਵੱਲੋਂ ਇਸ ਦਿਸ਼ਾ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ, ਜਿਹੜੇ ਕਿ ਅੱਗੇ ਵੀ ਜਾਰੀ ਰਹਿਣਗੇ। ਸਰਕਾਰੀ ਸਕੂਲਾਂ ਵਿੱਚ ਸਥਾਪਿਤ ਆਧੁਨਿਕ ਲਾਇਬ੍ਰੇਰੀਆਂ, ਆਧੁਨਿਕ ਕਲਾਸ ਰੂਮ, ਪਾਰਕ, ਖੇਡ ਗਰਾਊਂਡ ਆਦਿ ਤਬਦੀਲੀਆਂ, ਸਿੱਖਿਆ ਕ੍ਰਾਂਤੀ ਦੀ ਗਵਾਹੀ ਭਰ ਰਹੇ ਹਨ। ਸਰਕਾਰੀ ਸਕੂਲਾਂ ਦੇ ਹਾਲਾਤਾਂ ਵਿੱਚ ਹੁਣ ਜ਼ਮੀਨ ਅਸਮਾਨ ਦਾ ਅੰਤਰ ਦਿਸ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸੁਚੱਜੀ ਸੋਚ ਕਰਕੇ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕ੍ਰਾਂਤੀਆਂ ਆ ਰਹੀਆਂ ਹਨ”। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਤੌਰ ਤੇ ਸ਼ਨੀਵਾਰ ਨੂੰ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਆਪਣੇ ਹਲਕੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਇਹਨਾਂ ਤਿੰਨਾਂ ਹਲਕਿਆਂ ਦੇ 6 ਸਰਕਾਰੀ ਸਕੂਲਾਂ ਵਿੱਚ 1 ਕਰੋੜ 30 ਲੱਖ ਤੋਂ ਵਧੇਰੇ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੇਵਾਲਾ ਵਿਖੇ 36.19 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ, ਚਾਰ ਦੀਵਾਰੀ ਤੇ ਹੋਰ, ਸਰਕਾਰੀ ਹਾਈ ਸਕੂਲ ਕੋਠੇ ਰਾਮਪੁਰਾ ਪੱਤੀ ਵਿੱਚ 9.55 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ। ਉਹਨਾਂ ਨਾਲ ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਸ਼ਾਨ ਸਿੰਘ ਸੰਧੂ, ਸਕੂਲ ਪ੍ਰਿੰਸੀਪਲ ਦੀਪਕ ਕਾਲੀਆ, ਪ੍ਰਿੰਸੀਪਲ ਹਰਦੀਪ ਸਿੰਘ, ਵਿਕਾਸ ਚੋਪੜਾ, ਪ੍ਰੋਗਰਾਮ ਮੀਡੀਆ ਇੰਚਾਰਜ਼ ਹਰਸ਼ ਕੁਮਾਰ ਗੋਇਲ, ਅਨਿਲ ਸ਼ਰਮਾ ਸਿੱਖਿਆ ਕੋਆਰਡੀਨੇਟਰ, ਸਰਪੰਚ ਖੁਸ਼ਦੀਪ ਸਿੰਘ, ਤਜਿੰਦਰ ਸਿੰਘ ਸਿੱਖਿਆ ਟੀਮ, ਕੁਲਵਿੰਦਰ ਸਿੰਘ ਤਾਰੇਵਾਲ, ਗੌਰਵ ਗਰਗ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਕੁਲਵਿੰਦਰ ਸਿੰਘ ਚੱਕੀਆਂ MC, ਜਗਦੇਵ ਸਿੰਘ ਜੱਗੂ MC ਹਾਜ਼ਰ ਸਨ।

ਵਿਧਾਇਕ ਅੰਮ੍ਰਿਤਪਾਲ ਸਿੰਘ, ਇਕ ਉਦਘਾਟਨ ਮੌਕੇ।

ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ, ਲਾਇਬ੍ਰੇਰੀ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਕੇ ਵਿਖੇ 32 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬ, ਲਾਇਬ੍ਰੇਰੀ, ਚਾਰਦੀਵਾਰੀ, ਆਧੁਨਿਕ ਕਲਾਸ ਰੂਮਜ਼ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇਕ ਉਦਘਾਟਨ ਮੌਕੇ।

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ 23.51 ਲੱਖ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬ, ਚਾਰਦੀਵਾਰੀ, ਨਵੇ ਕਲਾਸ ਰੂਮ ਅਤੇ ਸਰਕਾਰੀ ਹਾਈ ਸਕੂਲ ਕਿਸ਼ਨਗੜ੍ਹ ਵਿਖੇ 9.11 ਨਾਲ ਬਣਾਏ ਨਵੇਂ ਗਰਾਊਂਡ ਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ।  

ਸਮੂਹ ਵਿਧਾਇਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ, ਸਿਰਤੋੜ ਯਤਨ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਬੱਚੇ ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਹੁਣ ਬਹੁਤ ਖੁਸ਼ ਹਨ ਕਿ ਸਰਕਾਰ ਨੇ ਸਕੂਲਾਂ ਨੂੰ ਆਧੁਨਿਕਤਾ ਦੇ ਰਾਹ ਵੱਲ ਤੋਰਿਆ ਹੈ। ਇਹਨਾਂ ਸਕੂਲਾਂ ਦੇ ਉਦਘਾਟਨਾਂ ਦੇ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲੈ ਕੇ ਪੰਜਾਬ ਸਰਕਾਰ ਦੇ ਇਹਨਾਂ ਕੰਮਾਂ ਦੀ ਸ਼ਲਾਘਾ ਕੀਤੀ।

administrator

Related Articles

Leave a Reply

Your email address will not be published. Required fields are marked *

error: Content is protected !!