logo

ਵਾਰਡ ਨੰਬਰ 16, 17, 18 ਵਿੱਚ ਵਿਸ਼ੇਸ਼ ਯਾਤਰਾ ਸ਼ੁਰੂ ! ਵਾਰਡ ਵਾਸੀਆਂ ਨੇ ਲਿੱਤਾ ਪ੍ਰਣ : ਵਿਧਾਇਕ ਅਮਨਦੀਪ !!

ਵਾਰਡ ਨੰਬਰ 16, 17, 18 ਵਿੱਚ ਵਿਸ਼ੇਸ਼ ਯਾਤਰਾ ਸ਼ੁਰੂ ! ਵਾਰਡ ਵਾਸੀਆਂ ਨੇ ਲਿੱਤਾ ਪ੍ਰਣ : ਵਿਧਾਇਕ ਅਮਨਦੀਪ !!

ਮੋਗਾ, 19 ਮਈ, (ਮੁਨੀਸ਼ ਜਿੰਦਲ)

ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗੁਵਾਈ ਵਿੱਚ ਚਲਾਈ ਜਾ ਰਹੀ ਹੈ, ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ। ਸੋਮਵਾਰ ਨੂੰ ਵਾਰਡ ਨੰਬਰ 16, 17, 18 ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਕੌਂਸਲਰ ਵਿਜੇ ਭੂਸ਼ਨ, ਕੁਲਦੀਪ ਕੌਰ, ਭਾਰਤ ਭੂਸ਼ਨ ਤੇ ਹੋਰ ਵੀ ਮੋਹਤਬਰ ਲੋਕ ਹਾਜਰ ਸਨ।

ਇਸ ਮੌਕੇ ਤੇ ਮੰਚ ਤੇ ਵਿਰਾਜਮਾਨ ਪਤਵੰਤੇ।

ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ, ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ, ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਹਨਾਂ ਦਸਿਆ ਕਿ ਹੁਣ 20 ਮਈ ਨੂੰ ਵਾਰਡ ਨੰਬਰ 19, 20, 21 ਦੇ ਵਾਸੀ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪ੍ਰਣ ਲੈਣਗੇ।

administrator

Related Articles

Leave a Reply

Your email address will not be published. Required fields are marked *

error: Content is protected !!